ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ ’ਚ 'ਆਪ' ਸਰਕਾਰ ਦੇ ਬਣਨ ਦੀ ਪਹਿਲੀ ਵਰ੍ਹੇਗੰਢ ’ਤੇ ਬਜਟ ਪੇਸ਼ ਕੀਤਾ ਗਿਆ। ‘ਆਪ’ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ। ਇਸੇ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਕੈਬਨਿਟ ਦੀ ਮੀਟਿੰਗ ’ਚ ਨਵੀਂ ਐਕਸਾਈਜ਼ ਪਾਲਿਸੀ ਤੇ ਮਾਈਨਿੰਗ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਗੱਡੀ ਚਾਲਕ ਨਾਕਾ ਤੋੜ ਕੇ ਭੱਜਿਆ, ਪਿੱਛਾ ਕਰ ਰਹੇ ਪੁਲਸ ਮੁਲਾਜ਼ਮਾਂ ਨਾਲ ਵਾਪਰਿਆ ਭਿਆਨਕ ਹਾਦਸਾ
ਉਨ੍ਹਾਂ ਕਿਹਾ ਕਿ ਸਾਡਾ ਟੀਚਾ ਇਨ੍ਹਾਂ ਨੀਤੀਆਂ ਰਾਹੀਂ ਪੰਜਾਬ ਦੇ ਮਾਲੀਏ ’ਚ ਵਾਧਾ ਕਰਨਾ ਹੈ ਤੇ ਨੇਕ ਨੀਅਤ-ਚੰਗੀ ਨੀਤੀ ਨਾਲ ਹੀ ਇਹ ਸੰਭਵ ਹੈ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਦੇ ਬਜਟ ’ਤੇ ਬੋਲੇ ਸੁਖਬੀਰ ਬਾਦਲ, ਕਹੀਆਂ ਵੱਡੀਆਂ ਗੱਲਾਂ
ਵਿੱਤ ਮੰਤਰੀ ਚੀਮਾ ਨੇ ਪੇਸ਼ ਕੀਤਾ ਬਜਟ, ਸੁਖਪਾਲ ਖਹਿਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੜ੍ਹੋ Top 10
NEXT STORY