ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) : ਪੰਜਾਬ 'ਚ ਨਵੀਂ ਬਣੀ ਭਗਵੰਤ ਮਾਨ ਦੀ ਸਰਕਾਰ ਦੇ ਨਵੇਂ ਮੰਤਰੀਆਂ ਵੱਲੋਂ ਅੱਜ ਸਹੁੰ ਚੁੱਕ ਕੇ ਆਪਣਾ ਕਾਰਜਭਾਰ ਸੰਭਾਲਿਆ ਜਾਣਾ ਹੈ। ਇਸ ਨੂੰ ਲੈ ਕੇ ਪੰਜਾਬ ਸਿਵਲ ਸਕੱਤਰੇਤ 'ਚ ਪਹਿਲੀ ਕੈਬਨਿਟ ਬੈਠਕ ਰੱਖੀ ਗਈ ਸੀ, ਜਿਸ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪਹਿਲਾਂ ਇਸ ਬੈਠਕ ਦਾ ਸਮਾਂ 19 ਮਾਰਚ ਦਿਨ ਸ਼ਨੀਵਾਰ ਦੁਪਹਿਰ 12.30 ਵਜੇ ਤੈਅ ਕੀਤਾ ਗਿਆ ਸੀ, ਜਿਸ ਨੂੰ ਬਦਲ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਵਾਪਰਿਆ ਭਿਆਨਕ ਹਾਦਸਾ, ਟਰੱਕ ਦੇ ਪਿਛਲੇ ਟਾਇਰ ਥੱਲੇ ਆਇਆ ਸਾਈਕਲ ਸਵਾਰ
ਹੁਣ ਨਵੇਂ ਸਮੇਂ ਮੁਤਾਬਕ ਸ਼ਨੀਵਾਰ ਦੁਪਹਿਰ 2 ਵਜੇ ਇਹ ਬੈਠਕ ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਿਲ ਵਿਖੇ ਹੋਵੇਗੀ। ਇਸ ਬੈਠਕ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਵੱਡੇ ਫ਼ੈਸਲਿਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਇਹ ਵੀ ਚਰਚਾ ਹੈ ਕਿ ਬੈਠਕ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਪੈਨਸ਼ਨ ਲੈਣ ਵਾਲੇ ਸਾਬਕਾ ਵਿਧਾਇਕਾਂ ਦੀ ਗਿਣਤੀ ਵਧੀ, 30 ਕਰੋੜ ਤੋਂ ਪਾਰ ਜਾ ਸਕਦੈ ਸਲਾਨਾ ਬਜਟ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫਿਰੋਜ਼ਪੁਰ 'ਚ ਵਾਪਰਿਆ ਭਿਆਨਕ ਹਾਦਸਾ, ਟਰੱਕ ਦੇ ਪਿਛਲੇ ਟਾਇਰ ਥੱਲੇ ਆਇਆ ਸਾਈਕਲ ਸਵਾਰ
NEXT STORY