Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    3:10:31 PM

  • former mla darshan singh kotfatta joins bjp

    ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ...

  • clash between police and miscreants

    ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ...

  • canada pr

    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ...

  • shots fired in bathinda tehsil complex

    ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਕੈਬਨਿਟ ਵਲੋਂ ਹੜ੍ਹ ਪ੍ਰਭਾਵਿਤ ਜ਼ਿਲਿਆਂ ਵਿਚ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਮਨਜ਼ੂਰੀ

PUNJAB News Punjabi(ਪੰਜਾਬ)

ਪੰਜਾਬ ਕੈਬਨਿਟ ਵਲੋਂ ਹੜ੍ਹ ਪ੍ਰਭਾਵਿਤ ਜ਼ਿਲਿਆਂ ਵਿਚ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਮਨਜ਼ੂਰੀ

  • Edited By Harinder Kaur,
  • Updated: 30 Jul, 2023 08:37 AM
Chandigarh
punjab cabinet approves conducting special girdavari till august 15
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) – ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲਿਆਂ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਨੁਕਸਾਨ ਦੇ ਅੰਦਾਜ਼ੇ ਅਤੇ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਕਰਨ ਲਈ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਸਹਿਮਤੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਇਥੇ ਸ਼ਨੀਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ।

ਇਹ ਵੀ ਪੜ੍ਹੋ : ਗੈਰ-ਬਾਸਮਤੀ ਚੌਲਾਂ ਤੋਂ ਬਾਅਦ ਸਰਕਾਰ ਨੇ ਹੁਣ Rice Bran Meal ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਦਾ ਮੰਨਣਾ ਸੀ ਕਿ ਸੂਬੇ ਦੇ 19 ਜ਼ਿਲਿਆਂ ਦੇ 1495 ਪਿੰਡ ਸਭ ਤੋਂ ਵੱਧ ਪ੍ਰਭਾਵਿਤ ਸਨ। ਰਿਪੋਰਟਾਂ ਮੁਤਾਬਕ ਹੜ੍ਹਾਂ ਕਾਰਣ 44 ਵਿਅਕਤੀਆਂ ਦੀ ਜਾਨ ਗਈ, 22 ਜ਼ਖ਼ਮੀ ਹੋਏ, 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਤੇ 878 ਦਾ ਅੰਸ਼ਕ ਨੁਕਸਾਨ ਹੋਇਆ ਅਤੇ 1277 ਵਿਅਕਤੀ ਹਾਲੇ ਵੀ 159 ਰਾਹਤ ਕੈਂਪਾਂ ਵਿਚ ਰਹਿ ਰਹੇ ਹਨ। ਲੋਕਾਂ ਦੇ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਲਈ ਇਹ ਵਿਸ਼ੇਸ਼ ਗਿਰਦਾਵਰੀ 15 ਅਗਸਤ ਤੱਕ ਮੁਕੰਮਲ ਕੀਤੀ ਜਾਵੇਗੀ।

ਨਵੀਂ ਖੇਡ ਨੀਤੀ-2023 ਨੂੰ ਹਰੀ ਝੰਡੀ; ਖਿਡਾਰੀਆਂ ਲਈ ਨੌਕਰੀਆਂ, ਸਿਖਲਾਈ, ਰਿਆਇਤਾਂ ਅਤੇ ਆਹਲਾ ਮਿਆਰੀ ਖੇਡ ਢਾਂਚੇ ’ਤੇ ਜ਼ੋਰ:

