ਪਠਾਨਕੋਟ (ਧਰਮਿੰਦਰ ਠਾਕੁਰ): ਪਠਾਨਕੋਟ-ਚੰਬਾ ਨੈਸ਼ਨਲ ਹਾਈਵੇਅ 'ਤੇ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਸਵਾਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿਚ ਇਕ ਸਵਾਰੀ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਦੱਸੇ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਅੱਜ ਬੰਦ ਰਹਿਣਗੇ ਬੈਂਕ! ਇਨ੍ਹਾਂ ਸੂਬਿਆਂ 'ਚ ਐਲਾਨੀ ਗਈ ਛੁੱਟੀ
ਜਾਣਕਾਰੀ ਮੁਤਾਬਕ ਬੀਤੀ ਰਾਤ ਪਠਾਨਕੋਟ-ਚੰਬਾ ਨੈਸ਼ਨਲ ਹਾਈਵੇਅ 'ਤੇ ਪਿੰਡ ਬੁੰਗਲ ਬਧਾਨੀ ਨੇੜੇ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਇਹ ਬੱਸ ਚੰਬੇ ਤੋਂ ਪਠਾਨਕੋਟ ਆ ਰਹੀ ਸੀ। ਇਸ ਹਾਦਸੇ ਵਿਚ 1 ਵਿਅਕਤੀ ਦੀ ਦਰਦਨਾਕ ਮੌਤ ਹੋ ਗਈ ਤੇ 12 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਪਹੁੰਚਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਤੁਰੰਤ ਮੌਕੇ 'ਤੇ ਪਹੁੰਚੀ ਤੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। SHO ਰਜਨੀ ਬਾਲਾ ਨੇ ਹਸਪਤਾਲ ਜਾ ਕੇ ਜ਼ਖ਼ਮੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਵੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ 12 ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਤੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ
NEXT STORY