Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    7:24:10 AM

  • para powerlifter jhandu kumar creates history

    CWG 2026: ਪਾਵਰਲਿਫਟਰ ਝੰਡੂ ਕੁਮਾਰ ਨੇ ਰਚਿਆ...

  • two cousins from faridkot district die after car falls into canal

    ਕਾਰ ਨਹਿਰ ’ਚ ਡਿੱਗਣ ਕਾਰਨ ਦੋ ਚਚੇਰੇ ਭਰਾਵਾਂ ਦੀ...

  • big news union minister ravneet bittu resigned

    ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ...

  • big decision of the government in the paper leak case

    ਪੇਪਰ ਲੀਕ ਮਾਮਲੇ 'ਚ ਸਰਕਾਰ ਦਾ ਵੱਡਾ ਫੈਸਲਾ ! NTA...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ 2.36 ਲੱਖ ਕਰੋੜ ਦਾ ਬਜਟ ; ਹਰ ਪਰਿਵਾਰ ਦਾ ਹੋਵੇਗਾ ਮੁਫ਼ਤ ਇਲਾਜ, ਜਾਣੋ ਕਿਸ ਨੂੰ ਕੀ ਮਿਲਿਆ

PUNJAB News Punjabi(ਪੰਜਾਬ)

ਪੰਜਾਬ 'ਚ 2.36 ਲੱਖ ਕਰੋੜ ਦਾ ਬਜਟ ; ਹਰ ਪਰਿਵਾਰ ਦਾ ਹੋਵੇਗਾ ਮੁਫ਼ਤ ਇਲਾਜ, ਜਾਣੋ ਕਿਸ ਨੂੰ ਕੀ ਮਿਲਿਆ

  • Edited By Harpreet Singh,
  • Updated: 26 Mar, 2025 01:40 PM
Chandigarh
punjab budget 2025
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਅੱਜ ਪੰਜਾਬ ਵਿਧਾਨ ਸਭਾ 'ਚ ਵਿੱਤੀ ਸਾਲ 2025-26 ਦਾ ਬਜਟ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ। ਇਸ ਵਾਰ ਇਸ ਬਜਟ ਦੀ ਥੀਮ 'ਬਦਲਦਾ ਪੰਜਾਬ' ਰੱਖੀ ਗਈ ਹੈ, ਜਿਸ ਦਾ ਸਾਈਜ਼ 2.36 ਲੱਖ ਕਰੋੜ ਰੁਪਏ ਰੱਖਿਆ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ ਕਰੀਬ 15 ਫ਼ੀਸਦੀ ਵੱਧ ਹੈ। 

ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਵਾਰ ਸਰਕਾਰ ਸੂਬੇ ਦੇ ਉਦਯੋਗਾਂ ਲਈ ਨਵੀਂ ਨੀਤੀ ਲਿਆਵੇਗੀ ਤੇ ਸਰਕਾਰ ਨੇ ਉਦਯੋਗਾਂ ਲਈ 250 ਕਰੋੜ ਰੁਪਏ ਪ੍ਰੋਤਸਾਹਨ ਰਾਸ਼ੀ ਵੀ ਰਾਖਵੀਂ ਰੱਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਘਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਲਈ ਵੀ ਸਰਕਾਰ ਨੇ 7,610 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਹੈ। 

ਇਸ ਤੋਂ ਇਲਾਵਾ ਸੂਬੇ ਦੇ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਸ਼ਹਿਰਾਂ 'ਚ ਵਿਦੇਸ਼ਾਂ ਵਰਗੀਆਂ ਸੜਕਾਂ ਬਣਾਈਆਂ ਜਾਣਗੀਆਂ, ਤਾਂ ਜੋ ਆਵਾਜਾਈ 'ਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ ਤੇ ਇਸ ਦੇ ਨਾਲ ਹੀ ਸਰਕਾਰ ਮੁੱਖ ਮੰਤਰੀ ਸਟ੍ਰੀਟ ਲਾਈਟ ਯੋਜਨਾ ਵੀ ਲੈ ਕੇ ਆਵੇਗੀ। 

