ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਸੱਦੀ ਗਈ ਹੈ। ਕੈਬਨਿਟ ਦੀ ਇਸ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਸਰਕਾਰੀ/ਪ੍ਰਾਈਵੇਟ ਬੱਸਾਂ ਨੂੰ ਕਰੀਬ 66.05 ਕਰੋੜ ਦੇ ਮੋਟਰ ਵਹੀਕਲ ਟੈਕਸ 'ਚ ਛੋਟ ਦਿੱਤੇ ਜਾਣ ਨੂੰ ਮੰਤਰੀ ਮੰਡਲ ਦੀ ਮੀਟਿੰਗ 'ਚ ਹਰੀ ਝੰਡੀ ਦਿੱਤੇ ਜਾਣ ਦੀ ਸੰਭਾਵਨਾ ਹੈ। ਪੰਜਾਬ 'ਚ ਕੋਵਿਡ-19 ਮਹਾਮਾਰੀ ਦੌਰਾਨ ਸਰਕਾਰੀ/ਪ੍ਰਾਈਵੇਟ ਬੱਸਾਂ ਅਤੇ ਵਿਦਿਅਕ ਅਦਾਰਿਆਂ ਦੀਆਂ ਬੱਸਾਂ ਨੂੰ ਮੋਟਰ ਵਹੀਕਲ ਟੈਕਸ ਵਿਚ ਛੋਟ ਦਿੱਤੇ ਜਾਣ ਦਾ ਫ਼ੈਸਲਾ ਸਰਕਾਰ ਪਹਿਲਾਂ ਹੀ ਲੈ ਚੁੱਕੀ ਹੈ। ਟਰਾਂਸਪੋਰਟ ਵਿਭਾਗ ਵੱਲੋਂ 20 ਮਈ 2020 ਤੋਂ 31 ਦਸੰਬਰ 2020 ਤੱਕ ਦਾ ਸੌ ਫੀਸਦੀ ਮੋਟਰ ਵਹੀਕਲ ਟੈਕਸ ਮੁਆਫ਼ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਜਿਸ ਨਾਲ ਸਰਕਾਰ ਨੂੰ ਕਰੀਬ 66.05 ਕਰੋੜ ਦਾ ਵਿੱਤੀ ਘਾਟਾ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਹੱਥਾਂ 'ਤੇ ਮਹਿੰਦੀ ਲਾ ਸ਼ਾਮ ਤੱਕ ਲਾੜੇ ਦੀ ਰਾਹ ਤੱਕਦੀ ਰਹੀ ਲਾੜੀ, ਜਦੋਂ ਸੱਚ ਪਤਾ ਲੱਗਾ ਤਾਂ ਉੱਡੇ ਹੋਸ਼
ਦੱਸਣਯੋਗ ਹੈ ਕਿ ਟਰਾਂਸਪੋਰਟਰਾਂ ਦੀ ਮੰਗ ਸੀ ਕਿ ਕੋਵਿਡ ਦੌਰਾਨ ਬੱਸ ਮਾਲਕਾਂ ਦੀ ਆਮਦਨੀ ਪ੍ਰਭਾਵਿਤ ਹੋਈ ਹੈ ਅਤੇ ਵਿਦਿਅਕ ਅਦਾਰਿਆਂ ਦੀਆਂ ਬੱਸਾਂ ਤਾਂ ਬੰਦ ਹੀ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ 23 ਮਾਰਚ ਤੋਂ 19 ਮਈ 2020 ਤੱਕ ਮੋਟਰ ਵਹੀਕਲ ਟੈਕਸ ਵਿਚ ਛੋਟ ਦਿੱਤੀ ਗਈ ਸੀ। ਇਸੇ ਤਰ੍ਹਾਂ ਮੰਤਰੀ ਮੰਡਲ ਵੱਲੋਂ ਅੱਜ ਦੀ ਮੀਟਿੰਗ ਵਿਚ ਐਮਨੈਸਟੀ ਸਕੀਮ ਵਿਚ 31 ਮਾਰਚ 2020 ਤੱਕ ਦਾ ਵਾਧਾ ਕੀਤੇ ਜਾਣ ਦੀ ਤਜਵੀਜ਼ ਹੈ ਅਤੇ ਇਸ ਸਕੀਮ ਨਾਲ ਸਰਕਾਰ ਨੂੰ 34 ਕਰੋੜ ਰੁਪਏ ਟੈਕਸ ਦੇ ਰੂਪ ਵਿਚ ਪ੍ਰਾਪਤ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ 'ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਕੇਂਦਰ ਨੂੰ ਨਤੀਜੇ ਭੁਗਤਣ ਦੀ ਦਿੱਤੀ ਚਿਤਾਵਨੀ
ਹੱਥਾਂ 'ਤੇ ਮਹਿੰਦੀ ਲਾ ਸ਼ਾਮ ਤੱਕ ਲਾੜੇ ਦੀ ਰਾਹ ਤੱਕਦੀ ਰਹੀ ਲਾੜੀ, ਜਦੋਂ ਸੱਚ ਪਤਾ ਲੱਗਾ ਤਾਂ ਉੱਡੇ ਹੋਸ਼
NEXT STORY