Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    7:48:52 PM

  • bikram majithia gets permanent bail in majitha police station case

    ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ...

  • pm narendra modi may come to punjab on july 13

    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ,...

  • charanjit channi phone call

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ...

  • equations changed in jalandhar politics congress split

    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਕੈਬਨਿਟ ਵੱਲੋਂ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਦੇ ਐਕਟ ’ਚ ਸੋਧ ਨੂੰ ਪ੍ਰਵਾਨਗੀ ਸਣੇ ਕਈ ਫ਼ੈਸਲੇ

PUNJAB News Punjabi(ਪੰਜਾਬ)

ਪੰਜਾਬ ਕੈਬਨਿਟ ਵੱਲੋਂ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਦੇ ਐਕਟ ’ਚ ਸੋਧ ਨੂੰ ਪ੍ਰਵਾਨਗੀ ਸਣੇ ਕਈ ਫ਼ੈਸਲੇ

  • Updated: 27 Sep, 2022 05:04 AM
Chandigarh
punjab cabinet grant common land ownership rights panchayats
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਇਕ ਅਹਿਮ ਫ਼ੈਸਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ਪੰਚਾਇਤਾਂ ਨੂੰ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੂਲੇਸ਼ਨ) ਐਕਟ 1961 ਦੀ ਧਾਰਾ 2(ਜੀ) ’ਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫ਼ੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਅਧਿਕਾਰਕ ਨਿਵਾਸ ਉੱਤੇ ਹੋਈ ਮੰਤਰੀ ਸਮੂਹ ਦੀ ਮੀਟਿੰਗ ’ਚ ਲਿਆ ਗਿਆ।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਗੋਲਡੀ ਬਰਾੜ ਨੇ ਬਦਲਿਆ ਟਿਕਾਣਾ, 10 ਯੂਟਿਊਬ ਚੈਨਲਾਂ ’ਤੇ ਕੇਂਦਰ ਦੀ ਵੱਡੀ ਕਾਰਵਾਈ, ਪੜ੍ਹੋ Top 10

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਨਾਲ ਹੁਣ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀਆਂ ਮਾਲਕ ਸਿਰਫ਼ ਗ੍ਰਾਮ ਪੰਚਾਇਤਾਂ ਹੋਣਗੀਆਂ। ਧਾਰਾ 2(ਜੀ) ’ਚ ਕੀਤੀ ਇਸ ਸੋਧ ਮੁਤਾਬਕ ਈਸਟ ਪੰਜਾਬ ਹੋਲਡਿੰਗਜ਼ (ਕੰਸੋਲੀਡੇਸ਼ਨ ਐਂਡ ਪ੍ਰੀਵੈਨਸ਼ਨ ਆਫ ਫਰੈਗਮੈਂਟੇਸ਼ਨ) ਐਕਟ, 1948 (ਈਸਟ ਪੰਜਾਬ ਐਕਟ 50 ਆਫ 1948) ਦੀ ਧਾਰਾ 18 ਅਧੀਨ ਪਿੰਡ ਦੇ ਸਾਂਝੇ ਮੰਤਵਾਂ ਲਈ ਰਾਖਵੀਂ ਰੱਖੀ ਜ਼ਮੀਨ ਦਾ ਪ੍ਰਬੰਧ ਤੇ ਕੰਟਰੋਲ ਉਪਰੋਕਤ ਐਕਟ ਦੀ ਧਾਰਾ 23-ਏ ਤਹਿਤ ਗਰਾਮ ਪੰਚਾਇਤ ਦਾ ਹੋਵੇਗਾ। ਇਸ ਤਹਿਤ ਮਾਲਕੀ ਰਿਕਾਰਡ ਦੇ ਖਾਨੇ ’ਚ ਦਰ ਜੁਮਲਾ ਮਾਲਕਾਨ ਵਾ ਦਿਗਰ ਹੱਕਦਾਰਾਨ ਅਰਜ਼ੀ ਹਸਬ ਰਸਦ, ਜੁਮਲਾ ਮਾਲਕਾਨ ਜਾਂ ਮੁਸ਼ਤਰਕਾ ਮਾਲਕਾਨ ਵਜੋਂ ਦਰਜ ਜ਼ਮੀਨ ਨੂੰ ਇਸ ਧਾਰਾ ਦੇ ਘੇਰੇ ’ਚ ਸ਼ਾਮਲਾਤ ਦੇਹ ਜ਼ਮੀਨ ਮੰਨਿਆ ਜਾਵੇਗਾ।

ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ-2017 ਅਤੇ ਡਿਟੇਲਡ ਸਕੀਮਜ਼ ਐਂਡ ਆਪ੍ਰੇਸ਼ਨਲ ਗਾਈਡਲਾਈਨਜ਼-2018 ’ਚ ਸੋਧ ਕਰ ਕੇ ਪਰਾਲੀ ਆਧਾਰਿਤ ਸਟੈਂਡਅਲੋਨ ਬਾਇਓ-ਫਿਊਲ ਪ੍ਰਾਜੈਕਟਾਂ ਵਾਸਤੇ ਰਿਆਇਤਾਂ ਦਾ ਐਲਾਨ

ਪਰਾਲੀ ਫੂਕਣ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਅਤੇ ਇਸ ਦੇ ਢੁਕਵੇਂ ਨਿਬੇੜੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ-2017 ਅਤੇ ਡਿਟੇਲਡ ਸਕੀਮਜ਼ ਐਂਡ ਆਪ੍ਰੇਸ਼ਨਲ ਗਾਈਡਲਾਈਨਜ਼-2018 ’ਚ ਸੋਧ ਕਰਨ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਤਹਿਤ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਲਾਉਣ ਵਾਸਤੇ ਸਟੈਂਡਅਲੋਨ ਬਾਇਓ-ਇਥਾਨੌਲ ਇਕਾਈਆਂ ਲਈ ਬਾਇਓ ਫਿਊਲ ਪ੍ਰਾਜੈਕਟਾਂ ਵਾਸਤੇ ਰਿਆਇਤਾਂ ਦਿੱਤੀਆਂ ਗਈਆਂ ਹਨ। ਪਰਾਲੀ ਆਧਾਰਿਤ ਬੁਆਇਲਰਾਂ ਦੀ ਵਰਤੋਂ ਦੀ ਤਕਨਾਲੋਜੀ ਵਿਕਸਿਤ ਹੋ ਰਹੀ ਹੈ ਅਤੇ ਜਿਹੜੀਆਂ ਇਕਾਈਆਂ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਨਹੀਂ ਲਗਾਉਣਗੀਆਂ, ਉਨ੍ਹਾਂ ਨੂੰ 50 ਫੀਸਦੀ ਘੱਟ ਰਿਆਇਤਾਂ ਮਿਲਣਗੀਆਂ। ਇਸ ਛੋਟ ਨਾਲ ਭਾਰਤ ਸਰਕਾਰ ਦੇ ਇਥਾਨੌਲ ਬਲੈਂਡਿਡ ਪੈਟਰੋਲ (ਈ. ਬੀ. ਪੀ.) ਪ੍ਰੋਗਰਾਮ ਲਈ ਇਥਾਨੌਲ ਦਾ ਉਤਪਾਦਨ ਤੇ ਸਪਲਾਈ ’ਚ ਵਾਧਾ ਹੋਵੇਗਾ ਅਤੇ ਇਸ ਖੇਤਰ ’ਚ ਨਿਵੇਸ਼ ਤੇ ਰੋਜ਼ਗਾਰ ਦੇ ਮੌਕੇ ਵੀ ਵਧਣਗੇ। ਇਸ ਤੋਂ ਇਲਾਵਾ ਪਰਾਲੀ ਦਾ ਢੁੱਕਵਾਂ ਨਿਬੇੜਾ ਯਕੀਨੀ ਬਣੇਗਾ, ਜਿਸ ਨਾਲ ਸੂਬੇ ’ਚ ਪਰਾਲੀ ਫੂਕਣ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ।

ਇਹ ਖ਼ਬਰ ਵੀ ਪੜ੍ਹੋ : ਬਾਬੇ ਨਾਨਕ ਦੀ ਵੇਈਂ ਦੇਸ਼ ਦੀਆਂ ਪਲੀਤ ਨਦੀਆਂ ਨੂੰ ਸਾਫ ਕਰਨ ਲਈ ਬਣੀ ਰਾਹ ਦਸੇਰਾ : ਸੰਤ ਸੀਚੇਵਾਲ

5ਜੀ ਨੈੱਟਵਰਕ ਲਈ ਰਾਹ ਪੱਧਰਾ ਕਰਨ ਵਾਸਤੇ ਟੈਲੀਕਾਮ ਇਨਫ੍ਰਾਸਟਰੱਕਚਰ ਗਾਈਡਲਾਈਨਜ਼ 2020 ’ਚ ਸੋਧ ਨੂੰ ਹਰੀ ਝੰਡੀ

ਪੰਜਾਬ ’ਚ 5ਜੀ ਡਿਜੀਟਲ ਬੁਨਿਆਦੀ ਢਾਂਚੇ ਦੀ ਤੇਜ਼ੀ ਨਾਲ ਤਾਇਨਾਤੀ ਵਾਸਤੇ ਨਵੀਂ ਪੀੜ੍ਹੀ ਦੇ ਸੈੱਲਾਂ ਦੀ ਸਥਾਪਨਾ ਲਈ ਸਟਰੀਟ ਫਰਨੀਚਰ ਦੀ ਵਰਤੋਂ ਲਈ ਪੰਜਾਬ ਕੈਬਨਿਟ ਨੇ ਇੰਡੀਅਨ ਟੈਲੀਗ੍ਰਾਫ ਰਾਈਟ ਆਫ ਵੇਅ ਰੂਲਜ਼ 2016 ਦੇ ਨਿਯਮ 2021 ਦੀ ਸੋਧ ਦੀ ਤਰਜ਼ ਉੱਤੇ ਟੈਲੀਕਾਮ ਇਨਫ੍ਰਾਸਟਰੱਕਚਰ ਗਾਈਡਲਾਈਨਜ਼ 2020 ਅਤੇ ਗਾਈਡਲਾਈਨਜ਼ ਰੈਗੂਲਰਾਈਜ਼ੇਸ਼ਨ ਟਾਵਰਜ਼ 2022 ’ਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਤੀਜੇ ਵਜੋਂ 5ਜੀ/4ਜੀ (ਡਿਜੀਟਲ ਬੁਨਿਆਦੀ ਢਾਂਚੇ) ਦੀ ਤਾਇਨਾਤੀ ਵਾਸਤੇ ਨਵੀਂ ਪੀੜ੍ਹੀ ਦੇ ਸੈੱਲ ਲਾਉਣ ਲਈ ਸਟਰੀਟ ਫਰਨੀਚਰ ਦੀ ਵਰਤੋਂ ਅਤੇ ਜ਼ਮੀਨ ਉੱਤੇ ਟੈਲੀਕਮਿਊਨੀਕੇਸ਼ਨ ਢਾਂਚੇ ਦੀ ਸਥਾਪਨਾ ਦੀ ਇਜਾਜ਼ਤ ਹੋਵੇਗੀ, ਜਿਸ ਨਾਲ ਸੰਚਾਰ ਸਾਧਨਾਂ ’ਚ ਸੁਧਾਰ ਹੋਵੇਗਾ ਅਤੇ ਸੂਬੇ ਦੇ ਲੋਕਾਂ ਨੂੰ ਇਸ ਤੋਂ ਫਾਇਦਾ ਮਿਲੇਗਾ।

ਪੰਜਾਬ ਗੁੱਡਜ਼ ਤੇ ਸਰਵਿਸਜ਼ ਟੈਕਸ ਐਕਟ 2017 ’ਚ ਸੋਧ ਦੀ ਮਨਜ਼ੂਰੀ

ਕੈਬਨਿਟ ਨੇ ਸੂਬੇ ’ਚ ਵਪਾਰ ਕਰਨ ਨੂੰ ਹੋਰ ਸੁਖਾਲਾ ਬਣਾਉਣ ਅਤੇ ਕਰਦਾਤਾਵਾਂ ਨੂੰ ਸਹੂਲਤ ਦੇਣ ਲਈ ਪੰਜਾਬ ਗੁੱਡਜ਼ ਤੇ ਸਰਵਿਸਿਜ਼ ਟੈਕਸ ਐਕਟ, 2017 ’ਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਸੋਧ ਨਾਲ ਰਿਟਰਨ ਭਰਨ ਨਾਲ ਸਬੰਧਤ ਸਮੁੱਚੀ ਪ੍ਰਕਿਰਿਆ ਸੁਚਾਰੂ ਤੇ ਰਿਫੰਡ ਨੂੰ ਤਰਕਸੰਗਤ ਬਣਾਉਣ ’ਚ ਮਦਦ ਮਿਲੇਗੀ। ਇਸ ਨਾਲ ਗਲਤ ਤਰੀਕੇ ਨਾਲ ਲਏ ਗਏ ਅਤੇ ਵਰਤੇ ਗਏ ਇਨਪੁੱਟ ਟੈਕਸ ਕਰੈਡਿਟ ਉੱਤੇ ਹੀ ਵਿਆਜ ਲੱਗਣਾ ਯਕੀਨੀ ਬਣੇਗਾ।

ਇਹ ਖ਼ਬਰ ਵੀ ਪੜ੍ਹੋ : ਜਲੰਧਰ-ਜੰਮੂ ਹਾਈਵੇ ’ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਆਪਣੇ ਹੀ ਟਰੱਕ ਹੇਠ ਆ ਕੇ ਡਰਾਈਵਰ ਦੀ ਮੌਤ

ਬਠਿੰਡਾ ’ਚ ਬਲਕ ਡਰੱਗ ਪਾਰਕ ਦੀ ਸਥਾਪਨਾ ਦੀ ਤਜਵੀਜ਼ ਵਾਪਸ ਲੈਣ ਦੀ ਸਹਿਮਤੀ

ਕੈਬਨਿਟ ਨੇ ਬਠਿੰਡਾ ’ਚ ਥਰਮਲ ਪਲਾਂਟ ਦੀ ਜਗ੍ਹਾ ਬਲਕ ਡਰੱਗ ਪਾਰਕ ਸਥਾਪਿਤ ਕਰਨ ਦੀ ਤਜਵੀਜ਼ ਨੂੰ ਵਾਪਸ ਲੈਣ ਦੀ ਸਹਿਮਤੀ ਦੇ ਦਿੱਤੀ ਤਾਂ ਕਿ ਇਸ ਜ਼ਮੀਨ ਦੀ ਵਰਤੋਂ ਮਕਾਨ ਉਸਾਰੀ/ਆਧੁਨਿਕ ਰਿਹਾਇਸ਼ੀ ਕੰਪਲੈਕਸ/ਹੋਟਲ/ਕਮਰਸ਼ੀਅਲ ਪ੍ਰਾਜੈਕਟ ਅਤੇ ਪਲਾਸਟਿਕ ਪਾਰਕ, ਸੋਲਰ ਊਰਜਾ ਤੇ ਹੋਰ ਨਾਗਰਿਕ ਸੇਵਾਵਾਂ ਵਾਲੇ ਪ੍ਰਾਜੈਕਟਾਂ ਲਈ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਦੇਸ਼ ’ਚ ਬਲਕ ਡਰੱਗ ਪਾਰਕ ਸਥਾਪਿਤ ਕਰਨ ਦੀ ਸਕੀਮ ਅਧੀਨ ਅਕਤੂਬਰ 2020 ਵਿੱਚ ਬਠਿੰਡਾ ਵਿਖੇ ਥਰਮਲ ਪਲਾਂਟ ਵਾਲੀ ਜਗ੍ਹਾ ਉੱਤੇ ਬਲਕ ਡਰੱਗ ਪਾਰਕ ਸਥਾਪਿਤ ਕਰਨ ਦੀ ਤਜਵੀਜ਼ ਭੇਜੀ ਸੀ। ਡੇਢ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਇਹ ਪ੍ਰਾਜੈਕਟ ਲਟਕ ਰਿਹਾ ਹੈ ਅਤੇ ਇਸ ਲਈ ਭਾਰਤ ਸਰਕਾਰ ਦੀ ਪ੍ਰਵਾਨਗੀ ਦਾ ਇੰਤਜ਼ਾਰ ਹੈ।

ਪੰਜਾਬ ਆਬਕਾਰੀ ਤੇ ਕਰ ਵਿਭਾਗ (ਗਰੁੱਪ-ਏ) ਸੇਵਾ ਨਿਯਮਾਂ 2014 ’ਚ ਵਿਭਾਗੀ ਪ੍ਰੀਖਿਆ ਦੇ ਅਪੈਂਡੈਕਸ-ਡੀ ’ਚ ਸੋਧ ਮਨਜ਼ੂਰ

ਪੰਜਾਬ ਕੈਬਨਿਟ ਨੇ ਵਿਭਾਗੀ ਪ੍ਰੀਖਿਆਵਾਂ ਸੱਤ ਤੋਂ ਘਟਾ ਕੇ ਪੰਜ ਕਰਨ ਲਈ ਪੰਜਾਬ ਆਬਕਾਰੀ ਤੇ ਕਰ ਵਿਭਾਗ (ਗਰੁੱਪ-ਏ) ਸੇਵਾ ਨਿਯਮਾਂ 2014 ਦੇ ਅਪੈਂਡੈਕਸ-ਡੀ ਵਿੱਚ ਸੋਧ ਨੂੰ ਮਨਜ਼ੂਰ ਕਰ ਲਿਆ।

ਪ੍ਰਾਹੁਣਾਚਾਰੀ ਵਿਭਾਗ ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਪ੍ਰਵਾਨ

ਕੈਬਨਿਟ ਨੇ ਪ੍ਰਾਹੁਣਾਚਾਰੀ ਵਿਭਾਗ ਪੰਜਾਬ, ਚੰਡੀਗੜ੍ਹ ਦੀ ਸਾਲ 2021-22 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਪ੍ਰਵਾਨ ਕਰ ਲਿਆ।

  • Chief Minister Bhagwant Mann
  • Punjab Cabinet
  • Panchayats
  • Common Rural Land
  • 5G Network
  • ਮੁੱਖ ਮੰਤਰੀ ਭਗਵੰਤ ਮਾਨ
  • ਪੰਜਾਬ ਕੈਬਨਿਟ
  • ਪੰਚਾਇਤਾਂ
  • ਸਾਂਝੀ ਪੇਂਡੂ ਜ਼ਮੀਨ
  • 5ਜੀ ਨੈੱਟਵਰਕ

ਗੈਂਗਸਟਰ ਗੋਲਡੀ ਬਰਾੜ ਨੇ ਬਦਲਿਆ ਟਿਕਾਣਾ, 10 ਯੂਟਿਊਬ ਚੈਨਲਾਂ ’ਤੇ ਕੇਂਦਰ ਦੀ ਵੱਡੀ ਕਾਰਵਾਈ, ਪੜ੍ਹੋ Top 10