ਖੇਡਾਂ ਦੇ ਖੇਤਰ ਵਿਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦੇ ਨਾਲ-ਨਾਲ ਖੇਡ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਨਵੀਂ ਖੇਡ ਨੀਤੀ-2023 ਨੂੰ ਹਰੀ ਝੰਡੀ ਦੇ ਦਿੱਤੀ ਹੈ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਵੀਂ ਖੇਡ ਨੀਤੀ-2023 ਖੇਡਾਂ ਨੂੰ ਪ੍ਰਫੁੱਲਿਤ ਕਰਨ ਦੀ ਝਲਕ ਪੇਸ਼ ਕਰਦਾ ਹੈ ਜਿਸ ਨਾਲ ਕੋਚ ਅਤੇ ਖੇਡ ਮਾਹਿਰਾਂ ਦੀ ਢੁਕਵੀਂ ਗਿਣਤੀ ਨਾਲ ਪਿੰਡਾਂ, ਸ਼ਹਿਰਾਂ ਅਤੇ ਜ਼ਿਲਾ ਅਤੇ ਸੂਬਾ ਪੱਧਰ ’ਤੇ ਆਹਲਾ ਦਰਜੇ ਦਾ ਖੇਡ ਢਾਂਚਾ ਵਿਕਸਤ ਹੋਵੇਗਾ। ਇਹ ਕੋਚ ਤੇ ਮਾਹਿਰ ਕਲਸਟਰ ਪੱਧਰ ’ਤੇ ਮੁਢਲੀ ਸਿਖਲਾਈ, ਅਥਲੈਟਿਕਸ/ਖੇਡਾਂ/ਫਿਟਨੈੱਸ ਵਿਚ ਸਹੀ ਦਿਸ਼ਾ ਦੇਣਗੇ। ਇਸੇ ਤਰ੍ਹਾਂ ਇਹ ਖੇਡ ਨੀਤੀ ਸੂਬਾਈ, ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਸ਼ਾਨਦਾਰ ਕਾਰਗੁਜ਼ਾਰੀ ਲਈ ਕਲੱਸਟਰ ਪੱਧਰ ’ਤੇ ਪ੍ਰਸਿੱਧ ਖੇਡਾਂ ਵਿਚ ਸਿਖਲਾਈ ਦੇਣ, ਜ਼ਿਲਾ ਪੱਧਰ ’ਤੇ ਪੇਸ਼ੇਵਰ ਕੋਚਿੰਗ ਅਤੇ ਸੂਬਾ ਪੱਧਰ ’ਤੇ ਆਹਲਾ ਮਿਆਰੀ ਸਿਖਲਾਈ ਦੇਣ ’ਤੇ ਅਧਾਰਿਤ ਹੋਵੇਗੀ। ਇਹ ਨੀਤੀ ਖੇਡ ਸਮਾਰੋਹਾਂ ਰਾਹੀਂ ਖੇਡਾਂ ਨੂੰ ਮਕਬੂਲ ਕਰਨ, ਸ਼ਾਨਦਾਰ ਕਾਰਗੁਜ਼ਾਰੀ ਵਾਲੇ ਖਿਡਾਰੀਆਂ ਨੂੰ ਇਨਾਮ ਦੇਣ ਅਤੇ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਦੇਣ ਨਾਲ ਲੋਕਾਂ ਦੇ ਵਿਹਾਰ ਵਿਚ ਤਬਦੀਲੀ ਲਿਆਏਗੀ ਜਿਸ ਨਾਲ ਸਹੀ ਮਾਅਨਿਆਂ ਵਿਚ ‘ਰੰਗਲਾ ਪੰਜਾਬ’ ਦੇ ਬਹੁ-ਭਾਂਤੀ ਰੰਗ ਵੇਖਣ ਨੂੰ ਮਿਲਣਗੇ।

ਇਹ ਵੀ ਪੜ੍ਹੋ : ਪਹਿਲੀ ਇੰਟਰਨੈਸ਼ਨਲ UPI ਤੇ ਡਿਜੀਟਲ ਭੁਗਤਾਨ ਕਰਨ ਵਾਲੀ ਦੇਸ਼ ਦੀ ਨੰਬਰ 1 ਕੰਪਨੀ ਬਣੀ PhonePe