ਉਨ੍ਹਾਂ ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਪਿਛਲੀ ਕਾਂਗਰਸ ਤੇ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਨੂੰ ਇਕ ਬੀਮਾਰ ਸੂਬਾ ਬਣਾਇਆ ਸੀ। ਪਰ ਪੰਜਾਬ ਸਰਕਾਰ ਨੇ ਸੂਬੇ ਦੇ ਸਿਹਤ ਵਿਭਾਗ ਲਈ ਬਜਟ 'ਚ 268 ਕਰੋੜ ਰੁਪਏ ਦੀ ਰਾਸ਼ੀ ਰੱਖੀ ਹੈ। 

ਇਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ 'ਸਿਹਤ ਬੀਮਾ ਯੋਜਨਾ' ਤਹਿਤ ਸੂਬੇ ਦੇ 65 ਲੱਖ ਪਰਿਵਾਰ ਕਵਰ ਕੀਤੇ ਜਾਣਗੇ, ਜਿਨ੍ਹਾਂ ਨੂੰ 10 ਲੱਖ ਤੱਕ ਦਾ ਬੀਮਾ ਕਵਰ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਨਸ਼ਿਆਂ 'ਤੇ ਠੱਲ੍ਹ ਪਾਉਣ ਲਈ ਸਰਕਾਰ 150 ਕਰੋੜ ਰੁਪਏ ਨਸ਼ਾ ਮੁਕਤੀ 'ਤੇ ਖ਼ਰਚ ਕਰੇਗੀ। ਇਸ ਤੋਂ ਇਲਾਵਾ ਪੰਜਾਬ 'ਚ ਪਹਿਲੀ ਵਾਰ ਡਰੱਗ ਸੈਂਸਸ ਵੀ ਹੋਵੇਗੀ। ਪੰਜਾਬ ਬਜਟ 2025 ਦੌਰਾਨ ਕੀ ਕੁਝ ਰਿਹਾ ਖ਼ਾਸ, ਪੜ੍ਹੋ ਪੂਰੀ ਜਾਣਕਾਰੀ-

ਹਰੇਕ ਪਰਿਵਾਰ ਨੂੰ ਮਿਲੇਗਾ ਮੁਫ਼ਤ ਇਲਾਜ
ਜਾਬ ਸਰਕਾਰ ਨੇ 'ਸਿਹਤ ਕ੍ਰਾਂਤੀ' ਦੀ ਦਿਸ਼ਾ ਵਿਚ ਇਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਸੂਬੇ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਬਜਟ ਵਿਚ ਸਿਹਤ ਖੇਤਰ ਲਈ 2 ਵੱਡੇ ਫ਼ੈਸਲੇ ਲਏ ਗਏ ਹਨ। ਅੱਜ ਵਿਧਾਨ ਸਭਾ ਵਿਚ ਸਾਲ 2025-26 ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਸਰਕਾਰ ਨੇ ਰਾਜ ਦੀ ਸਿਹਤ ਬੀਮਾ ਯੋਜਨਾ ਨੂੰ ਵਿਆਪਕ ਬਣਾਉਣ ਅਤੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਕਵਰ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਵਿਚ ਕੋਈ ਰੁਕਾਵਟ ਜਾਂ ਵਿਤਕਰਾ ਨਹੀਂ ਹੋਵੇਗਾ। ਪੇਂਡੂ ਜਾਂ ਸ਼ਹਿਰੀ, ਅਮੀਰ ਜਾਂ ਗਰੀਬ ਹਰ ਕੋਈ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ।

