ਜਲੰਧਰ (ਧਵਨ): ਪੰਜਾਬ ਕੈਬਨਿਟ ਦੀ ਇਕ ਅਹਿਮ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੱਦੀ ਹੈ। ਸਰਕਾਰੀ ਹਲਕਿਆਂ ਨੇ ਦੱਸਿਆ ਕਿ ਇਹ ਬੈਠਕ ਦੁਪਹਿਰ 3 ਵਜੇ ਹੋਵੇਗੀ। ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ, ਜਿਸ ਵਿਚ ਪੰਜਾਬ ਸਰਕਾਰ ਵੱਲੋਂ ਕੁਝ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਬੈਠਕ ਦਾ ਏਜੰਡਾ ਮੰਤਰੀਆਂ ਨੂੰ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ: ਗੈਂਗਰੇਪ ਮਾਮਲੇ 'ਤੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਬੇਬਾਕ ਬੋਲ, ਕਹੀ ਇਹ ਵੱਡੀ ਗੱਲ
ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸਾਂ ਵਿਚ ਉਨ੍ਹਾਂ ਮੰਤਰੀਆਂ ਲਈ ਪ੍ਰਬੰਧ ਕਰਨ ਜੋ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਜ਼ਿਲ੍ਹਿਆਂ ਵਿਚ ਹੀ ਰਹਿ ਕੇ ਕੈਬਨਿਟ ਦੀ ਬੈਠਕ ਵਿਚ ਹਿੱਸਾ ਲੈਣਾ ਚਾਹੁੰਦੇ ਹਨ। ਸੂਤਰਾਂ ਅਨੁਸਾਰ ਇਸ ਬੈਠਕ ਵਿਚ ਕੈਪਟਨ ਸਰਕਾਰ ਵਲੋਂ ਬਾਕੀ ਰਹਿੰਦੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ’ਚ ਕਦਮ ਚੁੱਕੇ ਜਾਣਗੇ।
ਇਹ ਵੀ ਪੜ੍ਹੋ: ਅਸ਼ਵਨੀ ਸੇਖੜੀ ਵੱਲੋਂ ਚੁੱਕੇ ਗਏ ਸਵਾਲਾਂ ਦਾ ਹਰੀਸ਼ ਰਾਵਤ ਨੇ ਦਿੱਤਾ ਠੋਕਵਾਂ ਜਵਾਬ (ਵੀਡੀਓ)
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੁੰਡੇ ਹਲਾਲ ਵਿਖੇ ਬਲੈਕ ਫੰਗਸ ਦੀ ਬਿਮਾਰੀ ਦਾ ਇੱਕ ਸ਼ੱਕੀ ਮਰੀਜ਼ ਆਇਆ ਸਾਹਮਣੇ
NEXT STORY