ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅੱਜ ਚੌਥਾ ਬਜਟ ਪੇਸ਼ ਕੀਤਾ ਜਾਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ 11 ਵਜੇ ਵਿਧਾਨ ਸਭਾ ਵਿਚ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਵੀ ਸੱਦੀ ਗਈ ਹੈ। ਇਸ ਵਾਰ ਦੇ ਬਜਟ ਵਿਚ ਪੰਜਾਬ ਸਰਕਾਰ ਨਸ਼ੇ ਖ਼ਿਲਾਫ਼ ਸਖ਼ਤ ਕਦਮ ਚੁੱਕ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - 26 ਤੇ 27 ਮਾਰਚ ਨੂੰ ਲੈ ਕੇ ਪੰਜਾਬ ਦੇ ਮੌਸਮ ਬਾਰੇ ਵਿਭਾਗ ਦੀ ਭਵਿੱਖਬਾਣੀ
ਜਾਣਕਾਰੀ ਮੁਤਾਬਕ ਇਸ ਵਾਰ ਦੇ ਬਜਟ ਵਿਚ ਵਿਸ਼ੇਸ਼ ਤੌਰ 'ਤੇ ਨਸ਼ੇ ਨੂੰ ਰੋਕਣ ਲਈ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਪਹਿਲੀ ਵਾਰ ਬਜਟ ਵਿਚ ਡਰੱਗ ਸੈਂਸਸ 'ਤੇ ਵੀ ਗੱਲ ਹੋ ਸਕਦੀ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਕੁਝ ਦਿਨ ਪਹਿਲਾਂ ਇਕ ਰੈਲੀ ਵਿਚ ਡਰੱਗ ਸੈਂਸਸ ਦੀ ਗੱਲ ਆਖੀ ਸੀ। ਇਸ ਤਹਿਤ ਘਰੋ-ਘਰੀ ਪੰਜਾਬ ਵਿਚ ਨਸ਼ਾ ਕਰਨ ਵਾਲਿਆਂ ਦੀ ਜਾਣਕਾਰੀ ਇਕੱਤਰ ਕੀਤੀ ਜਾ ਸਕਦੀ ਹੈ ਤੇ ਉਸ ਮੁਤਾਬਕ ਹੀ ਨਸ਼ੇ ਦੇ ਖ਼ਾਤਮੇ ਲਈ ਅਗਲੀ ਰਣਨੀਤੀ ਬਣਾਈ ਜਾ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਛੇੜੀ ਗਈ ਹੈ, ਜਿਸ ਦਾ ਮੰਤਵ ਸੂਬੇ ਵਿਚੋਂ ਨਸ਼ੇ ਦਾ ਖ਼ਾਤਮਾ ਕਰਨਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ ਰਾਸ਼ਨ ਕਾਰਡ! ਵਿਧਾਨ ਸਭਾ 'ਚ ਬੋਲੇ ਕੈਬਨਿਟ ਮੰਤਰੀ
ਇਸ ਤੋਂ ਇਲਾਵਾ ਸਰਹੱਦ ਪਾਰ ਤੋਂ ਆਉਣ ਵਾਲੇ ਨਸ਼ੇ ਨੂੰ ਰੋਕਣ ਲਈ ਹੋਮਗਾਰਡਾਂ ਦੀਆਂ ਨਿਯੁਕਤੀਆਂ ਵੀ ਕੀਤੀਆਂ ਜਾ ਸਕਦੀਆਂ ਹਨ। ਨਸ਼ੇ ਦੀ ਰੋਕਥਾਮ ਲਈ ਵੱਖਰੇ ਤੌਰ 'ਤੇ ਬਜਟ ਪੇਸ਼ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਐਮਰਜੈਂਸੀ ਰਿਸਪਾਂਸ ਵ੍ਹੀਕਲਾਂ ਦੀ ਗਿਣਤੀ ਵੀ ਵਧਾ ਸਕਦੀ ਹੈ। ਸਰਕਾਰ ਵੱਲੋਂ ਐਮਰਜੈਂਸੀ ਨੰਬਰ 112 ਨੂੰ ਮਜਬੂਤ ਕਰਨ ਲਈ ਖ਼ਾਸ ਪ੍ਰਾਵਧਾਨ ਰੱਖਿਆ ਜਾ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਜਟ ਤੋਂ ਪਹਿਲਾਂ CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ, ਹੋ ਸਕਦੇ ਨੇ ਵੱਡੇ ਫ਼ੈਸਲੇ
NEXT STORY