ਚੰਡੀਗੜ੍ਹ : ਪੰਜਾਬ 'ਚ ਬਜਟ ਪੇਸ਼ ਕੀਤੇ ਜਾਣ ਦੀ ਤਾਰੀਖ਼ ਬਦਲ ਦਿੱਤੀ ਗਈ ਹੈ। ਹੁਣ ਪੰਜਾਬ ਦਾ ਬਜਟ 5 ਮਾਰਚ, ਦਿਨ ਸ਼ੁੱਕਰਵਾਰ ਨੂੰ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬਜਟ ਪੇਸ਼ ਕਰਨ ਲਈ 8 ਮਾਰਚ ਦਾ ਦਿਨ ਤੈਅ ਕੀਤਾ ਗਿਆ ਸੀ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਤੋਂ 10 ਮਾਰਚ ਤੱਕ ਚੱਲੇਗਾ। ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 14ਵੇਂ ਸਮਾਗਮ (ਬਜਟ) ਲਈ 1 ਮਾਰਚ ਨੂੰ ਸਵੇਰੇ 11 ਵਜੇ ਵਿਧਾਨ ਸਭਾ ਹਾਲ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੀ ਘਰੇਲੂ ਸੁਆਣੀ ਦੀ ਅਚਾਨਕ ਪਲਟੀ ਕਿਸਮਤ, 100 ਰੁਪਏ ਦੀ ਲਾਟਰੀ ਨਾਲ ਬਣੀ ਕਰੋੜਪਤੀ
ਹਰ ਮੰਤਰੀ ਦੇ ਵਿਧਾਇਕ ਲਈ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ
ਪੰਜਾਬ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਚੱਲਦੇ ਸਪੀਕਰ ਰਾਣਾ ਕੇ. ਪੀ. ਸਿੰਘ ਵੱਲੋਂ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਵਿਧਾਨ ਸਭਾ ਦੀ ਕਾਰਵਾਈ 'ਚ ਸ਼ਮੂਲੀਅਤ ਕਰਨ ਵਾਲੇ ਹੋਰ ਅਮਲੇ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਫਰਵਰੀ ਮਹੀਨੇ ਹੀ ਪੈਣ ਲੱਗੀ ਇੰਨੀ 'ਗਰਮੀ', ਟੁੱਟਿਆ ਪਿਛਲੇ 57 ਸਾਲਾਂ ਦਾ ਰਿਕਾਰਡ
ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਜਿਹੜਾ ਵੀ ਵਿਧਾਇਕ ਵਿਧਾਨ ਸਭਾ ਅੰਦਰ ਦਾਖ਼ਲ ਹੁੰਦਾ ਹੈ, ਉਸ ਕੋਲ ਕੋਰੋਨਾ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ। ਲਿਹਾਜ਼ਾ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ।
ਇਹ ਵੀ ਪੜ੍ਹੋ : 'ਬੁਲੇਟ ਮੋਟਰਸਾਈਕਲ' ਰੱਖਣ ਵਾਲਿਆਂ ਲਈ ਜ਼ਰੂਰੀ ਖ਼ਬਰ, ਇਸ ਜ਼ੁਰਮ 'ਤੇ ਹੋ ਸਕਦੀ ਹੈ 6 ਸਾਲ ਦੀ ਕੈਦ
ਕੈਬਨਿਟ ਮੰਤਰੀ ਸੁੱਖ ਸਰਕਾਰੀਆ ਨੂੰ ਹੋਇਆ ਕੋਰੋਨਾ
1 ਮਾਰਚ ਤੋਂ ਪੰਜਾਬ ਸਰਕਾਰ ਦੇ ਆਖ਼ਰੀ ਬਜਟ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਮੰਤਰੀ ਨੂੰ ਕੋਰੋਨਾ ਹੋ ਗਿਆ ਹੈ। ਸੂਬੇ ਦੇ ਜਲ ਵਿਭਾਗ ਦੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਕੋਰੋਨਾ ਮਹਾਮਾਰੀ ਹੋਣ ਦੀ ਪੁਸ਼ਟੀ ਹੋਈ ਹੈ। ਸੁੱਖ ਸਰਕਾਰੀਆ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ
ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਤੋਂ ਖਫ਼ਾ ਨੌਜਵਾਨ ਨੇ ਸ਼ਰੇਆਮ ਸੱਥ 'ਚ ਐਲਾਨ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ
NEXT STORY