ਚੰਡੀਗੜ੍ਹ (ਭੁੱਲਰ)- ਪੰਜਾਬ ਦੇ ਚਾਰ ਵਿਧਾਨ ਸਭ ਹਲਕਿਆਂ ’ਚ ਜ਼ਿਮਨੀ ਚੋਣਾਂ ਲਈ ਪ੍ਰਾਪਤ ਨਾਮਜ਼ਦਗੀ ਪੱਤਰਾਂ ਦੀ ਪਡ਼ਤਾਲ ਦੌਰਾਨ 18 ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ। ਇਨ੍ਹਾਂ ਵਿਧਾਨ ਸਭ ਹਲਕਿਆਂ ’ਚ 21 ਅਕਤੂਬਰ, 2019 ਨੂੰ ਵੋਟਾਂ ਪੈਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫਤਰ ਮੁੱਖ ਚੋਣ ਅਫਸਰ, ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫਗਵਾਡ਼ਾ ਲਈ 16 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ, ਜਿਨ੍ਹਾਂ ’ਚੋਂ 10 ਸਹੀ ਪਾਏ ਗਏ ਜਦਕਿ 6 ਨੂੰ ਰੱਦ ਕਰ ਦਿੱਤਾ ਗਿਆ, ਵਿਧਾਨ ਸਭਾ ਹਲਕਾ ਮੁਕੇਰੀਆਂ ਲਈ ਕੁੱਲ 11 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ, ਜਿਨ੍ਹਾਂ ’ਚੋਂ 6 ਸਹੀ ਪਾਏ ਗਏ ਅਤੇ 5 ਰੱਦ ਕਰ ਦਿੱਤੇ ਗਏ। ਹਲਕਾ ਦਾਖਾ ਲਈ 16 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ, ਜਿਸ ’ਚੋਂ 12 ਦਰੁਸਤ ਪਾਏ ਗਏ ਅਤੇ 4 ਰੱਦ ਕਰ ਦਿੱਤੇ ਗਏ।
ਹਲਕਾ ਜਲਾਲਾਬਾਦ ਲਈ 11 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਜਿਨ੍ਹਾਂ ’ਚੋਂ 8 ਸਹੀ ਪਾਏ ਗਏ ਅਤੇ 3 ਰੱਦ ਕਰ ਦਿੱਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਸੂਬੇ ਦੇ 4 ਵਿਧਾਨ ਸਭਾ ਹਲਕਿਆਂ ਲਈ ਕੁੱਲ 54 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ, ਜਿਨ੍ਹਾਂ ’ਚੋਂ 36 ਦਰੁਸਤ ਪਾਏ ਗਏ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 3 ਅਕਤੂਬਰ ਹੈ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਪ੍ਰਕਿਰਿਆ ਦਾ ਤੈਅ ਸਮੇਂ ਤੋਂ ਬਾਅਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ।
ਮੁਲਾਜ਼ਮਾਂ ਨੂੰ ਢੋਣ ਵਾਲੀਆਂ ਉਦਯੋਗਾਂ ਦੀਆਂ ਬੱਸਾਂ 'ਤੇ ਮੋਟਰ ਵ੍ਹੀਕਲ ਟੈਕਸ ਮੁਆਫ਼
NEXT STORY