ਇਹ ਨੀਤੀ ਸਾਰੇ ਨਾਗਰਿਕਾਂ ਨੂੰ ਸਰਗਰਮ ਜੀਵਨ-ਸ਼ੈਲੀ, ਬੱਚਿਆਂ ਨੂੰ ਖੇਡਣ-ਕੁੱਦਣ ਲਈ ਪ੍ਰੇਰਿਤ ਕਰਨਾ ਅਤੇ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਖੇਡਾਂ ਵਿਚ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਉਤਸ਼ਾਹਤ ਕਰੇਗੀ। ਇਸ ਤਹਿਤ ਆਹਲਾ ਮਿਆਰੀ ਖੇਡ ਢਾਂਚਾ, ਹਰੇਕ ਘਰ ਤੋਂ ਚਾਰ ਕਿਲੋਮੀਟਰ ਦੇ ਘੇਰੇ ਅੰਦਰ ਪਿੰਡ ਪੱਧਰੀ ਕਲੱਸਟਰ ਵਿਖੇ ਹਰੇਕ ਪਿੰਡ/ਆਬਾਦੀ ਵਿਚ ਖੇਡ ਮੈਦਾਨ, ਖੇਡ ਨਰਸਰੀਆਂ ਤੋਂ ਇਲਾਵਾ ਸੂਬਾ ਪੱਧਰ ’ਤੇ ਉਚ ਦਰਜੇ ਦੇ ਕੇਂਦਰ ਅਤੇ ਖਿਡਾਰੀਆਂ ਲਈ ਹੌਸਟਲਾਂ ਸਮੇਤ ਜ਼ਿਲਾ ਖੇਡ ਕੰਪਲੈਕਸ ਸ਼ਾਮਲ ਹੋਣਗੇ। ਇਹ ਨੀਤੀ ਹੇਠਲੇ ਪੱਧਰ ’ਤੇ ਖੇਡਾਂ ਵਿਚ ਪ੍ਰਤਿਭਾ ਦੀ ਸ਼ਨਾਖਤ ਕਰਨ ਅਤੇ ਵਿਗਿਆਨਕ ਢੰਗ ਨਾਲ ਸਿਖਲਾਈ ਦੇਣ ’ਤੇ ਜ਼ੋਰ ਦੇਵੇਗੀ ਤਾਂ ਕਿ ਵਿਸ਼ੇਸ਼ ਖਿਡਾਰੀਆਂ ਸਮੇਤ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਉਭਰਦੇ ਖਿਡਾਰੀਆਂ ਦੀ ਤਿਆਰੀ ਲਈ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

ਇਹ ਨੀਤੀ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਕੋਚਾਂ ਦੀ ਸਿਖਲਾਈ ਲਈ ਮੌਕੇ ਮੁਹੱਈਆ ਕਰਵਾਉਣ ’ਤੇ ਅਧਾਰਿਤ ਹੋਵੇਗੀ। ਇਹ ਨੀਤੀ ਸ਼ਾਨਦਾਰ ਖਿਡਾਰੀਆਂ ਲਈ ਇਨਾਮ ਅਤੇ ਨੌਕਰੀਆਂ ਰਾਹੀਂ ਖੇਡ ਖੇਡਰ ਨੂੰ ਬਿਹਤਰ ਜ਼ਰੀਏ ਵਜੋਂ ਉਭਾਰਨ ਵਿਚ ਸਹਾਈ ਹੋਵੇਗੀ। ਇਸ ਦੇ ਤਹਿਤ ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲੇ, ਖੇਡਾਂ ਅਤੇ ਟੂਰਨਾਮੈਂਟ ਕਰਵਾਉਣ ਅਤੇ ਮੇਜ਼ਬਾਨੀ ਕਰਨ, ਖੇਡਾਂ ਦੇ ਵਿਕਾਸ ਤੇ ਪ੍ਰਬੰਧਨ ਲਈ ਕਾਰਪੋਰੇਟ ਸੈਕਟਰ ਨੂੰ ਸ਼ਾਮਲ ਕਰਨ ਅਤੇ ਆਈ.ਟੀ. ਪਲੇਟਫਾਰਮ ਨੂੰ ਵਿਕਸਤ ਕਰਕੇ ਨਿਗਰਾਨੀ ਕਰਨ ਅਤੇ ਖਿਡਾਰੀਆਂ ਦੀ ਕਾਰਗੁਜ਼ਾਰੀ ਸੁਧਾਰਨ ਤੋਂ ਇਲਾਵਾ ਸਾਰੇ ਭਾਈਵਾਲਾਂ ਨੂੰ ਇਕੱਠੇ ਕਰਨਾ ਸ਼ਾਮਲ ਹੈ।

