ਚੰਡੀਗੜ੍ਹ (ਵੈੱਬ ਡੈਸਕ): ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾਵੇਗੀ, ਜਿਸ ਵਿਚ ਸਾਰੇ ਕੈਬਨਿਟ ਮੰਤਰੀ ਮੌਜੂਦ ਰਹਿਣਗੇ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ’ਤੇ ਹੋਵੇਗੀ। ਅੱਜ ਦੀ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੱਦੇ ਜਾਣ ਨੂੰ ਹਰੀ ਝੰਡੀ ਮਿਲ ਸਕਦੀ ਹੈ। ਪੰਜਾਬ ਸਰਕਾਰ ਮੱਧ ਮਾਰਚ ਤੋਂ ਬਾਅਦ ਬਜਟ ਸੈਸ਼ਨ ਬੁਲਾ ਸਕਦੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਫ਼ਿਰ ਪੈਣਗੇ ਗੜੇ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Alert
ਸੂਤਰਾਂ ਅਨੁਸਾਰ ਕੈਬਨਿਟ ਮੀਟਿੰਗ ਵਿਚ ਸਨਅਤਕਾਰਾਂ ਲਈ ਕੋਈ ਵੱਡਾ ਐਲਾਨ ਹੋ ਸਕਦੀ ਹੈ। ਸੂਤਰਾਂ ਮੁਤਾਬਕ ਪੰਜਾਬ ਸਰਕਾਰ 2 ਵਨ ਟਾਈਮ ਸੈਟਲਮੈਂਟ ਸਕੀਮਾਂ ਲਿਆ ਸਕਦੀ ਹੈ। ਇਸ ਮੁਤਾਬਕ 1 ਜਨਵਰੀ 202 ਤੋਂ ਪਹਿਲਾਂ ਅਲਾਟ ਹੋਏ ਪਲਾਟਾਂ ਦਾ ਬਕਾਏ ਦਾ ਭੁਗਤਾਨ ਬਿਨਾਂ ਕਿਸੇ ਜੁਰਮਾਨੇ ਦੇ 8 ਫ਼ੀਸਦੀ ਵਿਆਜ ਦੇ ਨਾਲ ਕੀਤਾ ਜਾ ਸਕੇਗਾ। ਇਸ ਦਾ ਭੁਗਤਾਨ 31 ਦਸੰਬਰ 2025 ਤਕ ਜਮ੍ਹਾਂ ਕਰਨਾ ਲਾਜ਼ਮੀ ਹੋਵੇਗਾ। ਇਸ ਦੇ ਨਾਲ ਹੀ ਉਦਯੋਗਪਤੀਆਂ ਦੀ ਸਹੂਲਤ ਲਈ ਹੈਲਪ ਡੈਸਕ ਵੀ ਸ਼ੁਰੂ ਹੋ ਸਕਦਾ ਹੈ। ਦਰਅਸਲ, ਉਦਯੋਗਪਤੀਆਂ ਵੱਲੋਂ ਇਸ ਬਾਰੇ ਪਿਛਲੇ ਲੰਬੇ ਸਮੇਂ ਤੋਂ ਇਸ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਕਾਰਨ ਸਰਕਾਰ OTS ਲਿਆ ਕੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦੇ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - Birth Certificates ਨੂੰ ਲੈ ਕੇ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ
ਦੱਸ ਦਈਏ ਕਿ 27 ਫ਼ਰਵਰੀ ਨੂੰ ਵੀ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸੀ, ਜਿਸ ਵਿਚ ਸੂਬੇ ਦੀ ਨਵੀਂ ਆਬਕਾਰੀ ਨੀਤੀ ਨੂੰ ਹਰੀ ਝੰਡੀ ਦਿੱਤੀ ਗਈ ਸੀ। ਇਸ ਤੋਂ ਇਲਾਵਾ ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ ਨਿਯਮਾਂ ਨੂੰ ਲੈ ਕੇ ਵੀ ਕੁਝ ਬਦਲਾਅ ਕੀਤੇ ਗਏ ਸਨ। ਇਸ ਤੋਂ ਇਲਾਵਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤੇ ਵਾਤਾਵਰਣ ਪ੍ਰਦੂਸ਼ਣ ਨੂੰ ਲੈ ਕੇ ਵੀ ਕਈ ਫ਼ੈਸਲੇ ਲਏ ਗਏ ਸਨ। ਅੱਜ ਦੀ ਮੀਟਿੰਗ ਵਿਚ ਵੀ ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗਣ ਦੀ ਸੰਭਾਵਨਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਅੱਜ ਫ਼ਿਰ ਪੈਣਗੇ ਗੜੇ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Alert
NEXT STORY