ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਇਕ ਵਾਰ ਫਿਰ ਟਲ ਗਿਆ ਹੈ। ਹੁਣ ਪੰਜਾਬ ਵਿਚ ਕੈਬਨਿਟ ਦਾ ਵਿਸਥਾਰ ਲੁਧਿਆਣਾ ਵਿਚ ਹੋਣ ਵਾਲੀਆਂ ਨਗਰ-ਨਿਗਮ ਚੋਣਾਂ ਤੋਂ ਬਾਅਦ ਕੀਤਾ ਜਾਵੇਗਾ। ਲੁਧਿਆਣਾ ਵਿਚ ਜਨਵਰੀ ਦੇ ਮਹੀਨੇ ਨਗਰ-ਨਿਗਮ ਚੋਣਾਂ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਜੁਲਾਈ ਮਹੀਨੇ ਵਿਚ ਵੀ ਮੁੱਖ ਮੰਤਰੀ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕੈਬਨਿਟ ਦਾ ਵਿਸਥਾਰ ਟਾਲ ਦਿੱਤਾ ਸੀ ਅਤੇ ਕਿਹਾ ਜਾ ਰਿਹਾ ਸੀ ਕਿ 17 ਦਸੰਬਰ ਨੂੰ ਹੋਈਆਂ ਨਗਰ-ਨਿਗਮ ਚੋਣਾਂ ਤੋਂ ਬਾਅਦ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾ ਸਕਦਾ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਪਾਰਟੀ ਦੇ ਸੀਨੀਅਰ ਆਗੂ ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਮਸ਼ਰੂਫ ਹਨ ਲਿਹਾਜ਼ਾ ਪੰਜਾਬ ਕੈਬਨਿਟ ਦੇ ਵਿਸਥਾਰ ਬਾਰੇ ਅਜੇ ਚਰਚਾ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਇਹ ਵਿਸਥਾਰ ਜਨਵਰੀ ਵਿਚ ਹੋਣ ਵਾਲੀਆਂ ਲੁਧਿਆਣਾ ਨਗਰ-ਨਿਗਮ ਚੋਣਾਂ ਤੋਂ ਬਾਅਦ ਹੋ ਸਕਦਾ ਹੈ। ਹਾਲਾਂਕਿ ਸੂਬੇ ਦੇ ਚੋਣ ਕਮਿਸ਼ਨ ਨੇ ਅਜੇ ਲੁਧਿਆਣਾ ਨਗਰ-ਨਿਗਮ ਚੋਣਾਂ ਦਾ ਐਲਾਨ ਨਹੀਂ ਕੀਤਾ ਪਰ ਮੰਨਿਆ ਜਾ ਰਿਹਾ ਹੈ ਕਿ ਚੋਣਾਂ ਜਨਵਰੀ ਵਿਚ ਹੋ ਸਕਦੀਆਂ ਹਨ। ਪੰਜਾਬ ਵਿਚ ਮੌਜੂਦਾ ਕੈਬਨਿਟ ਵਿਚ ਲੁਧਿਆਣਾ ਤੇ ਜਲੰਧਰ ਤੋਂ ਕੋਈ ਵੀ ਚਿਹਰਾ ਸ਼ਾਮਲ ਨਹੀਂ ਹੈ ਅਤੇ ਜਲੰਧਰ ਨਗਰ-ਨਿਗਮ ਚੋਣਾਂ ਦੌਰਾਨ ਕਾਂਗਰਸ ਦਾ ਪ੍ਰਦਰਸ਼ਨ ਵੀ ਬਹੁਤ ਵਧੀਆ ਰਿਹਾ ਹੈ, ਲਿਹਾਜ਼ਾ ਪਾਰਟੀ ਲੁਧਿਆਣਾ ਨਗਰ-ਨਿਗਮ ਚੋਣਾਂ ਦੌਰਾਨ ਵੀ ਵਿਧਾਇਕਾਂ ਵਲੋਂ ਕੀਤੇ ਜਾਣ ਵਾਲੇ ਪ੍ਰਦਰਸ਼ਨ ਦਾ ਇੰਤਜ਼ਾਰ ਕਰਨਾ ਚਾਹੁੰਦੀ ਹੈ। ਪੰਜਾਬ ਵਿਚ ਮੁੱਖ ਮੰਤਰੀ ਸਣੇ ਕੁੱਲ ਦਸ ਮੰਤਰੀ ਹਨ ਅਤੇ ਸੰਵੀਧਾਨਿਕ ਨਿਯਮਾਂ ਮੁਤਾਬਕ ਸੱਤ ਮੰਤਰੀ ਹੋਰ ਬਣਾਏ ਜਾ ਸਕਦੇ ਹਨ।
ਯੂਨੀਵਰਸਿਟੀ ਦੇ ਇੰਜੀਨੀਅਰਿੰਗ ਕਾਲਜ ਦੇ ਭਵਿੱਖ 'ਤੇ ਲਟਕੀ ਤਲਵਾਰ
NEXT STORY