ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਬੁੱਧਵਾਰ ਨੂੰ ਬਜਟ ਇਜਲਾਸ ਦੇ ਆਖਰੀ ਦਿਨ ਵੀ ਸਦਨ ਦੇ ਬਾਹਰ ਵਿਰੋਧੀਆਂ ਵਲੋਂ ਕਾਂਗਰਸ ਖਿਲਾਫ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖਿਲਾਫ ਖੂਬ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ 'ਆਪ' ਨੇ ਦੋਹਾਂ ਪਾਰਟੀਆਂ 'ਤੇ ਆਪਸ 'ਚ ਮਿਲੀ-ਭੁਗਤ ਦੇ ਦੋਸ਼ ਲਾਏ ਹਨ।
'ਆਪ' ਵਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ 28 ਫਰਵਰੀ ਨੂੰ ਪੇਸ਼ ਕੀਤੇ ਗਏ ਸਾਲ 2020-21 ਦੇ ਬਜਟ ਨੂੰ ਖੋਖਲਾ ਅਤੇ ਆਧਾਰਹੀਣ ਦੱਸਿਆ ਜਾ ਰਿਹਾ ਹੈ। ਇਨ੍ਹਾਂ ਦੋਹਾਂ ਪਾਰਟੀਆਂ ਤੋਂ ਇਲਾਵਾ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਬੈਂਸ ਵਲੋਂ ਵੀ ਲੈਂਡ ਮਾਫੀਆ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਤਿਹਾਸਕ ਸ਼ਹਿਰਾਂ 'ਚੋਂ ਇਕ ਹੈ ਤਰਨਤਾਰਨ ਸਾਹਿਬ, ਜਾਣੋ ਇਤਿਹਾਸ
NEXT STORY