ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਆਫ਼ਤ ਦਰਮਿਆਨ ਕੈਬਨਿਟ ਦੀ ਅਹਿਮ ਬੈਠਕ ਬੁੱਧਵਾਰ ਨੂੰ ਹੋਣ ਜਾ ਰਹੀ ਹੈ। ਇਹ ਬੈਠਕ ਬੀਤੀ ਦੁਪਹਿਰ 3 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਵੇਗੀ। ਕੋਵਿਡ ਦੇ ਚੱਲਦਿਆਂ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਇਸ ਬੈਠਕ ਦੌਰਾਨ ਸੂਬੇ 'ਚ ਕੋਰੋਨਾ ਦੇ ਵਿਗੜ ਰਹੇ ਹਾਲਾਤ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਫਿਰ Twitter ਨੂੰ ਹਥਿਆਰ ਬਣਾ ਕੀਤਾ ਵੱਡਾ ਧਮਾਕਾ, ਕਾਂਗਰਸ 'ਤੇ ਵਿੰਨ੍ਹਿਆ ਨਿਸ਼ਾਨਾ
ਬੈਠਕ ਦੌਰਾਨ ਸੂਬੇ ਦੇ ਹਾਲਾਤ ਨੂੰ ਦੇਖਦਿਆਂ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਇਸ ਦੌਰਾਨ ਲਾਕਡਾਊਨ ਨੂੰ ਲੈ ਕੇ ਵੀ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਫਿਲਹਾਲ ਸਰਕਾਰ ਵੱਲੋਂ ਪੰਜਾਬ 'ਚ ਮਿੰਨੀ ਲਾਕਡਾਊੁਨ ਲਾਇਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਇਹ ਚਿਤਾਵਨੀ ਦੇ ਚੁੱਕੇ ਹਨ ਕਿ ਜੇਕਰ ਸੂਬੇ ਦੇ ਲੋਕ ਨਾ ਸੁਧਰੇ ਤਾਂ ਫਿਰ ਪੂਰਨ ਲਾਕਡਾਊਨ ਵੀ ਲਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਸੀਨੀਅਰ ਅਕਾਲੀ ਆਗੂ ਦੀ ਮੌਤ ਦਾ ਮਾਮਲਾ, ਟੈਂਕੀ ਤੋਂ ਛਾਲ ਮਾਰ ਕੀਤੀ ਸੀ ਖ਼ੁਦਕੁਸ਼ੀ
ਸੂਬੇ 'ਚ ਕੋਰੋਨਾ ਲਾਗ ਦੀ ਬੀਮਾਰੀ ਲਗਾਤਾਰ ਵੱਧ ਰਹੀ ਹੈ ਅਤੇ ਪੰਜਾਬ 'ਚ ਇਸ ਬੀਮਾਰੀ ਕਾਰਨ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਨੂੰ ਦੇਖਦਿਆਂ ਬੈਠਕ ਦੌਰਾਨ ਸੂਬੇ 'ਚ ਲਾਕਡਾਊਨ ਲਾਏ ਜਾਣ ਬਾਰੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਹਲਕੀ ’ਕਿਣ- ਮਿਣ’ ਮਗਰੋਂ ਡਿੱਗਿਆ ਪਾਰਾ, ਮਿਲੀ ਗਰਮੀ ਤੋਂ ਰਾਹਤ, ਲਿੰਫਟਿੰਗ ਦੇ ਢਿੱਲੇ ਪ੍ਰਬੰਧਾਂ ਦੀ ਖੁੱਲ੍ਹੀ ਪੋਲ
NEXT STORY