ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਸੂਬੇ ਵਿਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਰੇਤਾ ਤੇ ਬੱਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ ਕਰ ਦਿੱਤਾ ਹੈ।
ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ‘ਪੰਜਾਬ ਰਾਜ ਮਾਈਨਰ ਮਿਨਰਲ ਨੀਤੀ’ ਵਿਚ ਸੋਧ ਕਰਨ ਲਈ ਸਹਿਮਤੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਹੁਣ ਲੋਕਾਂ ਨੂੰ ਲੱਖਾਂ ਰੁਪਏ ਨਕਦ ਵੰਡੇਗੀ ਪੰਜਾਬ ਸਰਕਾਰ, ਜਾਣੋ ਕਿਵੇਂ ਮਿਲੇਗਾ ਯੋਜਨਾ ਦਾ ਲਾਭ
ਇਸ ਦਾ ਉਦੇਸ਼ ਬਾਜ਼ਾਰ ਵਿਚ ਕੱਚੇ ਮਾਲ ਦੀ ਸਪਲਾਈ ਵਧਾਉਣਾ, ਗ਼ੈਰ-ਕਾਨੂੰਨੀ ਮਾਈਨਿੰਗ ਤੇ ਭ੍ਰਿਸ਼ਟਾਚਾਰ ਨੂੰ ਘਟਾਉਣਾ, ਸੂਬੇ ਦਾ ਮਾਲੀਆ ਵਧਾਉਣਾ ਅਤੇ ਮਾਈਨਿੰਗ ਖ਼ੇਤਰ ਵਿਚ ਸੰਭਾਵੀ ਇਜਾਰੇਦਾਰੀ ਨੂੰ ਖ਼ਤਮ ਕਰਨਾ ਹੈ। ਇਹ ਸੋਧ ਕਰੱਸ਼ਰ ਮਾਈਨਿੰਗ ਸਾਈਟਾਂ (ਸੀ.ਆਰ.ਐੱਮ.ਐੱਸ.) ਨਾਲ ਸਬੰਧਤ ਹੈ, ਜਿਸ ਨਾਲ ਕਰੱਸ਼ਰ ਮਾਲਕ, ਜਿਨ੍ਹਾਂ ਕੋਲ ਬੱਜਰੀ ਵਾਲੀ ਜ਼ਮੀਨ ਹੈ, ਹੁਣ ਮਾਈਨਿੰਗ ਲੀਜ਼ ਹਾਸਲ ਕਰ ਸਕਣ। ਇਸ ਕਦਮ ਨਾਲ ਦੂਜੇ ਸੂਬਿਆਂ ਤੋਂ ਮਾਈਨਿੰਗ ਸਮੱਗਰੀ ਦੀ ਗ਼ੈਰ-ਕਾਨੂੰਨੀ ਟਰਾਂਸਪੋਰਟੇਸ਼ਨ ਰੁਕਣ ਦੀ ਸੰਭਾਵਨਾ ਹੈ। ਇਸ ਨਾਲ ਬਾਜ਼ਾਰ ਵਿਚ ਕਰੱਸ਼ਡ ਰੇਤ ਅਤੇ ਬੱਜਰੀ ਦੀ ਉਪਲੱਬਧਤਾ ਵਧੇਗੀ, ਜੋ ਸੂਬੇ ਵਿਚ ਵਿਕਾਸ ਗਤੀਵਿਧੀਆਂ ਲਈ ਜ਼ਰੂਰੀ ਹੈ। ਇਸੇ ਤਰ੍ਹਾਂ ਲੈਂਡਓਨਰ ਮਾਈਨਿੰਗ ਸਾਈਟਾਂ (ਐੱਲ.ਐੱਮ.ਐੱਸ.) ਨਾਲ ਰੇਤ ਵਾਲੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਸਹੂਲਤ ਹੋਵੇਗੀ ਅਤੇ ਉਹ ਮਾਈਨਿੰਗ ਲੀਜ਼ ਲਈ ਅਰਜ਼ੀ ਦੇ ਸਕਣਗੇ ਅਤੇ ਖਣਨ ਸਮੱਗਰੀ ਨੂੰ ਸਰਕਾਰ ਦੀਆਂ ਤੈਅ ਕੀਮਤਾਂ ਉਤੇ ਖੁੱਲ੍ਹੇ ਬਾਜ਼ਾਰ ਵਿਚ ਵੇਚ ਸਕਣਗੇ।
