ਚੰਡੀਗੜ੍ਹ (ਸ਼ਰਮਾ) : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਫਗਵਾੜਾ, ਮੁਕੇਰੀਆਂ, ਦਾਖਾਂ ਅਤੇ ਜਲਾਲਾਬਾਦ ਦੀ ਜ਼ਿਮਨੀ ਚੋਣ ਸੰਬਧੀ ਨੋਟੀਫਿਕੇਸ਼ਨ 23 ਸਤੰਬਰ ਨੂੰ ਜਾਰੀ ਕਰ ਦਿੱਤਾ ਜਾਵੇਗਾ, ਜਿਸ ਦੇ ਨਾਲ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਜਾਵੇਗੀ। 23 ਸਤੰਬਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਦਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰ ਸਬ ਡਵੀਜ਼ਨ ਮੈਜਿਸਟ੍ਰੇਟ ਫਗਵਾੜਾ, ਮੁਕੇਰੀਆਂ, ਦਾਖਾਂ ਅਤੇ ਜਲਾਲਾਬਾਦ ਕੋਲ ਦਾਖਲ ਹੋਣਗੇ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਰੀਕ 30 ਸਤੰਬਰ ਨਿਰਧਾਰਤ ਕੀਤੀ ਗਈ ਹੈ।
ਸੀਨੀਅਰ ਅਹੁਦੇਦਾਰਾਂ ਨੇ ਟਿਕਟ ਦੀ ਮੰਗ ਕਰਦੇ ਹੋਏ ਬਗਾਵਤ ਦਾ ਝੰਡਾ ਚੁੱਕਿਆ
NEXT STORY