ਬਜਟ 'ਚ ਪੰਜਾਬ ਦੇ ਸਕੂਲਾਂ ਲਈ ਵੱਡਾ ਐਲਾਨ
ਪੰਜਾਬ ਬਜਟ ਸੈਸ਼ਨ ਦੌਰਾਨ ਪੰਜਾਬ ਦੀ ਸਕੂਲੀ ਸਿੱਖਿਆ ਅਤੇ ਵਿਦਿਆਰਥੀਆਂ ਲਈ ਵੱਡੇ ਐਲਾਨ ਕੀਤੇ ਗਏ ਹਨ। ਬਜਟ ਭਾਸ਼ਣ ਪੜ੍ਹਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਕੂਲਜ਼ ਆਫ ਐਮੀਨੈਂਸ ਅਤੇ ਸਕੂਲਜ਼ ਆਫ ਬ੍ਰਿਲੀਐਂਸ ਉੱਤਮਤਾ ਦੇ ਕੇਂਦਰਾਂ ਵਜੋਂ ਕੰਮ ਕਰਨਗੇ। 425 ਪ੍ਰਾਇਮਰੀ ਸਕੂਲਾਂ ਨੂੰ ਸਕੂਲ ਆਫ ਹੈਪੀਨੈੱਸ 'ਚ ਬਦਲਿਆ ਜਾ ਰਿਹਾ ਹੈ। 4,098 ਸਰਕਾਰੀ ਸਕੂਲਾਂ 'ਚ ਪਹਿਲਾਂ ਹੀ ਸੋਲਰ ਪੈਨਲ ਲਾਏ ਜਾ ਚੁੱਕੇ ਹਨ ਅਤੇ ਹੋਰ ਵਿਸਥਾਰ ਦੀ ਯੋਜਨਾ ਹੈ। ਸਕੂਲਾਂ ਦੀ ਸਫ਼ਾਈ ਅਤੇ ਸੁਰੱਖਿਆ ਲਈ ਕੈਂਪਸ ਮੈਨੇਜਰ, ਸੁਰੱਖਿਆ ਗਾਰਡ, ਚੌਂਕੀਦਾਰ ਅਤੇ ਸਫ਼ਾਈ ਸੇਵਕਾਂ ਦੀ ਨਿਯੁਕਤੀ ਕੀਤੀ ਜਾਵੇਗੀ।

ਅਨੁਸੂਚਿਤ ਜਾਤੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਪੰਜਾਬ ਬਜਟ ਵਿਚ ਸਮਾਜਿਕ ਨਿਆਂ ਅਤੇ ਅਨੁਸੂਚਿਤ ਜਾਤੀਆਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਐਲਾਨ ਕਰਦੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਭਾਈਚਾਰੇ ਵੱਲੋਂ 'ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ' ਤੋਂ 2020 ਤੱਕ ਲਏ ਗਏ ਸਾਰੇ ਕਰਜ਼ੇ ਮੁਆਫ਼ ਕੀਤੇ ਜਾਂਦੇ ਹਨ। ਇਸ ਦੇ ਨਾਲ 5 ਹਜ਼ਾਰ ਲੋਕਾਂ ਨੂੰ ਲਾਭ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਸਾਰੇ ਦਲਿਤ ਵਰਗਾਂ ਦੇ ਵਿਕਾਸ ਲਈ ਵਿੱਤੀ ਸਾਲ 2025-26 ਵਿਚ ਅਨੁਸੂਚਿਤ ਜਾਤੀਆਂ ਉੱਪ-ਯੋਜਨਾ (ਐੱਸ. ਸੀ. ਐੱਸ. ਪੀ) ਲਈ 13,937 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ, ਜੋ ਸੂਬੇ ਦੇ ਕੁੱਲ੍ਹ ਬਜਟ ਦਾ 34 ਫ਼ੀਸਦੀ ਹੈ। 

