ਤਲਵੰਡੀ ਸਾਬੋ : ਤਲਵੰਡੀ ਸਾਬੋ ਤੋਂ ਰਾਮਾਮੰਡੀ ਜਾ ਰਹੀ ਪ੍ਰਾਈਵੇਟ ਕੰਪਨੀ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜਾ ਵੱਜੀ। ਹਾਦਸੇ ਵਿਚ 7 ਸਵਾਰੀਆਂ ਗੰਭੀਰ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੋਸ਼ ਹੈ ਕਿ ਹਾਦਸੇ ਤੋਂ ਬਾਅਦ ਜਦੋਂ ਇਕੱਠੇ ਹੋਏ ਲੋਕਾਂ ਨੇ ਡਰਾਈਵਰ ਨੂੰ ਦੇਖਿਆ ਤਾਂ ਉਹ ਸ਼ਰਾਬ ਦੇ ਨਸ਼ੇ ਵਿਚ ਸੀ, ਜਿਸ ਮਗਰੋਂ ਲੋਕਾਂ ਨੇ ਡਰਾਈਵਰ ਨੂੰ ਫੜ ਕੇ ਪੁਲਸ ਦੇ ਹਵਾਲੇ ਕਰ ਦਿੱਤਾ। ਪੁਲਸ ਨੇ ਉਸ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਲਈ ਹਸਪਤਾਲ ਭਿਜਵਾ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਨੈਸ਼ਨਲ ਹਾਈਵੇਅ ਹੋਇਆ ਜਾਮ, ਲੱਗੀਆਂ ਲੰਮੀਆਂ ਕਤਾਰਾਂ


ਹਾਦਸੇ ਤੋਂ ਬਾਅਦ ਸੜਕ 'ਤੇ ਭੀੜ ਇਕੱਠੀ ਹੋ ਗਈ ਅਤੇ ਜਾਮ ਲੱਗ ਲਿਆ। ਪੁਲਸ ਨੇ ਕਾਰਵਾਈ ਕਰਦਿਆਂ ਜ਼ਖਮੀਆਂ ਨੂੰ ਹਸਪਤਾਲ ਭਿਜਵਾਇਆ ਅਤੇ ਟ੍ਰੈਫਿਕ ਸ਼ੁਰੂ ਕਰਵਾਇਆ। ਇਥੇ ਇਹ ਵੀ ਦੱਸਣਯੋਗ ਹੈ ਕਿ ਜਿੱਥੇ ਇਹ ਹਾਦਸਾ ਵਾਪਰਿਆ, ਉਹ ਸਿੰਗਲ ਰੋਡ ਹੈ ਅਤੇ ਬੱਸ ਆਪਣੇ ਸਾਈਡ ਤੋਂ ਜਾ ਕੇ ਦੂਜੇ ਪਾਸੇ ਦਰੱਖਤ ਨਾਲ ਜਾ ਵੱਜੀ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਵਿਚ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਨੂੰ ਇਕ ਹੋਰ ਵੱਡਾ ਝਟਕਾ, ਹੁਣ ਖੜ੍ਹੀ ਹੋਈ ਇਹ ਨਵੀਂ ਮੁਸੀਬਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਕਾਲ ਬਣੀ ਤੇਜ਼ ਰਫ਼ਤਾਰ, 4 ਭੈਣਾਂ ਦੇ ਇਕਲੌਤੇ ਭਰਾ ਨਾਲ ਵਾਪਰੀ ਅਣਹੋਣੀ
NEXT STORY