ਜਲੰਧਰ : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਹਲਕਾ ਦਾਖਾ 'ਚ ਸਵੇਰੇ 7 ਵਜੇ ਤੋਂ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ। ਲੋਕ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ 'ਤੇ ਪੁੱਜ ਰਹੇ ਹਨ ਅਤੇ ਵੋਟਰਾਂ ਅਤੇ ਪੋਲਿੰਗ ਸਟਾਫ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਪੁਲਸ ਵਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਵੋਟਾਂ ਪੈਣ ਦਾ ਕੰਮ ਸ਼ਾਮ ਦੇ 6 ਵਜੇ ਤੱਕ ਚੱਲੇਗਾ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।
ਪੰਜਾਬ ਜ਼ਿਮਨੀ ਚੋਣਾਂ : 4 ਸੀਟਾਂ 'ਤੇ ਵੋਟਿੰਗ ਅੱਜ, ਈ. ਵੀ. ਐੱਮ. 'ਚ ਬੰਦ ਹੋਵੇਗੀ ਉਮੀਦਵਾਰਾਂ ਦੀ ਕਿਸਮਤ
NEXT STORY