ਪੰਜਾਬ ਦੇ ਬਜਟ 'ਚ ਸੜਕਾਂ ਤੇ ਪੁਲਾਂ ਲਈ ਵੱਡਾ ਐਲਾਨ
ਹਰਪਾਲ ਚੀਮਾ ਨੇ ਕਿਹਾ ਕਿ 2718 ਕਿਲੋਮੀਟਰ ਯੋਜਨਾਬੱਧ ਸੜਕਾਂ ਅਤੇ ਨਵੇਂ ਸੰਪਰਕ ਰੂਟਾਂ ਅਤੇ ਹੋਰ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ ਰਾਜ ਅਤੇ ਨਾਬਾਰਡ ਫੰਡਾਂ ਰਾਹੀਂ 855 ਕਰੋੜ ਰੁਪਏ ਰੱਖੇ ਗਏ ਹਨ। ਨਵੇਂ ਪੁਲਾਂ ਦੇ ਨਿਰਮਾਣ ਅਤੇ ਨਿਰਮਾਣ ਅਧੀਨ ਪੁਲਾਂ ਨੂੰ ਮੁਕੰਮਲ ਕਰਨ ਲਈ 155 ਕਰੋੜ ਰੁਪਏ ਅਲਾਟ ਕੀਤੇ ਗਏ ਹਨ।

ਘਰੇਲੂ ਬਿਜਲੀ ਖ਼ਪਤਕਾਰਾਂ ਲਈ ਵੱਡਾ ਐਲਾਨ
ਪੰਜਾਬ ਵਿਧਾਨ ਸਭਾ 'ਚ ਬਜਟ ਭਾਸ਼ਣ ਪੜ੍ਹਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਘਰੇਲੂ ਖ਼ਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕਰਨ ਲਈ 7,614 ਕਰੋੜ ਰੁਪਏ ਦੀ ਬਜਟ ਲਾਗਤ ਦੀ ਤਜਵੀਜ਼ ਕਰਦੇ ਹਾਂ। ਇਸ ਦੇ ਨਾਲ ਹੀ ਆਜ਼ਾਦੀ ਦੇ 78 ਸਾਲਾਂ ਦੇ ਬਾਅਦ ਵੀ ਸਾਡੇ ਬਹੁਤ ਸਾਰੇ ਪਿੰਡਾਂ 'ਚ ਉੱਚਿਤ ਢੰਗ ਨਾਲ ਸਟਰੀਟ ਲਾਈਟਾਂ ਨਹੀਂ ਲਾਈਆਂ ਗਈਆਂ ਹਨ। ਇਸ ਲਈ ਸਾਡੀ ਸਰਕਾਰ ਨੇ 'ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ' ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਰਾਹੀਂ ਅਗਲੇ ਸਾਲ ਪੂਰੇ ਪੰਜਾਬ 'ਚ 2.5 ਲੱਖ ਸਟਰੀਟ ਲਾਈਟਾਂ ਲਾਈਆਂ ਜਾਣਗੀਆਂ। ਅਸੀਂ ਇਨ੍ਹਾਂ ਸਟਰੀਟ ਲਾਈਟਾਂ ਨੂੰ ਲਗਾਉਣ ਲਈ ਅਤਿ-ਨਵੀਨ ਮਾਡਲ ਦੀ ਵਰਤੋਂ ਕਰਾਂਗੇ। 

ਖੇਡਾਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
ਅੱਜ ਪੰਜਾਬ ਵਿਧਾਨ ਸਭਾ 'ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸੂਬੇ 'ਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਨੇ 'ਖੇਡਦਾ ਪੰਜਾਬ, ਬਦਲਦਾ ਪੰਜਾਬ' ਪਹਿਲਕਦਮੀ ਦਾ ਐਲਾਨ ਕੀਤਾ ਹੈ। ਇਸ ਤਹਿਤ ਸਰਕਾਰ ਨੇ ਐਲਾਨ ਕੀਤਾ ਕਿ ਪੰਜਾਬ ਦੇ ਹਰੇਕ ਪਿੰਡ 'ਚ ਗਰਾਊਂਡ ਤੇ 3,000 ਇਨਡੋਰ ਜਿਮ ਮੁਹੱਈਆ ਕਰਵਾਏ ਜਾਣਗੇ। ਇਸ ਤਹਿਤ ਖਿਡਾਰੀਆਂ ਨੂੰ ਵਧੀਆ ਰਨਿੰਗ ਟ੍ਰੈਕ, ਬੱਚਿਆਂ ਲਈ ਵੱਖਰਾ ਖੇਡ ਇਲਾਕਾ ਤੇ ਸੋਲਰ ਲਾਈਟਿੰਗ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। 

