ਚੰਡੀਗੜ੍ਹ- ਅੱਜ ਪੰਜਾਬ ਵਿਧਾਨ ਸਭਾ 'ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸੂਬੇ 'ਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਨੇ 'ਖੇਡਦਾ ਪੰਜਾਬ, ਬਦਲਦਾ ਪੰਜਾਬ' ਪਹਿਲਕਦਮੀ ਦਾ ਐਲਾਨ ਕੀਤਾ ਹੈ।
ਇਸ ਤਹਿਤ ਸਰਕਾਰ ਨੇ ਐਲਾਨ ਕੀਤਾ ਕਿ ਪੰਜਾਬ ਦੇ ਹਰੇਕ ਪਿੰਡ 'ਚ ਗਰਾਊਂਡ ਤੇ 3,000 ਇਨਡੋਰ ਜਿਮ ਮੁਹੱਈਆ ਕਰਵਾਏ ਜਾਣਗੇ। ਇਸ ਤਹਿਤ ਖਿਡਾਰੀਆਂ ਨੂੰ ਵਧੀਆ ਰਨਿੰਗ ਟ੍ਰੈਕ, ਬੱਚਿਆਂ ਲਈ ਵੱਖਰਾ ਖੇਡ ਇਲਾਕਾ ਤੇ ਸੋਲਰ ਲਾਈਟਿੰਗ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਜੰਗਲ 'ਚ ਲੱਗੀ ਭਿਆਨਕ ਅੱਗ ਨੇ ਮਚਾਇਆ ਤਾਂਡਵ ; 16 ਲੋਕਾਂ ਦੀ ਗਈ ਜਾਨ, ਕਈ ਜ਼ਖ਼ਮੀ
ਇਸ ਤੋਂ ਇਲਾਵਾ ਹਰੇਕ ਪਿੰਡ ਦੀਆਂ ਗਰਾਊਂਡਾਂ 'ਚ ਨੌਜਵਾਨਾਂ ਦੀਆਂ ਮਨਪਸੰਦ ਖੇਡਾਂ ਜਿਵੇਂ ਵਾਲੀਬਾਲ, ਫੁੱਟਬਾਲ, ਹਾਕੀ ਆਦਿ ਲਈ ਲੋੜੀਦੀਆਂ ਸਹੂਲਤਾਂ ਵੀ ਮੁਹੱਈਆ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ 'ਖੇਡਦਾ ਪੰਜਾਬ, ਬਦਲਦਾ ਪੰਜਾਬ' ਦੀ ਇਸ ਪਹਿਲ ਕਦਮੀ ਲਈ ਬਜਟ 'ਚ 979 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਐਲਾਨ, ਪੰਜਾਬ 'ਚ ਸ਼ੁਰੂ ਹੋਵੇਗੀ 'ਰੰਗਲਾ ਪੰਜਾਬ ਵਿਕਾਸ ਸਕੀਮ'
NEXT STORY