ਇਹ ਵੀ ਪੜ੍ਹੋ : ਚੌਲਾਂ ਦੇ ਐਕਸਪੋਰਟ ’ਤੇ ਪਾਬੰਦੀ ਤੋਂ ਛੋਟ ਪਾਉਣ ਲਈ ਭਾਰਤ ਦੇ ਸੰਪਰਕ ’ਚ ਸਿੰਗਾਪੁਰ

ਸਾਲ 2023-24 ਲਈ ‘ਪੰਜਾਬ ਕਸਟਮ ਮਿਲਿੰਗ ਨੀਤੀ’ ਨੂੰ ਪ੍ਰਵਾਨਗੀ:

ਮੰਤਰੀ ਮੰਡਲ ਨੇ ਸਾਉਣੀ ਮੰਡੀਕਰਨ ਸੀਜ਼ਨ- 2023-24 ਲਈ ‘ਪੰਜਾਬ ਕਸਟਮ ਮਿਲਿੰਗ ਨੀਤੀ’ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਅਨੁਸਾਰ ਵਿਭਾਗ ਵਲੋਂ ਸਮੇਂ ਸਿਰ ਚੌਲ ਮਿੱਲਾਂ ਨੂੰ ਖਰੀਦ ਕੇਂਦਰਾਂ ਨਾਲ ਆਨਲਾਈਨ ਲਿੰਕ ਕੀਤਾ ਜਾਵੇਗਾ। ਆਰ.ਓ. ਸਕੀਮ ਅਧੀਨ ਚੌਲ ਮਿੱਲ ਮਾਲਕਾਂ ਨੂੰ ਝੋਨੇ ਦੀ ਅਲਾਟਮੈਂਟ ਆਨਲਾਈਨ ਪੋਰਟਲ ਰਾਹੀਂ ਆਟੋਮੈਟਿਕ ਤਰੀਕੇ ਨਾਲ ਹੋਵੇਗੀ ਅਤੇ ਝੋਨਾ ਸੂਬੇ ਦੀਆਂ ਖਰੀਦ ਏਜੰਸੀਆਂ ਅਤੇ ਚੌਲ ਮਿੱਲ ਮਾਲਕਾਂ ਵਿਚਕਾਰ ਕੀਤੇ ਗਏ ਸਮਝੌਤੇ ਅਤੇ ਉਨ੍ਹਾਂ ਦੇ ਕੋਟੇ ਅਨੁਸਾਰ ਯੋਗ ਚੌਲ ਮਿੱਲਾਂ ਵਿਚ ਭੰਡਾਰ ਕੀਤਾ ਜਾਵੇਗਾ। ਸਾਉਣੀ ਮੰਡੀਕਰਨ ਸੀਜ਼ਨ-2023-24 ਇਕ ਅਕਤੂਬਰ, 2023 ਤੋਂ ਸੁਰੂ ਹੋਵੇਗਾ ਅਤੇ ਝੋਨੇ ਦੀ ਖਰੀਦ 30 ਨਵੰਬਰ, 2023 ਤੱਕ ਮੁਕੰਮਲ ਹੋ ਜਾਵੇਗੀ।

