ਲੁਧਿਆਣਾ (ਮੋਹਿਨੀ) : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਭਾਗ ਵੱਲੋਂ ਨਾ ਦੇਣ ਦੇ ਰੋਸ ਵੱਜੋਂ ਪੰਜਾਬ ਦੇ ਸਾਰੇ ਬੱਸ ਅੱਡੇ 2 ਘੰਟਿਆਂ ਲਈ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਵਰਕਰਾਂ ਵੱਲੋਂ 'ਤਨਖ਼ਾਹ ਨਹੀ ਤਾਂ ਕੰਮ ਨਹੀਂ' ਦੇ ਨਾਅਰੇ ਬੁਲੰਦ ਕੀਤੇ ਗਏ। ਫਿਰੋਜ਼ਪੁਰ ਕੈਂਟ ਬੱਸ ਸਟੈਂਡ 'ਤੇ ਧਰਨੇ ਦੌਰਾਨ ਬੋਲਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਡਿਪੂ ਪ੍ਰਧਾਨ ਜਤਿੰਦਰ ਸਿੰਘ ਅਤੇ ਸਤਨਾਮ ਸਿੰਘ ਸੱਤਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਵਾਂਗ ਹੀ ਕੱਚੇ ਮੁਲਾਜ਼ਮਾਂ ਲਈ ਹੁਣ ਪਹਿਲਾਂ ਤੋਂ ਵੀ ਮਾੜੇ ਹਾਲਾਤ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੈਦਾ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਕਪੂਰਥਲਾ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਸਿਰਫਿਰੇ ਨੇ ਔਰਤ 'ਤੇ ਸੁੱਟਿਆ ਤੇਜ਼ਾਬ

ਇਸ ਦੇ ਚੱਲਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਤੇ ਸੰਘਰਸ਼ ਦੇ ਨਾਲ-ਨਾਲ ਹੁਣ ਹਰ ਮਹੀਨੇ ਪਨਬੱਸ ਅਤੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਹੁਤ ਹੀ ਲੇਟ ਅਦਾ ਕੀਤੀਆਂ ਜਾ ਰਹੀਆਂ ਹਨ। ਮੁਲਾਜ਼ਮਾਂ ਨੇ ਕਿਹਾ ਕਿ ਤਨਖ਼ਾਹ ਪੁਆਉਣ ਲਈ ਵੀ ਰੋਸ ਮੁਜ਼ਾਹਰੇ ਜਾਂ ਹੜਤਾਲ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਦਿਨ-ਰਾਤ ਮਿਹਨਤ ਕਰਕੇ ਪੰਜਾਬ ਦੀ ਜਨਤਾ ਨੂੰ ਮੰਜ਼ਿਲ 'ਤੇ ਪਹੁੰਚਾਉਣ ਵਾਲੇ ਅਤੇ ਲੋਕਾਂ ਨੂੰ ਮੁਫ਼ਤ ਸਫ਼ਰ ਸਹੂਲਤਾਂ ਦੇਣ ਵਾਲੇ ਇਨ੍ਹਾਂ ਮੁਲਾਜ਼ਮਾਂ ਦੇ ਪਰਿਵਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਭਿਆਨਕ ਗਰਮੀ ਦੇ ਬਾਵਜੂਦ ਵੀ ਇਸ ਬੀਮਾਰੀ ਨੇ ਦਿੱਤੀ ਦਸਤਕ, 3 ਮਰੀਜ਼ ਆਏ ਸਾਹਮਣੇ

ਇਸ ਕਾਰਨ ਬੱਸਾਂ ਚਲਾਉਣ ਵਾਲੇ ਡਰਾਈਵਰ-ਕੰਡਕਟਰ ਵੀ ਮਾਨਸਿਕ ਤਣਾਅ 'ਚ ਬੱਸਾਂ ਚਲਾਉਣ ਲਈ ਮਜਬੂਰ ਹਨ। ਇਨ੍ਹਾਂ ਹਾਲਾਤ ਨੂੰ ਵੇਖਦੇ ਹੋਏ ਜੱਥੇਬੰਦੀ ਵੱਲੋਂ ਵਾਰ-ਵਾਰ ਉੱਚ ਅਧਿਕਾਰੀਆਂ ਨਾਲ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਸੰਪਰਕ ਕਰਨ 'ਤੇ ਵੀ ਹੁਣ ਤੱਕ ਤਨਖ਼ਾਹਾਂ ਨਹੀਂ ਆਈਆਂ। ਇਸ ਕਾਰਨ ਅੱਜ ਯੂਨੀਅਨ ਵੱਲੋਂ ਪੰਜਾਬ ਦੇ ਸਾਰੇ ਬੱਸ ਅੱਡੇ 2 ਘੰਟਿਆਂ (10 ਤੋਂ 12 ਵਜੇ) ਲਈ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਮੰਤਰੀ 'ਵਿਜੇ ਸਿੰਗਲਾ' ਨੂੰ ਹਾਈਕੋਰਟ ਤੋਂ ਝਟਕਾ, ਨਹੀਂ ਮਿਲੀ ਜ਼ਮਾਨਤ

ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਤਨਖ਼ਾਹ ਨਹੀ ਆਉਦੀ ਤਾਂ 23 ਜੂਨ ਨੂੰ ਦੁਪਹਿਰ 12 ਵਜੇ ਤੋਂ ਸਮੂਹ ਮੁਲਾਜ਼ਮ ਬੱਸਾਂ ਬੰਦ ਕਰਕੇ ਪਨਬੱਸ ਅਤੇ ਪੀ. ਆਰ. ਟੀ. ਸੀ. ਦਾ ਚੱਕਾ ਜਾਮ ਕਰਨਗੇ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਦੀ 7 ਤਾਰੀਖ਼ ਤੋਂ ਬਾਅਦ ਗੇਟ ਰੈਲੀਆਂ ਅਤੇ 10 ਤੋਂ ਬਾਅਦ ਬੱਸ ਅੱਡੇ ਬੰਦ ਕਰਨ ਸਮੇਤ 15 ਤਾਰੀਖ਼ ਤੋਂ ਮੁਕੰਮਲ ਪੰਜਾਬ ਬੰਦ ਦੇ ਪ੍ਰੋਗਰਾਮ ਉਲੀਕਿਆ ਜਾਵੇਗਾ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਹੁਰਿਆਂ ਤੋਂ ਬਚਣ ਲਈ ਇੰਡੀਅਨ ਆਰਮੀ ਦੇ ਫੌਜੀ ਨੇ CM ਮਾਨ ਤੇ ਪ੍ਰਸ਼ਾਸਨ ਕੋਲ ਲਾਈ ਇਨਸਾਫ਼ ਦੀ ਗੁਹਾਰ
NEXT STORY