ਲੁਧਿਆਣਾ (ਮੋਹਿਨੀ) : ਪੰਜਾਬ 'ਚ ਕੋਰੋਨਾ ਮਹਾਮਾਰੀ ਨੇ ਇਸ ਸਮੇਂ ਤੜਥੱਲੀ ਮਚਾਈ ਹੋਈ ਹੈ ਅਤੇ ਸੂਬੇ ਦੇ ਹਾਲਾਤ ਦਿਨੋਂ-ਦਿਨ ਖਰਾਬ ਹੁੰਦੇ ਜਾ ਰਹੇ ਹਨ। ਇਸ ਨੂੰ ਦੇਖਦਿਆਂ ਸੂਬੇ 'ਚ ਵੀਕੈਂਡ ਲਾਕਡਾਊਨ ਮਤਲਬ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਦਾ ਫੈਸਲਾ ਲਿਆ ਗਿਆ ਹੈ ਕਿਉਂਕਿ ਇਨ੍ਹਾਂ 2 ਦਿਨਾਂ 'ਚ ਬਾਜ਼ਾਰਾਂ ਅਤੇ ਸੜਕਾਂ 'ਤੇ ਭੀੜ ਜ਼ਿਆਦਾ ਦੇਖਣ ਨੂੰ ਮਿਲਦੀ ਹੈ ਪਰ ਇਸ ਲਾਕਡਾਊਨ ਦੌਰਾਨ ਵੱਡੀ ਗਿਣਤੀ 'ਚ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਸੀ ਕਿਉਂਕਿ ਸ਼ਨੀਵਾਰ ਅਤੇ ਐਤਵਾਰ ਨੂੰ ਸਰਕਾਰੀ ਬੱਸਾਂ ਬੰਦ ਸਨ।
ਇਹ ਵੀ ਪੜ੍ਹੋ : ਕੋਰੋਨਾ ਸੰਕਟ : ਚੰਡੀਗੜ੍ਹ ਦੇ ਲੋਕਾਂ ਲਈ ਅਹਿਮ ਖਬਰ, ਮੁੜ ਲਾਗੂ ਹੋਵੇਗਾ 'ਲਾਕਡਾਊਨ'
ਹੁਣ ਟਰਾਂਸਪੋਰਟ ਮਹਿਕਮੇ ਵੱਲੋਂ ਮੁਸਾਫਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਇਨ੍ਹਾਂ ਦੋ ਦਿਨਾਂ 'ਚ ਵੀ ਬੱਸਾਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਮੁਤਾਬਕ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਪਹਿਲਾਂ ਵਾਂਗ ਸਰਕਾਰੀ ਅਤੇ ਨਿੱਜੀ ਬੱਸਾਂ ਆਪਣੇ ਸਮੇਂ ਮੁਤਾਬਕ ਬੱਸ ਅੱਡੇ ਤੋਂ ਚੱਲਣਗੀਆਂ।
ਇਹ ਵੀ ਪੜ੍ਹੋ : ਹਵਸ ਦਾ ਭੁੱਖਾ ਪਤੀ ਬਣਿਆ ਜਾਨਵਰ, ਬੇਹੋਸ਼ ਹੋਣ 'ਤੇ ਵੀ ਪਤਨੀ ਨੂੰ..
ਮਹਿਕਮੇ ਦੇ ਸੂਤਰਾਂ ਮੁਤਾਬਕ ਬੱਸ ਅੱਡੇ ’ਤੇ ਸਿਹਤ ਮਹਿਕਮੇ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਮਾਜਿਕ ਦੂਰੀ ਅਤੇ ਮਾਸਕ ਪਾਉਣ ਵਾਲੇ ਮੁਸਾਫਰਾਂ ਨੂੰ ਹੀ ਬੱਸਾਂ 'ਚ ਬਿਠਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ਲਈ ਰਾਹਤ ਭਰੀ ਖਬਰ, 21 ਜੇਲ੍ਹ ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ
ਸ਼ਰਮਨਾਕ ਘਟਨਾ: ਸ਼ਰੇਆਮ ਗੋਲੀਆਂ ਚਲਾ ਕੇ ਗਾਂ ਨੂੰ ਮੌਤ ਦੇ ਘਾਟ ਉਤਾਰਿਆ
NEXT STORY