ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਵੱਡਾ ਫ਼ੈਸਲਾ ਲੈਂਦਿਆਂ ਮੁਕੱਦਮਾ ਅਧੀਨ ਕੈਦੀਆਂ ਨੂੰ ਇਕ ਸੂਬੇ ਤੋਂ ਦੂਜੇ ਸੂਬੇ ਵਿਚ ਤਬਦੀਲ ਕਰਨ ਲਈ ਟਰਾਂਸਫਰ ਆਫ ਪ੍ਰੀਜ਼ਨ ਐਕਟ-1950 ਵਿਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਕਿਰਿਆ ਦੋਵਾਂ ਸੂਬਿਆਂ ਦੀ ਸਹਿਮਤੀ ਨਾਲ ਕੀਤੀ ਜਾਵੇਗੀ, ਜਿੱਥੇ ਮੁਕੱਦਮਾ ਅਧੀਨ ਕੈਦੀ ਇਸ ਸਮੇਂ ਬੰਦ ਹਨ ਅਤੇ ਟ੍ਰਾਇਲ ਕੋਰਟ ਦੀ ਪ੍ਰਵਾਨਗੀ ਤੋਂ ਬਾਅਦ ਜਿਸ ਸੂਬੇ ਵਿਚ ਉਨ੍ਹਾਂ ਨੂੰ ਤਬਦੀਲ ਕੀਤਾ ਜਾਣਾ ਹੈ। ਇਹ ਕਦਮ ਪੰਜਾਬ ਦੀਆਂ ਜੇਲ੍ਹਾਂ ਵਿਚ ਭੀੜ-ਭੜੱਕੇ ਦੀ ਸਥਿਤੀ ਨੂੰ ਸੁਧਾਰਨ ਵਿਚ ਮਦਦਗਾਰ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਬੇਹੱਦ ਸ਼ਰਮਨਾਕ ਮਾਮਲਾ, ਧੀ ਨੂੰ ਨਿਰਵਸਤਰ ਕਰਕੇ ਸ਼ੀਸ਼ੇ ਸਾਹਮਣੇ ਕੀਤਾ ਖੜੀ ਫਿਰ...
ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਗਰੁੱਪ-ਏ ਲਈ ਨਵੇਂ ਨਿਯਮ ਬਣਾਉਣ ਨੂੰ ਹਰੀ ਝੰਡੀ
ਮੰਤਰੀ ਮੰਡਲ ਨੇ ਵਡੇਰੇ ਜਨਤਕ ਹਿੱਤ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਗਰੁੱਪ-ਏ ਲਈ ਨਵੇਂ ਨਿਯਮ ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ ਜਿਸ ਨਾਲ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਬਹੁਤ ਲਾਭ ਹੋਵੇਗਾ।
ਇਹ ਵੀ ਪੜ੍ਹੋ : ਲਾਇਸੈਂਸ ਧਾਰਕਾਂ 'ਤੇ ਵੱਡੇ ਐਕਸ਼ਨ ਦੀ ਤਿਆਰੀ, ਜਾਰੀ ਹੋਏ ਸਖ਼ਤ ਹੁਕਮ
ਨਿਯੁਕਤੀਆਂ ਦੇ ਨਿਯਮਾਂ ਤੇ ਸ਼ਰਤਾਂ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਤੀਰਥ ਯਾਤਰਾ ਸਮਿਤੀ ਦੇ ਚੇਅਰਮੈਨ ਤੇ ਮੈਂਬਰਾਂ ਅਤੇ ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀ ਨਿਯੁਕਤੀ ਲਈ ਨਿਯਮਾਂ ਤੇ ਸ਼ਰਤਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਇਕ ਹੋਰ ਵੱਡਾ ਐਨਕਾਊਂਟਰ, ਚੱਲੀਆਂ ਤਾੜ-ਤਾੜ ਗੋਲੀਆਂ
NEXT STORY