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਲੈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਇਸ ਦੌਰਾਨ ਵਿੱਤ ਮੰਤਰੀ ਨੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਅਮੀਰ ਸੱਭਿਆਚਾਰਕ ਅਤੇ ਅਧਿਆਤਮਕ ਵਿਰਾਸਤ ਦੇ ਸਨਮਾਨ ਅਤੇ ਪ੍ਰਦਰਸ਼ਨ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਵਿੱਤੀ ਸਾਲ 2025-26 ਦੌਰਾਨ ਰਾਜ ਪੱਧਰ 'ਤੇ ਯਾਦਗਾਰੀ ਸਮਾਗਮਾਂ ਦੀ ਲੜੀ ਆਯੋਜਿਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਗੁਰੂ ਸਾਹਿਬ ਦੀਆਂ ਯਾਤਰਾਵਾਂ ਨਾਲ ਸਬੰਧਤ ਸਥਾਨਾਂ 'ਤੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾਵੇਗਾ। ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਸਥਾਪਿਤ ਸ਼ਹਿਰ, ਸ੍ਰੀ ਆਨੰਦਪੁਰ ਸਾਹਿਬ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ, ਇਸ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਇਸ ਨੂੰ ਪ੍ਰਮੁੱਖ ਸੈਰ-ਸਪਾਟਾ ਸਥਾਨ ਵਜੋਂ ਉਤਸ਼ਾਹਿਤ ਕਰਨ ਲਈ 10 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰੱਖਿਆ ਜਾਵੇਗਾ।

ਪੰਜਾਬ 'ਚ ਸ਼ੁਰੂ ਹੋਵੇਗੀ 'ਰੰਗਲਾ ਪੰਜਾਬ ਵਿਕਾਸ ਸਕੀਮ'
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਹਰਪਾਲ ਚੀਮਾ ਨੇ ਕੁੱਲ੍ਹ 2 ਲੱਖ 36 ਹਜ਼ਾਰ 80 ਕਰੋੜ ਦਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ 'ਰੰਗਲਾ ਪੰਜਾਬ ਵਿਕਾਸ ਸਕੀਮ' ਲਾਗੂ ਕੀਤੀ ਜਾ ਰਹੀ ਹੈ। ਇਸ ਸਕੀਮ ਲਈ ਬਜਟ ਵਿਚ 585 ਕਰੋੜ ਰੁਪਏ ਰੱਖੇ ਗਏ ਹਨ। ਬਜਟ ਪੜ੍ਹਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ 2022 ਵਿਚ ਰੰਗਲਾ ਪੰਜਾਬ ਦੀ ਸਾਡੀ ਦ੍ਰਿਸ਼ਟੀ ਕਾਰਨ 'ਆਪ' ਸਰਕਾਰ ਨੇ ਇਤਿਹਾਸਕ ਫਤਵਾਂ ਦਿੱਤਾ। ਸਾਡੀ ਸਰਕਾਰ ਦਾ ਇਕ-ਇਕ ਦਿਨ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਅਤੇ ਲੋਕਾਂ ਦੀ ਫੀਡਬੈਕ ਦੇ ਆਧਾਰ 'ਤੇ ਸੂਬੇ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਰਿਹਾ ਹੈ। 

