ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਣ ਜਾ ਰਹੀ ਹੈ। ਇਸ ਬੈਠਕ ਦੌਰਾਨ ਬਜਟ ਇਜਲਾਸ 'ਚ ਪੇਸ਼ ਹੋਣ ਵਾਲੇ ਬਿੱਲਾਂ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ। ਬੈਠਕ 'ਚ ਖੇਤੀ ਕਰਜ਼ਿਆਂ ਅਤੇ ਖੇਤੀ ਮਾਮਲਿਆਂ ਬਾਰੇ ਵੀ ਅਹਿਮ ਏਜੰਡਾ ਆਉਣ ਦੀ ਸੰਭਾਵਨਾ ਹੈ ਪਰ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ : ਮਸ਼ਹੂਰ ਪੰਜਾਬੀ ਗਾਇਕ 'ਸਰਦੂਲ ਸਿਕੰਦਰ' ਦੀ ਹਾਲਤ ਬੇਹੱਦ ਨਾਜ਼ੁਕ, ਪਿਛਲੇ ਡੇਢ ਮਹੀਨੇ ਤੋਂ ਫੋਰਟਿਸ 'ਚ ਦਾਖ਼ਲ
ਇਸ ਤੋਂ ਇਲਾਵਾ ਪੰਜਾਬ 'ਚ ਕੋਰੋਨਾ ਦੇ ਨਵੇਂ ਸਟ੍ਰੇਨ ਕਾਰਨ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਸਖ਼ਤੀ ਕਰਨ ਸਬੰਧੀ ਫ਼ੈਸਲੇ ਲਏ ਜਾਣ ਦੀ ਵੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤੀ ਕਰਦਿਆਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਜ਼ਰੂਰੀ ਖ਼ਬਰ, ਮਹਿਕਮੇ ਨੇ ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ
ਪੰਜਾਬ ਸਰਕਾਰ ਨੇ 1 ਮਾਰਚ ਤੋਂ ਇਨਡੋਰ ਇਕੱਠ ‘ਤੇ 100 ਅਤੇ ਆਊਟਡੋਰ ਇਕੱਠ ਲਈ 200 ਵਿਅਕਤੀਆਂ ਦੀ ਗਿਣਤੀ ਤੈਅ ਕਰ ਦਿੱਤੀ ਹੈ। ਇਸ ਤੋਂ ਬਿਨਾਂ ਮਾਸਕ ਪਾਉਣ ਅਤੇ ਸੋਸ਼ਲ ਡਿਸਟੈਂਸਿੰਗ ਦੇ ਨਿਯਮ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਨਾਲ ਹੀ ਹੁਕਮ ਜਾਰੀ ਕੀਤੇ ਹਨ ਕਿ ਇਕ ਦਿਨ 'ਚ 30,000 ਕੋਰੋਨਾ ਟੈਸਟ ਕੀਤੇ ਜਾਣਗੇ।
ਨੋਟ : ਪੰਜਾਬ ਮੰਤਰੀ ਮੰਡਲ ਦੀ ਹੋਣ ਵਾਲੀ ਅਹਿਮ ਮੀਟਿੰਗ ਬਾਰੇ ਦਿਓ ਆਪਣੀ ਰਾਏ
ਪੰਜਾਬ 'ਚ 'ਮੌਸਮ' ਨੂੰ ਲੈ ਕੇ ਜ਼ਰੂਰੀ ਖ਼ਬਰ, ਮਹਿਕਮੇ ਨੇ ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ
NEXT STORY