ਚੰਡੀਗੜ੍ਹ (ਅੰਕੁਰ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ 11 ਵਜੇ ਆਪਣੀ ਰਿਹਾਇਸ਼ ’ਤੇ ਕੈਬਨਿਟ ਮੀਟਿੰਗ ਬੁਲਾ ਲਈ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ’ਚ ਪੇਸ਼ ਹੋਣ ਵਾਲੇ ਅਹਿਮ ਬਿੱਲਾਂ ’ਤੇ ਮੋਹਰ ਲਾਈ ਜਾਣੀ ਹੈ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਅਜੇ ਦੋ ਦਿਨ ਬਾਕੀ ਹਨ। ਅੱਜ ਤੇ ਕੱਲ੍ਹ ਸੈਸ਼ਨ ਦੀ ਕਾਰਵਾਈ ਚੱਲੇਗੀ।
ਇਹ ਖ਼ਬਰ ਵੀ ਪੜ੍ਹੋ - ਮਾਨ ਸਰਕਾਰ ਦਾ ਐਕਸ਼ਨ! ਪੰਜਾਬ ਪੁਲਸ ਦੀ Lady ਇੰਸਪੈਕਟਰ ਗ੍ਰਿਫ਼ਤਾਰ
ਅੱਜ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਇਸ ਨੂੰ ਵਿਧਾਨ ਸਭਾ ਵਿਚ ਪੇਸ਼ ਕੀਤਾ ਜਾਵੇਗਾ ਤੇ ਫ਼ਿਰ ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਵੱਖ-ਵੱਖ ਜਥੇਬੰਦੀਆਂ ਤੇ ਆਮ ਲੋਕਾਂ ਤੋਂ ਸਲਾਹ ਵੀ ਲਈ ਜਾਵੇਗੀ। ਮੁੱਖ ਮੰਤਰੀ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸਰਕਾਰ ਵੱਲੋਂ ਸਮੂਹ ਜਥੇਬੰਦੀਆਂ ਤੇ ਲੋਕਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਕਾਨੂੰਨ ਲਿਆਂਦਾ ਜਾਵੇਗਾ। ਸਰਕਾਰ ਇਸ ਵਿਚ ਕਿਸੇ ਕਿਸਮ ਦਾ ਕਮਜ਼ੋਰ ਪਹਿਲੂ ਨਹੀਂ ਛੱਡਣਾ ਚਾਹੁੰਦੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੀਖ ਮੰਗਣ ਨੂੰ ਲੈ ਕੇ ਪੰਜਾਬ ਸਰਕਾਰ ਦੀ ਸਖਤੀ, ਅੰਮ੍ਰਿਤਸਰ 'ਚ ਪਹਿਲੀ FIR ਦਰਜ
NEXT STORY