ਪੰਜਾਬ ਦੇ ਇਨ੍ਹਾਂ 4 ਜ਼ਿਲ੍ਹਿਆਂ ਲਈ ਹੋ ਗਿਆ ਵੱਡਾ ਐਲਾਨ
ਪੰਜਾਬ ਵਿਧਾਨ ਸਭਾ 'ਚ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਭਰ ਦੇ ਸ਼ਹਿਰਾਂ 'ਚ ਵਿਸ਼ਵ ਪੱਧਰੀ ਸੜਕਾਂ ਬਣਾਉਣ ਦਾ ਇਤਿਹਾਸਕ ਫ਼ੈਸਲਾ ਲਿਆ ਹੈ। ਪਹਿਲੇ ਪੜਾਅ 'ਚ ਅਸੀਂ ਅਗਲੇ ਸਾਲ 'ਚ 4 ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਐੱਸ. ਏ. ਐੱਸ. ਨਗਰ ਮੋਹਾਲੀ 'ਚ ਕਰੀਬ 50 ਕਿਲੋਮੀਟਰ ਵਿਸ਼ਵ ਪੱਧਰੀ ਸੜਕਾਂ ਦਾ ਨਿਰਮਾਣ ਕਰਾਂਗੇ। ਹਰਪਾਲ ਚੀਮਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਡਿਜ਼ਾਇਨ ਕਰਨ ਲਈ ਪੰਜਾਬ ਅਤੇ ਭਾਰਤ ਦੇ ਚੋਟੀ ਦੇ ਆਰਕੀਟੈਕਟਾਂ ਨੂੰ ਸ਼ਾਮਲ ਕਰਾਂਗੇ ਅਤੇ ਬਾਅਦ 'ਚ ਠੇਕੇਦਾਰਾਂ ਨੂੰ ਨਿਯੁਕਤ ਕਰਾਂਗੇ, ਜੋ 10 ਸਾਲਾਂ ਦੀ ਮਿਆਦ ਲਈ ਇਨ੍ਹਾਂ ਸੜਕਾਂ ਦਾ ਨਿਰਮਾਣ ਅਤੇ ਸਾਂਭ-ਸੰਭਾਲ ਵੀ ਕਰਨਗੇ।

ਸੂਬੇ ਦੇ ਪਿੰਡਾਂ ਲਈ ਸਰਕਾਰ ਦਾ ਵੱਡਾ ਐਲਾਨ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੇ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਅਤੇ ਸੜਕਾਂ ਲਈ ਵੱਡੇ ਕਦਮ ਚੁੱਕਣ ਜਾ ਰਹੀ ਹੈ। ਪਿੰਡਾਂ ਦੇ ਛੱਪੜਾਂ ਦੀ ਸਫਾਈ ਅਤੇ ਨਵੀਨੀਕਰਨ, ਸੀਚੇਵਾਲ-ਥਾਪਰ ਮਾਡਲ ਤੇ ਹੋਰ ਕਿਫਾਇਤੀ ਵਾਜਬ ਮਾਡਲਾਂ ਅਨੁਸਾਰ ਸੀਵਰੇਜ ਟ੍ਰੀਟਮੈਂਟ ਸਿਸਟਮ ਸਥਾਪਤ ਕਰਨ, ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਨਹਿਰੀ ਖਾਲਾਂ ਨੂੰ ਬਹਾਲ ਕਰਨ, ਪਿੰਡਾਂ ਦੇ ਖੇਡ ਮੈਦਾਨ ਦੇ ਨਿਰਮਾਣ ਕਰਨ, ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ ਤਹਿਤ ਸਟ੍ਰੀਟ ਲਾਈਟਾਂ ਲਗਾਉਣ ਲਈ ਤੋਂ ਇਲਾਵਾ ਪਿੰਡਾਂ ਦੇ ਵਿਕਾਸ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸ ਲਈ ਪੰਜਾਬ ਸਰਕਾਰ ਵਲੋਂ 3,500 ਕਰੋੜ ਰੁਪਏ ਖਰਚ ਕੀਤੇ ਜਾਣ। 

