ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਵਿਧਾਨ ਸਭਾ 'ਚ ਅੱਜ ਵੀ ਹੰਗਾਮੇ ਦੇ ਆਸਾਰ ਦਿਖਾਈ ਦੇ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਮਹਿੰਗਾਈ ਦੇ ਮੁੱਦੇ 'ਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੇ ਲਈ ਪਾਰਟੀ ਦੇ ਵਿਧਾਇਕ ਵਿਧਾਨ ਸਭਾ ਵੱਲ ਪੈਦਲ ਮਾਰਚ ਕਰਨਗੇ।
ਇਹ ਵੀ ਪੜ੍ਹੋ : ਵਿਦੇਸ਼ਾਂ 'ਚ ਵੱਸਦੇ 'ਪੰਜਾਬੀਆਂ' ਨੂੰ ਮਿਲੀ ਵੱਡੀ ਰਾਹਤ, ਦੁਨੀਆ ਦੇ ਕਿਸੇ ਵੀ ਕੋਨੇ 'ਚੋਂ ਕਰਵਾ ਸਕਣਗੇ ਇਹ ਕੰਮ
ਬਜਟ ਇਜਲਾਸ ਦੇ ਪਹਿਲੇ 2 ਦਿਨ ਵੀ ਕਾਫੀ ਹੰਗਾਮਾ ਭਰਪੂਰ ਰਹੇ। ਇਸ ਦੌਰਾਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਮੁੱਦਿਆਂ 'ਤੇ ਸਰਕਾਰ ਨੂੰ ਘੇਰਿਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 24 ਘੰਟਿਆਂ ਦੌਰਾਨ ਹਨ੍ਹੇਰੀ ਰੂਪੀ ਚੱਲਣਗੀਆਂ ਤੇਜ਼ ਹਵਾਵਾਂ, ਵਿਸ਼ੇਸ਼ ਬੁਲੇਟਿਨ ਜਾਰੀ
ਦੱਸਣਯੋਗ ਹੈ ਕਿ ਪੰਜਾਬ ਦਾ ਬਜਟ ਪਹਿਲਾਂ 5 ਮਾਰਚ ਨੂੰ ਪੇਸ਼ ਹੋਣਾ ਸੀ ਪਰ ਹੁਣ ਇਹ ਬਜਟ 8 ਮਾਰਚ ਨੂੰ ਪੇਸ਼ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਸੋਸ਼ਲ ਮੀਡੀਆ ’ਤੇ ਹਥਿਆਰਾਂ ਨਾਲ ਲੈੱਸ ਹੋ ਕੇ ਖਿੱਚਵਾਈਆਂ ਤਸਵੀਰਾਂ ਤੇ ਵੀਡੀਓ ਨੂੰ ਕੀਤਾ ਵਾਇਰਲ, ਕੇਸ ਦਰਜ
NEXT STORY