ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਤੋਂ ਰਾਜ ਸਭਾ ਲਈ ਖਾਲੀ ਹੋਈ ਸੀਟ ਲਈ ਚੋਣ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਲਈ ਨਾਮਜ਼ਦਗੀ 6 ਅਕਤੂਬਰ ਤੋਂ ਭਰਨੀ ਸ਼ੁਰੂ ਕੀਤੀ ਜਾਵੇਗੀ। ਵੋਟਿੰਗ 24 ਅਕਤੂਬਰ ਨੂੰ ਹੋਵੇਗੀ ਤੇ ਉਸੇ ਦਿਨ ਹੀ ਵੋਟਾਂ ਦੀ ਗਿਣਤੀ ਕਰ ਕੇ ਨਤੀਜੇ ਦਾ ਐਲਾਨ ਕਰ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - PM ਮੋਦੀ ਨੇ ਪੰਜਾਬ ਦੇ ਹਾਲਾਤ ਦੀ ਲਈ ਰਿਪੋਰਟ! ਰਾਜਪਾਲ ਨਾਲ ਇਨ੍ਹਾਂ ਮੁੱਦਿਆਂ 'ਤੇ ਹੋਈ ਗੱਲਬਾਤ
ਦੱਸ ਦਈਏ ਕਿ ਸੰਜੀਵ ਅਰੋੜਾ ਨੇ ਲੁਧਿਆਣਾ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ਮਗਰੋਂ ਲੋਕ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਜੁਲਾਈ ਵਿਚ ਅਸਤੀਫ਼ਾ ਦਿੱਤਾ ਸੀ, ਜਿਸ ਨੂੰ ਹੁਣ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਚੋਣ ਜਿੱਤਣ ਮਗਰੋਂ ਪੰਜਾਬ ਕੈਬਨਿਟ ਵਿਚ ਵੀ ਸ਼ਾਮਲ ਕੀਤਾ ਗਿਆ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਆਮ ਆਦਮੀ ਪਾਰਟੀ ਵੱਲੋਂ ਕਿਸ ਨੂੰ ਆਪਣਾ ਉਮੀਦਵਾਰ ਬਣਾਇਆ ਜਾਂਦਾ ਹੈ, ਜੋ ਲੋਕ ਸਭਾ ਵਿਚ ਸੰਜੀਵ ਅਰੋੜਾ ਦੀ ਜਗ੍ਹਾ ਲਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਖ਼ੁਸ਼ਖਬਰੀ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ
NEXT STORY