ਜਲੰਧਰ ਵਾਸੀਆਂ ਲਈ ਹੋਇਆ ਵੱਡਾ ਐਲਾਨ
ਪੰਜਾਬ ਵਿਧਾਨ ਸਭਾ 'ਚ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਲਈ ਵੀ ਵੱਡਾ ਐਲਾਨ ਕੀਤਾ ਹੈ। ਹਰਪਾਲ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਭਰ ਦੇ ਸ਼ਹਿਰਾਂ 'ਚ ਵਿਸ਼ਵ ਪੱਧਰੀ ਸੜਕਾਂ ਬਣਾਉਣ ਦਾ ਇਤਿਹਾਸਕ ਫ਼ੈਸਲਾ ਲਿਆ ਹੈ। ਪਹਿਲੇ ਪੜਾਅ 'ਚ ਅਸੀਂ ਅਗਲੇ ਸਾਲ 'ਚ 4 ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਐੱਸ. ਏ. ਐੱਸ. ਨਗਰ ਮੋਹਾਲੀ 'ਚ ਕਰੀਬ 50 ਕਿਲੋਮੀਟਰ ਵਿਸ਼ਵ ਪੱਧਰੀ ਸੜਕਾਂ ਦਾ ਨਿਰਮਾਣ ਕਰਾਂਗੇ। ਇਨ੍ਹਾਂ ਸੜਕਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਡਿਜ਼ਾਇਨ ਕਰਨ ਲਈ ਪੰਜਾਬ ਅਤੇ ਭਾਰਤ ਦੇ ਚੋਟੀ ਦੇ ਆਰਕੀਟੈਕਟਾਂ ਨੂੰ ਸ਼ਾਮਲ ਕਰਾਂਗੇ ਅਤੇ ਬਾਅਦ 'ਚ ਠੇਕੇਦਾਰਾਂ ਨੂੰ ਨਿਯੁਕਤ ਕਰਾਂਗੇ, ਜੋ 10 ਸਾਲਾਂ ਦੀ ਮਿਆਦ ਲਈ ਇਨ੍ਹਾਂ ਸੜਕਾਂ ਦਾ ਨਿਰਮਾਣ ਅਤੇ ਸਾਂਭ-ਸੰਭਾਲ ਵੀ ਕਰਨਗੇ।

ਡੋਰ ਸਟੈੱਪ ਡਿਲੀਵਰੀ ਸਰਵਿਸ ਚਾਰਜ ਵਿਚ ਭਾਰੀ ਕਟੌਤੀ
ਵਿੱਤ ਮੰਤਰੀ ਨੇ ਡੋਰ-ਸਟੈੱਪ ਡਿਲੀਵਰੀ ਅਤੇ ਸੇਵਾ ਕੇਂਦਰ ਬਾਰੇ ਬੋਲਦਿਆਂ ਕਿਹਾ ਕਿ ਹਰੇਕ ਪੰਜਾਬੀ ਨੂੰ ਭ੍ਰਿਸ਼ਟਾਚਾਰ-ਮੁਕਤ ਅਤੇ ਮੁਸ਼ਕਲ ਰਹਿਤ ਸ਼ਾਸਨ ਦੇਣਾ ਸਰਕਾਰ ਦਾ ਮੂਲ ਮਿਸ਼ਨ ਹੈ। ਦਸੰਬਰ 2023 ਵਿਚ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰਾ' ਯੋਜਨਾ ਦੀ ਸ਼ੁਰੂਆਤ ਨਾਲ ਵੱਡਾ ਕਦਮ ਪੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਇਹ ਕ੍ਰਿਸ਼ਮਾ ਦੱਸਿਆ ਕਿ ਉਨ੍ਹਾਂ ਨੂੰ ਆਪਣਾ ਕੰਮ ਕਰਵਾਉਣ ਲਈ ਕਿਸੇ ਸਰਕਾਰੀ ਦਫਤਰ ਨਹੀਂ ਜਾਣਾ ਪਵੇਗਾ। ਇਸ ਦੀ ਬਜਾਏ ਉਹ ਸਿਰਫ 1076 ਨੰਬਰ 'ਤੇ ਕਾਲ ਕਰ ਸਕਦੇ ਸਨ ਅਤੇ 'ਸੇਵਾ ਸਹਾਇਕ' ਉਨ੍ਹਾਂ ਦੇ ਘਰ ਆ ਕੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਉਨ੍ਹਾਂ ਦਾ ਕੰਮ ਕਰੇਗਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Punajb
  • Budget
  • Budget 2025
  • Badalda Punjab
  • Harpal Singh Cheema
  • CM Mann

