ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ 'ਚ ਵਿਸਥਾਰ ਹੋਣ ਦੀ ਚਰਚਾ ਪੰਜਾਬ ਕਾਂਗਰਸ 'ਚ ਇਸ ਸਮੇਂ ਜ਼ੋਰਾਂ 'ਤੇ ਹੈ ਅਤੇ ਮੰਤਰੀਆਂ ਦੇ ਵਿਭਾਗਾਂ 'ਚ ਫੇਰਬਦਲ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਇਹ ਵਿਸਥਾਰ ਕਿਸੇ ਵੀ ਸਮੇਂ ਹੋ ਸਕਦਾ ਹੈ। ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਮੰਤਰੀ ਮੰਡਲ 'ਚੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਦਾ ਅਹੁਦਾ ਕਾਫੀ ਸਮੇਂ ਤੋਂ ਖਾਲੀ ਹੈ ਪਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਭਰਨ ਦਾ ਮਨ ਬਣਾ ਲਿਆ ਹੈ। ਕਿਹਾ ਜਾ ਰਿਹਾ ਹੈ ਕਿ ਮੰਤਰੀ ਮੰਡਲ ਵਿਸਥਾਰ ਤੋਂ ਬਾਅਦ ਮੰਤਰੀਆਂ ਦੇ ਵਿਭਾਗਾਂ 'ਚ ਵੀ ਫੇਰਬਦਲ ਹੋਵੇਗਾ।
ਮੰਤਰੀ ਮੰਡਲ ਦੇ ਵਿਸਥਾਰ ਦੌਰਾਨ ਜਿਨ੍ਹਾਂ ਨੂੰ ਮੰਤਰੀ ਬਣਾਏ ਜਾਣ ਦੀ ਚਰਚਾ ਚੱਲ ਰਹੀ ਹੈ, ਉਨ੍ਹਾਂ 'ਚ ਰਾਣਾ ਗੁਰਜੀਤ ਸਿੰਘ ਦਾ ਨਾਂ ਸਭ ਤੋਂ ਉੱਪਰ ਹੈ। ਉਨ੍ਹਾਂ ਨੂੰ ਪਹਿਲਾਂ ਵੀ ਬਿਜਲੀ ਤੇ ਸਿੰਚਾਈ ਮੰਤਰੀ ਬਣਾਇਆ ਗਿਆ ਸੀ ਪਰ ਰੇਤ ਮਾਈਨਿੰਗ ਦੀ ਬੋਲੀ ਤੋਂ ਪੈਦਾ ਹੋਏ ਵਿਵਾਦ ਕਾਰਨ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਅਸਤੀਫਾ ਦੇਣਾ ਪੈ ਗਿਆ ਸੀ। ਉਹ ਕੈਪਟਨ ਦੇ ਬਹੁਤ ਹੀ ਕਰੀਬ ਮੰਨੇ ਜਾਂਦੇ ਹਨ ਅਤੇ ਜਦੋਂ ਪਾਰਟੀ ਸੱਤਾ 'ਚ ਨਹੀਂ ਸੀ, ਉਸ ਸਮੇਂ ਉਨ੍ਹਾਂ ਨੇ ਪਾਰਟੀ ਲਈ ਬਹੁਤ ਕੰਮ ਕੀਤਾ ਸੀ ਅਤੇ ਪਾਰਟੀ ਦੀ ਹਰ ਤਰ੍ਹਾਂ ਦੀ ਵਿੱਤੀ ਮਦਦ ਕੀਤੀ ਸੀ।
ਅਸਤੀਫੇ ਤੋਂ ਪਹਿਲਾਂ ਉਨ੍ਹਾਂ ਕੋਲ ਬਿਜਲੀ ਤੇ ਸਿੰਚਾਈ ਮੰਤਰਾਲੇ ਸੀ ਪਰ ਬਾਅਦ 'ਚ ਬਿਜਲੀ ਮੰਤਰਾਲਾ ਗੁਰਪ੍ਰੀਤ ਕਾਂਗੜ ਨੂੰ ਦੇ ਦਿੱਤਾ ਗਿਆ ਸੀ ਅਤੇ ਉਸ ਤੋਂ ਬਾਅਦ ਜਦੋਂ ਮੁੱਖ ਮੰਤਰੀ ਨੇ ਮਹਿਕਮਿਆਂ ਦੀ ਅਦਲਾ-ਬਦਲੀ ਕੀਤੀ ਸੀ, ਜਦੋਂ ਨਵਜੋਤ ਸਿੰਘ ਸਿੱਧੂ ਨੂੰ ਬਿਜਲੀ ਵਿਭਾਗ ਦਿੱਤਾ ਗਿਆ ਸੀ। ਪਰ ਸਿੱਧੂ ਨੇ ਇਸ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਮੰਤਰੀ ਮੰਡਲ ਤੋਂ ਅਸਤੀਫਾ ਦੇਣਾ ਬਿਹਤਰ ਸਮਝਿਆ ਸੀ।
ਕੈਨੇਡਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੇ ਪਰਿਵਾਰ 'ਤੇ ਢਾਇਆ ਕਹਿਰ (ਤਸਵੀਰਾਂ)
NEXT STORY