ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਬਨਿਟ ਦੀ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ ਅੱਜ ਦੁਪਿਹਰ 2 ਵਜੇ ਹੋਣ ਜਾ ਰਹੀ ਹੈ, ਜਿਸ ਵਿਚ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਮੀਟਿੰਗ ਪੰਜਾਬ ਸਕੱਤਰੇਤ ਵਿਚ ਹੋਵੇਗੀ। ਮੀਡੀਆ ਰਿਪੋਰਟਾਂ ਮੁਤਾਬਕ ਮੀਟਿੰਗ ਦੌਰਾਨ ਵਿਧਾਨ ਸਭਾ ਵਿਚ ਪੇਸ਼ ਹੋਣ ਵਾਲੇ ਬਿੱਲ ਅਤੇ ਮਤੇ ਪੇਸ਼ ਕੀਤੇ ਜਾ ਸਕਦੇ ਹਨ, ਤੇ ਇਨ੍ਹਾਂ ਬਿੱਲਾਂ ਤੇ ਮਤਿਆਂ ਨੂੰ ਭਲਕੇ ਵਿਧਾਨ ਸਭਾ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਬੇਅਦਬੀ ਦੇ ਮੁੱਦੇ ‘ਤੇ ਸਖ਼ਤ ਕਾਨੂੰਨ ਬਣਾਉਣ ‘ਤੇ ਚਰਚਾ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - 50 ਰੁਪਏ ਬਦਲੇ ਮਿਲੇ 21,00,000 ਰੁਪਏ! ਰਾਤੋ-ਰਾਤ ਚਮਕ ਗਈ ਪੰਜਾਬੀ ਮੁੰਡੇ ਦੀ ਕਿਸਮਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੋਬਿੰਦਪੁਰੀ 'ਚ ਹਰਮੀਤ ਸਿੰਘ ਕਾਲਕਾ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣੇ ਜਾਣ 'ਤੇ ਸਨਮਾਨ
NEXT STORY