ਪੰਜਾਬ ਦੇ ਬਜਟ 'ਚ ਸੜਕਾਂ ਤੇ ਪੁਲਾਂ ਲਈ ਵੱਡਾ ਐਲਾਨ, ਕਰੋੜਾਂ ਰੁਪਏ ਖ਼ਰਚੇਗੀ ਸਰਕਾਰ

NEXT STORY

Stories You May Like

  • idbi bank finds foreign buyer  deal with canadian company
    IDBI ਬੈਂਕ ਨੂੰ ਮਿਲਿਆ ਵਿਦੇਸ਼ੀ ਖਰੀਦਦਾਰ, ਕੈਨੇਡੀਅਨ ਕੰਪਨੀ ਨਾਲ ਸੌਦਾ 53,000 ਕਰੋੜ 'ਚ ਹੋ ਸਕਦੀ ਹੈ ਡੀਲ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • will the punjab congress s infighting end today
    ਕੀ ਅੱਜ ਖ਼ਤਮ ਹੋਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼? ਪੰਜਾਬ 'ਚ ਵਧੀ ਸਿਆਸੀ ਹਲਚਲ
  • kakkar family joins bjp from ward number 15
    ਕਾਂਗਰਸ ਨੂੰ ਝਟਕਾ, ਵਾਰਡ ਨੰਬਰ 15 ਤੋਂ ਕੱਕੜ ਪਰਿਵਾਰ ਨੇ ਫੜਿਆ ਭਾਜਪਾ ਦਾ ਪੱਲਾ
  • petrol diesel and lpg
    ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ ਸਕਦੈ ਬਜਟ, ਹਰ ਆਮ-ਖ਼ਾਸ ਦੀ ਜੇਬ 'ਤੇ ਪਵੇਗਾ ਅਸਰ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • india faces england in the second odi today
    ਦੂਜੇ ਵਨਡੇ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • inverter battery  rain water  pollution  dirt  ro water
    ਇਨਵਰਟਰ ਦੀ ਬੈਟਰੀ 'ਚ ਮੀਂਹ ਦਾ ਪਾਣੀ ਪਾਉਣਾ ਸਹੀ ਜਾਂ ਨਹੀਂ ? ਜਾਣੋ ਕੀ ਹੈ ਮਾਹਿਰਾਂ ਦਾ ਕਹਿਣਾ
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ravneet bittu s big statement
      ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ ਕਾਂਗਰਸ ਨੇ ਕੀਤਾ ਹਾਈਜੈੱਕ
    • major incident in alike village of ferozepur
      ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ ਰੰਜਿਸ਼ ਨੇ ਪੁਆ ਦਿੱਤੇ ਵੈਣ,...
    • terrible accident  prominent businessman  death of businessman
      ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉੱਘੇ ਕਾਰੋਬਾਰੀ ਦੀ ਮੌਤ
    • punjab hotel  lover girlfriend
      PUNJAB : ਰਾਤ ਪ੍ਰੇਮੀ ਨਾਲ ਹੋਟਲ 'ਚ ਆਈ ਔਰਤ, ਸਵੇਰੇ ਹਾਲਤ ਦੇਖ ਉਡ ਗਏ ਸਭ ਦੇ...
    • punjab weather heavy raining yellow alert
      ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
    • spa center racket foreign girls
      ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ ਕਰਨ ਗਈ ਪੁਲਸ ਦੇ ਵੀ ਉਡੇ ਹੋਸ਼
    • accident in punjab drani jathani
      ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ ਮੌਤ
    • sanitation worker  jagdeep singh nakai
      ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਕਰਨਾ ਬੇਹੱਦ ਨਿੰਦਣਯੋਗ ਘਟਨਾ : ਜਗਦੀਪ ਸਿੰਘ ਨਕਈ
    • car falls into sirhind canal under suspicious circumstances
      ਸਰਹਿੰਦ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਡਿੱਗੀ ਕਾਰ, 2 ਭਰਾ ਲਾਪਤਾ
    • three days of holiday in punjab schools colleges and government offices closed
      ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +