ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਮੰਤਰੀ ਮੰਡਲ ਦਾ ਅੱਜ ਵਿਸਥਾਰ ਕਰਦਿਆਂ ‘ਆਪ’ ਵਿਧਾਇਕਾਂ ਗੁਰਮੀਤ ਸਿੰਘ ਖੁੱਡੀਆਂ ਅਤੇ ਬਲਕਾਰ ਸਿੰਘ ਨੇ ਸੂਬੇ ਦੇ ਨਵੇਂ ਮੰਤਰੀਆਂ ਵਜੋਂ ਸਹੁੰ ਚੁੱਕਾਈ ਗਈ ਹੈ। ਪੰਜਾਬ ਕੈਬਨਿਟ ਦੇ ਵਿਸਥਾਰ ਤੋਂ ਬਾਅਦ ਮੰਤਰੀਆਂ ਦੇ ਮਹਿਕਮਿਆਂ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਨਵੇਂ ਮੰਤਰੀ ਬਣੇ ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਫੂਡ ਪ੍ਰੋਸੈਸਿੰਗ ਵਿਭਾਗ ਦਿੱਤਾ ਗਿਆ ਹੈ। ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਵੀ ਪੜ੍ਹੋ : ਭਗਵੰਤ ਮਾਨ ਕੈਬਨਿਟ ’ਚ ਸ਼ਾਮਲ ਹੋਣ ਤੋਂ ਬਾਅਦ ਗੁਰਮੀਤ ਖੁੱਡੀਆਂ ਤੇ ਬਲਕਾਰ ਸਿੰਘ ਦਾ ਵੱਡਾ ਬਿਆਨ
ਇਸ ਤੋਂ ਇਲਾਵਾ ਤਿੰਨ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਦੇ ਵਿਭਾਗ ਬਦਲ ਦਿੱਤੇ ਗਏ ਹਨ। ਗੁਰਮੀਤ ਸਿੰਘ ਮੀਤ ਹੇਅਰ ਨੂੰ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ, ਖੇਡਾਂ ਅਤੇ ਯੁਵਕ ਸੇਵਾਵਾਂ, ਜ਼ਮੀਨ ਅਤੇ ਪਾਣੀ ਦੀ ਸੰਭਾਲ ਮਹਿਕਮਾ ਦਿੱਤਾ ਗਿਆ ਹੈ। ਕੁਲਦੀਪ ਸਿੰਘ ਧਾਲੀਵਾਲ ਤੋਂ ਖੇਤੀਬਾੜੀ ਵਿਭਾਗ ਵਾਪਸ ਲੈ ਕੇ ਉਨ੍ਹਾਂ ਨੂੰ ਐੱਨ. ਆਰ. ਆਈ. ਮਾਮਲੇ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦਿੱਤਾ ਗਿਆ ਹੈ ਜਦਕਿ ਲਾਲਜੀਤ ਸਿੰਘ ਭੁੱਲਰ ਨੂੰ ਟ੍ਰਾਂਸਪੋਰਟ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਵਧਾਈ ਗਈ ਸੁਰੱਖਿਆ, ਡੀ. ਜੀ. ਪੀ. ਨੇ ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਨੌਜਵਾਨ ਦੀ ਮੌਤ, 2 ਭੈਣਾਂ ਦਾ ਸੀ ਇਕਲੌਤਾ ਭਰਾ
NEXT STORY