ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ 'ਚ ਕੈਬਨਿਟ ਮੀਟਿੰਗ ਮਗਰੋਂ ਵੱਡਾ ਐਲਾਨ ਕੀਤਾ ਹਨ। ਉਨ੍ਹਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਪੰਜਾਬ 'ਚ ਹੀ ਕੈਬਨਿਟ ਮੀਟਿੰਗ ਹੋਇਆ ਕਰੇਗੀ। ਇਹ ਮੀਟਿੰਗ ਹਰ ਵਾਰ ਵੱਖ-ਵੱਖ ਜ਼ਿਲ੍ਹਿਆਂ 'ਚ ਹੋਇਆ ਕਰੇਗੀ। ਇਸ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੱਢਿਆ ਜਾਵੇਗਾ। ਇਹ ਮੁਹਿੰਮ ਸਾਰੇ ਪੰਜਾਬ 'ਚ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਸਿਰਫ਼ ਚੰਡੀਗੜ੍ਹ 'ਚ ਹੋਇਆ ਕਰਦੀ ਸੀ ਅਤੇ ਇਹ ਦੂਜੀ ਵਾਰ ਹੈ, ਜਦੋਂ ਜ਼ਿਲ੍ਹਾ ਲੁਧਿਆਣਾ 'ਚ ਕੈਬਨਿਟ ਮੀਟਿੰਗ ਰੱਖੀ ਗਈ ਅਤੇ ਮੁੱਖ ਮੰਤਰੀ ਬਣਨ ਮਗਰੋਂ ਭਗਵੰਤ ਮਾਨ ਦੀ ਲੁਧਿਆਣਾ ਵਿਖੇ ਇਹ ਪਹਿਲੀ ਕੈਬਨਿਟ ਮੀਟਿੰਗ ਸੀ।
ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ਤੋਂ ਆ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, ਦੇਖੋ ਭਿਆਨਕ ਮੰਜ਼ਰ ਬਿਆਨ ਕਰਦੀਆਂ ਤਸਵੀਰਾਂ
ਪੰਜਾਬ ਕੈਬਨਿਟ ਦੇ ਹੋਰ ਅਹਿਮ ਫ਼ੈਸਲੇ
ਮੁੱਖ ਮੰਤਰੀ ਮਾਨ ਨੇ ਕੈਬਨਿਟ ਮੀਟਿੰਗ ਮਗਰੋਂ ਐਲਾਨ ਕੀਤਾ ਕਿ ਪੰਜਾਬ 'ਚ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਮਜ਼ਦੂਰਾਂ ਨੂੰ ਵੀ ਮਿਲੇਗਾ ਅਤੇ ਖੇਤ ਮਜ਼ਦੂਰਾਂ ਨੂੰ ਫ਼ਸਲ ਮੁਆਵਜ਼ੇ ਦਾ 10 ਫ਼ੀਸਦੀ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਮਜ਼ਦੂਰਾਂ ਦੀ ਵੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਬਾਰੇ ਵਿਭਾਗ 'ਚ 87 ਪੋਸਟਾਂ ਕੱਢੀਆਂ ਗਈਆਂ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੇ ਸੋਧੀ ਹੋਈ ਤਨਖ਼ਾਹ ਦੇ ਸਕੇਲ 1 ਜਨਵਰੀ, 2016 ਤੋਂ ਲਾਗੂ ਹੋਣਗੇ। ਉਨ੍ਹਾਂ ਨੂੰ ਵੀ 7ਵੇਂ ਪੇਅ ਕਮਿਸ਼ਨ ਦੇ ਸੋਧੇ ਹੋਏ ਤਨਖ਼ਾਹ ਦੇ ਸਕੇਲ ਮਿਲਣਗੇ। ਅਜਨਾਲਾ ਵਿਖੇ ਬਾਬਾ ਬੁੱਢਾ ਜੀ ਦੀ ਜਗ੍ਹਾ ਰਮਦਾਸ 'ਚ ਨਵੇਂ ਪ੍ਰਬੰਧਕੀ ਬਲਾਕ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਡਰੱਗ ਲੈਬਾਰਟਰੀ ਲਈ ਪੱਕੇ ਮੁਲਾਜ਼ਮਾਂ ਨੂੰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਸਲਾਂ 'ਤੇ ਲਾਇਆ ਗਿਆ ਵੈਲਿਊ ਕੱਟ ਵੀ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸ. ਪ੍ਰਕਾਸ਼ ਸਿੰਘ ਬਾਦਲ ਦੇ ਫੁੱਲ ਚੁਗਣ ਮੌਕੇ ਭਾਵੁਕ ਹੋਇਆ ਪਰਿਵਾਰ, ਦੇਖੋ ਗਮਗੀਨ ਮਾਹੌਲ ਦੀਆਂ ਤਸਵੀਰਾਂ
ਰਾਣਾ ਗੁਰਜੀਤ ਦੀ ਸ਼ਿਕਾਇਤ ਕਰਾਂਗੇ : ਮੁੱਖ ਮੰਤਰੀ
ਰਾਣਾ ਗੁਰਜੀਤ ਦੀ ਇਕ ਔਰਤ ਨੂੰ ਪੈਸੇ ਦੇਣ ਦੀ ਵੀਡੀਓ ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਲੋਕ ਪੈਸੇ ਵੰਡ ਕੇ ਲੋਕਾਂ ਨੂੰ ਖ਼ਰੀਦਣਾ ਚਾਹੁੰਦੇ ਹਨ ਅਤੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ ਕਿਉਂਕਿ ਅਜਿਹੇ ਲੋਕ ਸੰਵਿਧਾਨ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੱਦ 3 ਫੁੱਟ, ਟੀਚਾ IAS ਅਫ਼ਸਰ ਬਣਨਾ, ਦਿਹਾੜੀ ਕਰਕੇ ਢਿੱਡ ਭਰਨ ਵਾਲੇ ਸ਼ਿਓਪਤ ਦਾਦਾ ਦੇ ਹੌਂਸਲੇ ਬੁਲੰਦ
NEXT STORY