ਇਹ ਵੀ ਪੜ੍ਹੋ : ਆਬਕਾਰੀ ਸਮੂਹਾਂ ਦੀ ਨਿਲਾਮੀ ਨੇ ਭਰਿਆ ਪੰਜਾਬ ਸਰਕਾਰ ਦਾ ਖਜ਼ਾਨਾ, ਮਾਲੀਏ 'ਚ ਰਿਕਾਰਡ ਵਾਧਾ
ਇਸ ਤੋਂ ਪਹਿਲਾਂ ਜ਼ਮੀਨ ਮਾਲਕਾਂ ਦੀ ਸਹਿਮਤੀ ਨਾ ਹੋਣ ਕਾਰਨ ਕਈ ਮਾਈਨਿੰਗ ਥਾਵਾਂ ਕਾਰਜਸ਼ੀਲ ਨਹੀਂ ਸਨ ਕਿਉਂਕਿ ਜ਼ਮੀਨ ਮਾਲਕ ਆਪਣੀ ਜ਼ਮੀਨ ਵਿਚੋਂ ਕਿਸੇ ਅਣਜਾਣ ਵਿਅਕਤੀ ਨੂੰ ਮਾਈਨਿੰਗ ਕਰਨ ਦੀ ਇਜਾਜ਼ਤ ਦੇਣ ਲਈ ਤਿਆਰ ਨਹੀਂ ਹੁੰਦੇ ਸਨ। ਐੱਲ.ਐੱਮ.ਐੱਸ. ਦੀ ਸ਼ੁਰੂਆਤ ਨਾਲ ਕਾਰਜਸ਼ੀਲ ਮਾਈਨਿੰਗ ਥਾਵਾਂ ਦੀ ਗਿਣਤੀ ਵਧੇਗੀ ਜਿਸ ਨਾਲ ਮਾਰਕੀਟ ਸਪਲਾਈ ਵਧਣ ਦੇ ਨਾਲ-ਨਾਲ ਸੂਬੇ ਦੇ ਮਾਲੀਆ ਵਧੇਗਾ। ਇਹ ਕਦਮ ਮਾਈਨਿੰਗ ਸੈਕਟਰ ਵਿਚ ਇਜਾਰੇਦਾਰੀ ਖਤਮ ਹੋਵੇਗੀ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਨੂੰ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ, ਕਿਉਂਕਿ ਉਹ ਇਨ੍ਹਾਂ ਜ਼ਮੀਨਾਂ ਦੇ ਕਸਟੋਡੀਅਨ (ਰਖਵਾਲੇ) ਹੁੰਦੇ ਹਨ। ਇਹ ਬਦਲਾਅ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ ਅਤੇ ਸਰਕਾਰੀ ਜ਼ਮੀਨਾਂ `ਤੇ ਮਾਈਨਿੰਗ ਵਾਲੀਆਂ ਥਾਵਾਂ ਦੇ ਸੰਚਾਲਨ ਨੂੰ ਤੇਜ਼ ਕਰੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ, ਖਾਤਿਆਂ ਵਿਚ ਟਰਾਂਸਫਰ ਕੀਤੀ ਗਈ ਰਾਸ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇਕ ਮਹੀਨੇ ਅੰਦਰ 100 FIR ਦਰਜ, 121 ਸਮੱਗਲਰ ਹੋਏ ਗ੍ਰਿਫ਼ਤਾਰ
NEXT STORY