ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪੰਜਾਬ ’ਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦ ਲਈ ਹੈ। ਮੀਟਿੰਗ ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਅੱਜ ਦੁਪਹਿਰ 2 ਵਜੇ ਹੋਵੇਗੀ। ਮੰਤਰੀ ਮੰਡਲ ’ਚ 5 ਨਵੇਂ ਮੰਤਰੀ ਸ਼ਾਮਲ ਕਰਨ ਤੋਂ ਬਾਅਦ ਉਨ੍ਹਾਂ ਦੀ ਇਹ ਪਹਿਲੀ ਮੀਟਿੰਗ ਹੈ। ਇਸ ਤੋਂ ਪਹਿਲਾਂ 2 ਸਤੰਬਰ ਨੂੰ ਮੀਟਿੰਗ ਹੋਈ ਸੀ।
ਇਹ ਖ਼ਬਰ ਵੀ ਪੜ੍ਹੋ - Positive News: ਪੰਜਾਬ ਦੇ ਲੋਕਾਂ ਨੂੰ ਅੱਜ ਮਿਲੇਗੀ ਮਹਿੰਗਾਈ ਤੋਂ ਰਾਹਤ, ਸਰਕਾਰ ਨੇ ਚੁੱਕਿਆ ਵੱਡਾ ਕਦਮ
ਪਹਿਲਾਂ ਮੀਟਿੰਗ ਪੀ. ਏ. ਪੀ. ਜਲੰਧਰ ’ਚ ਹੋਣੀ ਸੀ ਪਰ ਹੁਣ ਬੈਠਕ ’ਚ ਕਈ ਅਹਿਮ ਮੁੱਦਿਆਂ ’ਤੇ ਚਰਚਾ ਚੰਡੀਗੜ੍ਹ ’ਚ ਹੋਵੇਗੀ। ਆਉਣ ਵਾਲੇ ਦਿਨਾਂ ’ਚ 4 ਵਿਧਾਨ ਸਭਾ ਹਲਕਿਆਂ ’ਚ ਜ਼ਿਮਨੀ ਚੋਣਾਂ ਹੋਣੀਆਂ ਹਨ। ਹੁਣ ਤਿਉਹਾਰਾਂ ਦਾ ਸੀਜ਼ਨ ਵੀ ਆਉਣ ਵਾਲਾ ਹੈ। ਇਸ ਦੇ ਮੱਦੇਨਜ਼ਰ ਸਰਕਾਰ ਲੋਕਾਂ ਨੂੰ ਧਿਆਨ 'ਚ ਰੱਖ ਕੇ ਵੱਡੇ ਫ਼ੈਸਲੇ ਲੈ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Positive News: ਪੰਜਾਬ ਦੇ ਲੋਕਾਂ ਨੂੰ ਅੱਜ ਮਿਲੇਗੀ ਮਹਿੰਗਾਈ ਤੋਂ ਰਾਹਤ, ਸਰਕਾਰ ਨੇ ਚੁੱਕਿਆ ਵੱਡਾ ਕਦਮ
NEXT STORY