ਚੰਡੀਗੜ੍ਹ : ਪੰਜਾਬ 'ਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਲੱਖਾਂ ਲੋਕਾਂ ਲਈ ਇੱਕ ਵੱਡੀ ਖ਼ਬਰ ਹੈ। ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 17 ਨਵੰਬਰ 2025 ਨੂੰ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ।
ਯੂਨੀਅਨ ਆਗੂਆਂ ਵੱਲੋਂ 17 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਸੂਬੇ ਭਰ ਦੇ ਸਮੂਹ ਡਿਪੂਆਂ ਵਿੱਚ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
ਸੰਘਰਸ਼ ਦੇ ਮੁੱਖ ਕਾਰਨ ਅਤੇ ਮੰਗਾਂ
1. ਤਨਖਾਹਾਂ ਜਾਰੀ ਨਾ ਕਰਨਾ :ਜਥੇਬੰਦੀ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਨਾਲ-ਨਾਲ, ਪੀ.ਆਰ.ਟੀ.ਸੀ ਦੀਆਂ ਤਨਖਾਹਾਂ ਅੱਜ ਤੱਕ ਜਾਰੀ ਨਹੀਂ ਕੀਤੀਆਂ ਗਈਆਂ ਹਨ।
2. ਕਿਲੋਮੀਟਰ ਸਕੀਮ ਬੱਸਾਂ ਦਾ ਟੈਂਡਰ: ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਅਤੇ ਮੈਨੇਜਮੈਂਟ ਲਗਾਤਾਰ ਵੋਲਵੋ, ਐੱਚ.ਵੀ.ਏ.ਸੀ. (HVAC), ਅਤੇ ਸਧਾਰਨ ਬੱਸਾਂ ਲਈ ਕਿਲੋਮੀਟਰ ਸਕੀਮ ਬੱਸਾਂ ਦਾ ਟੈਂਡਰ ਵਾਰ-ਵਾਰ ਲੈ ਕੇ ਆ ਰਹੀ ਹੈ।
3. ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਦਾ ਦੋਸ਼: ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਸਰਕਾਰ ਅਤੇ ਮੈਨੇਜਮੈਂਟ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਤੇ ਵਿਭਾਗਾਂ ਦੀ ਲੁੱਟ ਕਰਵਾਉਣ ਲਈ ਤਿਆਰ ਬਰ-ਤਿਆਰ ਹੋ ਕੇ ਬੈਠੀ ਹੈ। 17 ਨਵੰਬਰ ਨੂੰ ਇਹ ਟੈਂਡਰ ਖੋਲ੍ਹੇ ਜਾ ਸਕਦੇ ਹਨ।
ਮੀਟਿੰਗ ਰਹੀ ਬੇ-ਨਤੀਜਾ
ਯੂਨੀਅਨ ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ 'ਤੇ ਸੰਯੁਕਤ ਸਕੱਤਰ ਨਵਰਾਜ ਸਿੰਘ ਬਰਾੜ ਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਯੂਨੀਅਨ ਦੀ ਮੀਟਿੰਗ ਹੋਈ ਸੀ। ਹਾਲਾਂਕਿ, ਇਸ ਮੀਟਿੰਗ ਵਿੱਚ ਸਿਰਫ਼ ਮੰਗਾਂ 'ਤੇ ਵਿਚਾਰ-ਚਰਚਾ ਹੀ ਹੋ ਸਕੀ ਅਤੇ ਕੋਈ ਨਤੀਜਾ ਨਹੀਂ ਨਿਕਲਿਆ।
ਕਪੂਰਥਲਾ ਪੁਲਸ ਵੱਲੋਂ ਗੈਂਗਸਟਰਾਂ ਵਿਰੁੱਧ ਵੱਡੇ ਪੱਧਰ 'ਤੇ ਛਾਪੇਮਾਰੀ, 8 ਗ੍ਰਿਫਤਾਰ
NEXT STORY