ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਖਜ਼ਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ ਭਾਸ਼ਣ ਪੜ੍ਹਨ ਦੌਰਾਨ ਕਾਂਗਰਸ ਵੱਲੋਂ ਹੰਗਾਮਾ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ। ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਖਜ਼ਾਨਾ ਮੰਤਰੀ ਵੱਲੋਂ ਪੇਸ਼ ਕੀਤੇ ਜਾ ਰਹੇ ਬਜਟ 'ਚ ਕੁੱਝ ਵੀ ਨਹੀਂ ਹੈ।
ਇਹ ਵੀ ਪੜ੍ਹੋ : Punjab Budget 2023 Live : ਬਜਟ ਦੌਰਾਨ ਕੀਤੇ ਜਾ ਰਹੇ ਵੱਡੇ ਐਲਾਨ, ਜਾਣੋ ਸਦਨ ਦੇ ਅੰਦਰਲੀ ਪਲ-ਪਲ ਦੀ ਅਪਡੇਟ
ਇਸ 'ਤੇ ਸਪੀਕਰ ਨੇ ਕਾਂਗਰਸੀ ਵਿਧਾਇਕਾਂ ਨੂੰ ਆਰਾਮ ਨਾਲ ਬੈਠਣ ਲਈ ਕਿਹਾ ਅਤੇ ਉਨ੍ਹਾਂ ਨੂੰ ਬਹਿਸ ਦੌਰਾਨ 5 ਮਿੰਟ ਜ਼ਿਆਦਾ ਦੇਣ ਦੀ ਗੱਲ ਵੀ ਕਹੀ ਪਰ ਕਾਂਗਰਸੀਆਂ ਵੱਲੋਂ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ ਅਤੇ ਸਦਨ ਅੰਦਰ ਰੌਲਾ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : Punjab Budget 2023 : ਕੈਂਸਰ ਦੇ ਮਰੀਜ਼ਾਂ ਲਈ ਹੋ ਗਿਆ ਅਹਿਮ ਐਲਾਨ, ਜਾਣੋ ਕੀ ਬੋਲੇ ਵਿੱਤ ਮੰਤਰੀ
ਇਸ 'ਤੇ ਸਪੀਕਰ ਵੱਲੋਂ ਕਿਹਾ ਗਿਆ ਕਿ ਉਹ ਖਜ਼ਾਨਾ ਮੰਤਰੀ ਨੂੰ ਬਜਟ ਭਾਸ਼ਣ ਪੜ੍ਹਨ ਦੇਣ ਅਤੇ ਜਦੋਂ ਇਸ 'ਤੇ ਬਹਿਸ ਹੋਵੇਗੀ ਤਾਂ ਉਸ ਵੇਲੇ ਬਣਦੇ ਸਮੇਂ ਅਨੁਸਾਰ ਕਾਂਗਰਸੀ ਆਪਣਾ ਪੱਖ ਰੱਖਣ। ਉਨ੍ਹਾਂ ਨੂੰ ਇਸ ਦਾ ਪੂਰਾ ਮੌਕਾ ਦਿੱਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਬਜਟ 2023: ਟਰਾਂਸਪੋਰਟ ਅਤੇ ਮਾਈਨਿੰਗ ਖੇਤਰ 'ਚ ਪੰਜਾਬ ਸਰਕਾਰ ਦਾ ਵੱਡਾ ਐਲਾਨ
NEXT STORY