ਜਲੰਧਰ (ਧਵਨ)— ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੁਣ ਇਕ ਨਵੰਬਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਹ ਬੈਠਕ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਚ ਦੁਪਹਿਰ ਨੂੰ ਹੋਵੇਗੀ। ਚੰਨੀ ਨੇ 27 ਤਾਰੀਖ਼ ਨੂੰ ਲੁਧਿਆਣਾ ’ਚ ਕੈਬਨਿਟ ਦੀ ਬੈਠਕ ਕੀਤੀ ਸੀ।
ਇਹ ਵੀ ਪੜ੍ਹੋ: ਟਿਕਰੀ ਬਾਰਡਰ ਹਾਦਸਾ: ਪੰਜਾਬ ਸਰਕਾਰ ਵੱਲੋਂ ਮ੍ਰਿਤਕ ਬੀਬੀਆਂ ਦੇ ਪਰਿਵਾਰਾਂ ਨੂੰ 5-5 ਲੱਖ ਮੁਆਵਜ਼ਾ ਦੇਣ ਦਾ ਐਲਾਨ
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਨਜ਼ਦੀਕ ਵੇਖਦੇ ਹੋਏ ਮੁੱਖ ਮੰਤਰੀ ਹੁਣ ਜਲਦੀ ਤੋਂ ਜਲਦੀ ਮਹੱਤਵਪੂਰਨ ਫ਼ੈਸਲੇ ਲੈਣ ’ਚ ਲੱਗੇ ਹੋਏ ਹਨ। ਸਰਕਾਰੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ 1 ਨਵੰਬਰ ਨੂੰ ਹੋਣ ਵਾਲੀ ਕੈਬਨਿਟ ਬੈਠਕ ਵਿਚ ਪੰਜਾਬ ਦੇ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਸਬੰਧ ’ਚ ਕੋਈ ਮਹੱਤਵਪੂਰਨ ਐਲਾਨ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਸੂਬੇ ਨਾਲ ਸਬੰਧਤ ਕੁਝ ਹੋਰ ਮਹੱਤਵਪੂਰਨ ਫ਼ੈਸਲੇ ਵੀ ਲਏ ਜਾਣ ਦੀ ਚਰਚਾ ਚੱਲ ਰਹੀ ਹੈ।
ਇਹ ਵੀ ਪੜ੍ਹੋ: ਐਕਸ਼ਨ ’ਚ ਮੰਤਰੀ ਰੰਧਾਵਾ, ਫਿਲੌਰ ਨਾਕੇ ’ਤੇ ਕੀਤੀ ਅਚਨਚੇਤ ਚੈਕਿੰਗ, 3 ਮੁਲਾਜ਼ਮਾਂ ਨੂੰ ਸਸਪੈਂਡ ਕਰਨ ਦੇ ਦਿੱਤੇ ਹੁਕਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ: ਹੰਗਾਮਾਪੂਰਨ ਰਹੀ ਹਾਊਸ ਦੀ ਬੈਠਕ, ਇਕ ਮਿੰਟ 'ਚ 76 ਪ੍ਰਸਤਾਵ ਪਾਸ, ਕਿਸੇ 'ਤੇ ਵੀ ਚਰਚਾ ਨਹੀਂ
NEXT STORY