NEXT STORY

Stories You May Like

  • digital fraud victims will get huge compensation under rbi  s new rules
    Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ ਮਿਲੇਗਾ ਭਾਰੀ ਮੁਆਵਜ਼ਾ
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • dhillon advisory committee on takht shri hazur sahib act
    ਢਿੱਲੋਂ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਸਬੰਧੀ ਸਲਾਹਕਾਰ ਕਮੇਟੀ 'ਚ ਪ੍ਰਮੁੱਖ ਸਿੱਖ ਵਿਦਵਾਨਾਂ ਨੂੰ ਸ਼ਾਮਲ ਕਰਨ...
  • big action in bangladesh
    ਬੰਗਲਾਦੇਸ਼ ’ਚ ਵੱਡੀ ਕਾਰਵਾਈ: ਸ਼ੇਖ ਹਸੀਨਾ ਦੇ ਕਰੀਬੀ ਹਸਨੁਲ ਹੱਕ ਇਨੂ ਨੂੰ 10 ਸਾਲ ਦੀ ਜੇਲ੍ਹ
  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • andy burnham victory
    ਵਿਸ਼ੇਸ਼ ਚੋਣਾਂ ’ਚ ਲੇਬਰ ਪਾਰਟੀ ਦੇ ਐਂਡੀ ਬਰਨਹੈਮ ਦੀ ਜਿੱਤ ! ਸਟਾਰਮਰ ਨੂੰ ਚੁਣੌਤੀ ਦੇਣ ਦੀ ਜ਼ਮੀਨ ਤਿਆਰ
  • controversy erupts over takht sri hazur sahib board act
    ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਐਕਟ 'ਤੇ ਛਿੜਿਆ ਵਿਵਾਦ, ਪੰਜ ਪਿਆਰਿਆਂ ਨੇ ਮਤਾ ਪਾਸ ਕਰਕੇ ਫ਼ੈਸਲੇ 'ਤੇ ਜਤਾਇਆ ਰੋਸ
  • imd  punjab  rain alert  weather update  dark storm
    ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ ! ਹਨੇਰੀ-ਤੂਫ਼ਾਨ ਦੀ ਵੀ ਹੋਈ ਭਵਿੱਖਬਾਣੀ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hdfc atm fire
      ​ਐੱਚ.ਡੀ.ਐੱਫ.ਸੀ. ਬੈਂਕ ਦੇ ਏ.ਟੀ.ਐੱਮ. ਨੂੰ ਲੱਗੀ ਅੱਗ! ਲੱਖਾਂ ਰੁਪਏ ਦਾ ਨੁਕਸਾਨ
    • shiromani akali dal  election boycott  moga elections
      ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਵਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ
    • father son news
      ਪੁੱਤ ਦੇ ਸਸਕਾਰ ਮਗਰੋਂ ਪਿਓ ਨੇ ਵੀ ਤਿਆਗੇ ਪ੍ਰਾਣ! ਪਰਿਵਾਰ 'ਤੇ ਟੁੱਟਿਆਂ ਦੁੱਖਾਂ...
    • heavy rains will occur in punjab
      ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
    • bikram majithia
      ਬਿਕਰਮ ਮਜੀਠੀਆ ਮੋਹਾਲੀ ਦੀ ਅਦਾਲਤ 'ਚ ਹੋਏ ਪੇਸ਼
    • charanjit channi phone call
      ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਨੂੰ ਦਿੱਲੀ ਤੋਂ ਆਇਆ ਫ਼ੋਨ,...
    • municipal corporation elections to be held tomorrow in punjab
      ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ ਸਥਾਨਕ ਚੋਣਾਂ, ਸ਼ਾਮ ਨੂੰ...
    • raja warring s first statement on the meeting at charanjit channi s house
      ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ, ਮੁੱਖ ਮੰਤਰੀ...
    • former chief minister charanjit singh channi big statement
      ਪਾਰਟੀ ਛੱਡਣ ਦੀਆਂ ਕਿਆਸਅਰਾਈਆਂ 'ਤੇ ਕੀ ਬੋਲੇ ਚਰਨਜੀਤ ਚੰਨੀ (ਵੀਡੀਓ)
    • akali dal press conference
      ਬੇਅਦਬੀ ਮਾਮਲੇ 'ਚ ਰਾਮ ਰਹੀਮ ਖ਼ਿਲਾਫ਼ ਕਾਰਵਾਈ ਦੀ ਬਜਾਏ ਹੋ ਰਹੀ ਸਿਆਸਤ: ਅਕਾਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +