ਚੰਡੀਗੜ੍ਹ/ਜਲੰਧਰ- ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਲਈ ਜ਼ਿਮਨੀ ਚੋਣਾਂ ਦੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਹੋਵੇਗਾ। ਸਭ ਤੋਂ ਪਹਿਲਾਂ ਪੋਸਟ ਬੈਲਟ ਰਾਹੀਂ ਪਈਆਂ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ ਤੇ ਫ਼ਿਰ EVM ਰਾਹੀਂ ਹੋਈ ਵੋਟਿੰਗ ਦੀ ਗਿਣਤੀ ਕੀਤੀ ਜਾਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਕਿ ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ. ਸੀ. ਟੀ. ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਗਠਿਤ ਕੀਤੀ ਗਈ ਹੈ, ਜਿਸ ਲਈ ਪੰਜਾਬ ਪੁਲਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਇਹ ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ
ਇਸ ਵਾਰ ਕੁੱਲ 45 ਉਮੀਦਵਾਰ ਚੋਣ ਮੈਦਾਨ ’ਚ ਹਨ। ਵੋਟਾਂ ਦੀ ਗਿਣਤੀ ਲਈ ਹਰੇਕ ਵਿਧਾਨ ਸਭਾ ਹਲਕੇ ’ਚ ਇਕ-ਇਕ ਕੇਂਦਰ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀਆਂ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟਸ, ਇੰਜੀਨੀਅਰਿੰਗ ਵਿੰਗ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ 18 ਰਾਊਂਡਾਂ ’ਚ ਹੋਵੇਗੀ। ਵਿਧਾਨ ਸਭਾ ਹਲਕਾ ਚੱਬੇਵਾਲ ਦੀਆਂ ਵੋਟਾਂ ਦੀ ਗਿਣਤੀ ਜਿੰਮ ਹਾਲ, ਐਜੂਕੇਸ਼ਨ ਬਲਾਕ, ਰਿਆਤ ਐਂਡ ਬਾਹਰਾ ਗਰੁੱਪ ਆਫ ਇੰਸਟੀਚਿਊਟਸ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ’ਚ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਵੱਡੀ Update, ਹੋਰ ਵਧੇਗੀ ਠੰਡ
ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿਖੇ 13 ਰਾਊਂਡਾਂ ’ਚ ਕੀਤੀ ਜਾਵੇਗੀ। ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ. ਡੀ. ਕਾਲਜ ਆਫ ਐਜੂਕੇਸ਼ਨ ਬਰਨਾਲਾ ਵਿਖੇ 16 ਰਾਊਂਡਾਂ ’ਚ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਦੇ ਮਾਹੌਲ ’ਚ ਪ੍ਰਦੂਸ਼ਣ ਦੇ ਜ਼ਹਿਰ ਦਾ ਅਸਰ, ਪੰਜਾਬ ਦੇ ਟਰਾਂਸਪੋਰਟ ਵਿਭਾਗ ਨੂੰ ਹੋਵੇਗਾ ਨੁਕਸਾਨ
NEXT STORY