ਚੰਡੀਗੜ੍ਹ/ਜਲੰਧਰ— ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਵੇਗੀ। ਹਾਲਾਂਕਿ ਮੀਟਿੰਗ ਦੌਰਾਨ ਕੁਝ ਅਹਿਮ ਏਜੰਡੇ ਪੇਸ਼ ਹੋਣ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਸਿੱਧੂ ਦੇ ਟਵੀਟ 'ਤੇ ਚੰਨੀ ਦਾ ਵੱਡਾ ਬਿਆਨ, ਕਿਹਾ-ਕੇਂਦਰੀ ਪੈਨਲ ਦੇ ਆਧਾਰ 'ਤੇ ਹੀ ਹੋਵੇਗੀ ਪੰਜਾਬ ਦੇ DGP ਦੀ ਨਿਯੁਕਤੀ
ਇਥੇ ਇਹ ਵੀ ਦੱਸਣਯੋਗ ਹੈ ਕਿ ਮੀਟਿੰਗ ਕਰਨ ਦਾ ਸਮਾਂ ਪਹਿਲਾਂ ਸਵੇਰੇ 11 ਵਜੇ ਦੇ ਰੱਖਿਆ ਗਿਆ ਸੀ, ਜਿਸ ਨੂੰ ਬਦਲ ਕੇ ਹੁਣ ਸ਼ਾਮ 6 ਵਜੇ ਕੀਤਾ ਗਿਆ ਹੈ। ਸ਼ਾਮ ਨੂੰ ਹੋਣ ਵਾਲੀ ਮੀਟਿੰਗ ਸਬੰਧੀ ਮੰਤਰੀਆਂ ਨੂੰ ਕੋਈ ਏਜੰਡੀ ਜਾਰੀ ਨਹੀਂ ਕੀਤਾ ਗਿਆ ਹੈ। ਚਰਚਾ ਇਹ ਵੀ ਹੈ ਕਿ ਮੀਟਿੰਗ ’ਚ ਸੂਬਾ ਸਰਕਾਰ ਰੇਤ ਬੱਜਰੀ ਸਬੰਧੀ ਆਪਣੀ ਨਵੀਂ ਨੀਤੀ ਪੇਸ਼ ਕਰ ਸਕਦੀ ਹੈ।
ਇਹ ਵੀ ਪੜ੍ਹੋ : ਪਰਗਟ ਸਿੰਘ ਦੇ ਵੱਡੇ ਇਲਜ਼ਾਮ, ਕਿਹਾ-ਕੈਪਟਨ ਦੇ ਕਹਿਣ 'ਤੇ ਕੇਂਦਰ ਨੇ ਲਾਈ ਝੋਨੇ ਦੀ ਖ਼ਰੀਦ 'ਤੇ ਰੋਕ (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਲਖੀਮਪੁਰ ਖੀਰੀ ਘਟਨਾ : ਪੰਜਾਬ ਦੇ ਵਫ਼ਦ ਨੂੰ ਯੂ. ਪੀ. 'ਚ ਨਹੀਂ ਮਿਲੀ ਐਂਟਰੀ, ਸਰਕਾਰ ਨੇ ਲਾਈ ਪਾਬੰਦੀ
NEXT STORY