ਬਕਾਇਆ ਮੋਟਰ ਵਾਹਨ ਟੈਕਸ ਉਤੇ ਵਿਆਜ ਤੇ ਜੁਰਮਾਨੇ ਦੀ ਅਦਾਇਗੀ ਤੋਂ ਵਾਹਨ ਮਾਲਕਾਂ ਨੂੰ ਇਕ ਵਾਰ ਛੋਟ ਦੇਣ ਦੀ ਕਾਰਜ ਬਾਅਦ ਪ੍ਰਵਾਨਗੀ:

ਕੈਬਨਿਟ ਨੇ 15 ਸਾਲ ਤੋਂ ਵੱਧ ਪੁਰਾਣੇ ਵਾਹਨਾਂ, ਜਿਨ੍ਹਾਂ ਨੂੰ ਰਜਿਸਟਰਡ ਵਾਹਨ ਸਕਰੈਪਿੰਗ ਫੈਸੇਲਿਟੀ (ਆਰ.ਵੀ.ਐੱਸ.ਐੱਫ਼.) ਮੁਤਾਬਕ ਸਕਰੈਪ ਕਰ ਦਿੱਤਾ ਗਿਆ, ਦੇ ਬਕਾਇਆ ਮੋਟਰ ਵਾਹਨ ਟੈਕਸ ਦੇ ਵਿਆਜ ਤੇ ਜੁਰਮਾਨੇ ’ਤੇ ਵਾਹਨ ਮਾਲਕਾਂ ਨੂੰ ਇਕ ਵਾਰ ਛੋਟ ਦੀ ਕਾਰਜ ਬਾਅਦ ਪ੍ਰਵਾਨਗੀ ਦਿੱਤੀ ਗਈ। ਇਹ ਛੋਟ 28 ਜੂਨ, 2023 ਤੋਂ ਇਕ ਸਾਲ ਦੇ ਸਮੇਂ ਲਈ ਲਾਗੂ ਰਹੇਗੀ।       

ਇਹ ਵੀ ਪੜ੍ਹੋ : ਵੰਦੇ ਭਾਰਤ ਐਕਸਪ੍ਰੈੱਸ 'ਚ ਯਾਤਰੀ ਦੇ ਭੋਜਨ 'ਚ ਮਿਲਿਆ ਕਾਕਰੋਚ, IRCTC ਨੇ ਲਗਾਇਆ 25,000 ਰੁਪਏ ਦਾ ਜੁਰਮਾਨਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Punjab Cabinet
  • flood affected districts
  • Girdavari
  • approval
  • ਪੰਜਾਬ ਕੈਬਨਿਟ
  • ਹੜ੍ਹ ਪ੍ਰਭਾਵਿਤ ਜ਼ਿਲਿਆਂ
  • ਗਿਰਦਾਵਰੀ
  • ਮਨਜ਼ੂਰੀ

ਪਰਮਿੰਦਰ ਢੀਂਡਸਾ ਦਾ ਕੀ ਹੈ ਅਗਲਾ ਪਲਾਨ, ‘ਜਗ ਬਾਣੀ’ ਨਾਲ ਗੱਲਬਾਤ ਦੌਰਾਨ ਖੁੱਲ੍ਹ ਕੇ ਬੋਲੇ (ਵੀਡੀਓ)

NEXT STORY

Stories You May Like

  • massachusetts declared august 15 as   india day
    ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ
  • gas cylinders will not be available after august 15
    ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ ਸਿਲੰਡਰ! ਹੋ ਜਾਓ ALERT, ਜਾਰੀ ਹੋਈ ਵੱਡੀ ਚਿਤਾਵਨੀ
  • august 15 high alert delhi drone ban
    15 ਅਗਸਤ ਤੋਂ ਪਹਿਲਾਂ ਹਾਈ ਅਲਰਟ ’ਤੇ ਦਿੱਲੀ, ਡਰੋਨ ਸਮੇਤ ਛੋਟੇ ਹਵਾਈ ਉਪਕਰਣ ਉਡਾਉਣ ’ਤੇ ਰੋਕ
  • high alert in punjab before august 15
    15 ਅਗਸਤ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, DIG ਬੋਲੇ- ਫਰਜ਼ੀ ਈ-ਮੇਲਾਂ ਤੋਂ ਘਬਰਾਉਣ ਦੀ ਨਹੀਂ ਲੋੜ
  • independence day tricolour every house  campaign
    ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
  • assam floods
    ਅਸਾਮ 'ਚ ਹੜ੍ਹ ਦਾ ਕਹਿਰ ਜਾਰੀ, 97 ਹੋਈ ਮਰਨ ਵਾਲਿਆਂ ਦੀ ਗਿਣਤੀ, 1.68 ਲੱਖ ਤੋਂ ਵੱਧ ਲੋਕ ਪ੍ਰਭਾਵਿਤ
  • slogans on delhi metro
    15 ਅਗਸਤ ਤੋਂ ਪਹਿਲਾਂ ਦਿੱਲੀ ਮੈਟਰੋ ’ਤੇ ਖਾਲਿਸਤਾਨ ਪੱਖੀ ਨਾਅਰੇ, ਸੁਰੱਖਿਆ ਏਜੰਸੀਆਂ ਚੌਕਸ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • mother tortures her little daughter
      ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !
    • police checkpoint  motorcycle theft  punjab police
      ਪੁਲਸ ਨਾਕੇ ਤੋਂ 50 ਫੁੱਟ ਦੂਰ ਦੁਕਾਨ ’ਚ ਵੱਡੀ ਚੋਰੀ, 70 ਤੋਂ ਵੱਧ ਮੋਟਰਾਂ ਲੈ ਗਏ...
    • pawanjit cm madal
      ਐੱਸ.ਪੀ. (ਡੀ) ਖੰਨਾ ਪਵਨਜੀਤ ਨੂੰ ਮਿਲੇਗਾ ਮੁੱਖ ਮੰਤਰੀ ਮੈਡਲ
    • three youths  stock market
      ਪੰਜਾਬ 'ਚ ਹੈਰਾਨੀਜਨਕ ਮਾਮਲਾ, 3 ਮੁੰਡਿਆਂ ਨੇ ਪੀਤਾ ਜ਼ਹਿਰ, ਪੂਰਾ ਮਾਮਲਾ ਜਾਣ...
    • hindu leader brij mohan suri s house threatened to be bombed
      ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15...
    • new rebellion in punjab congress
      ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ ਵਿਧਾਇਕਾਂ ਨੇ ਹਾਈ ਹਾਈਕਮਾਂਡ...
    • municipal commissioner action
      ਨਗਰ ਨਿਗਮ ਕਮਿਸ਼ਨਰ ਦਾ ਐਕਸ਼ਨ: ਟੀ.ਆਈ.ਸੀ. ਸੈੱਲ ਤੋਂ ਐੱਸ.ਈ. ਅਤੇ ਐਕਸੀਅਨ ਰਮਨ...
    • man returning from duty beaten up
      ਡਿਊਟੀ ਤੋਂ ਪਰਤ ਰਹੇ ਵਿਅਕਤੀ ਨਾਲ ਕੁੱਟਮਾਰ, ਲੁੱਟੀ ਨਕਦੀ
    • patiala city  vehicle parking  25 year old youth
      ਗੱਡੀ ਪਿੱਛੇ ਕਰਨ ਤੋਂ ਹੋਈ ਵਾਰਦਾਤ ਨਾਲ ਕੰਬ ਗਿਆ ਪੂਰਾ ਸ਼ਹਿਰ, ਕਿਰਚਾਂ ਮਾਰ-ਮਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +