ਚੰਡੀਗੜ੍ਹ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਬੁੱਧਵਾਰ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹੋਵੇਗੀ। ਫ਼ਿਲਹਾਲ ਇਸ ਮੀਟਿੰਗ ਦਾ ਏਜੰਡਾ ਤਾਂ ਜਾਰੀ ਨਹੀਂ ਕੀਤਾ ਗਿਆ, ਪਰ ਇਸ ਦੌਰਾਨ ਕੋਈ ਵੱਡਾ ਐਲਾਨ ਹੋ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਹੁਣ ਪ੍ਰਵਾਸੀਆਂ ਦੇ ਹੱਕ 'ਚ ਪੈਣ ਲੱਗੇ ਮਤੇ! ਆਖ਼ੀਆਂ ਗਈਆਂ ਇਹ ਗੱਲਾਂ
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਆਏ ਹੜ੍ਹਾਂ ਦੇ ਮਸਲੇ 'ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਸੱਦਿਆ ਗਿਆ ਹੈ। ਇਹ ਸੈਸ਼ਨ 26 ਸਤੰਬਰ ਤੋਂ 29 ਸਤੰਬਰ ਤਕ ਹੋਵੇਗਾ। ਇਸ ਸੈਸ਼ਨ ਦੌਰਾਨ ‘ਜਿਸ ਦਾ ਖੇਤ, ਉਸ ਦੀ ਰੇਤ’ ਬਾਰੇ ਐਕਟ ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ ਹੋਰ ਵੀ ਕਈ ਫ਼ੈਸਲੇ ਲਏ ਜਾਣ ਦੀ ਚਰਚਾ ਹੈ। ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਸੱਦੀ ਗਈ ਇਹ ਮੀਟਿੰਗ ਕਾਫ਼ੀ ਅਹਿਮ ਹੋਵੇਗੀ ਤੇ ਇਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਵੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੇ ਹੱਕ 'ਚ ਨਿੱਤਰੇ ਰਾਹੁਲ ਗਾਂਧੀ! PM ਮੋਦੀ ਨੂੰ ਆਖ਼ ਦਿੱਤੀ ਵੱਡੀ ਗੱਲ
ਅੱਜ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤ ਬੀਮਾ ਯੋਜਨਾ ਦੀ ਰਹਜਿਸਟ੍ਰੇਸ਼ਨ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਹ ਰਜਿਸਟ੍ਰੇਸ਼ਨ ਦੋ ਜ਼ਿਲ੍ਹਿਆਂ ਵਿਚ ਸ਼ੁਰੂ ਹੋ ਰਹੀ ਹੈ, ਜਿਸ ਤਹਿਤ ਕੱਲ੍ਹ ਤੋਂ ਤਰਨਤਾਰਨ ਤੇ ਬਰਨਾਲਾ ਜ਼ਿਲ੍ਹਿਆਂ ਵਿਚ 128 ਥਾਵਾਂ 'ਤੇ ਕੈਂਪ ਲਾਏ ਜਾਣਗੇ। ਇਸ ਯੋਜਨਾ ਤਹਿਤ ਹਰ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਕਾਰਡ ਮਿਲੇਗਾ, ਜਿਸ ਅਧੀਨ 10 ਲੱਖ ਰੁਪਏ ਤੱਕ ਦਾ ਇਲਾਜ ਕਰਵਾਇਆ ਜਾ ਸਕੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਔਰਤ ਨੇ ਮਹਿਲਾ ਜੋਤਿਸ਼ੀ ਅਸ਼ਲੀਲ ਫੋਟੋ ਬਣਾ ਕੇ ਕੀਤੀ ਵਾਇਰਲ! ਹੈਰਾਨ ਕਰੇਗੀ ਵਜ੍ਹਾ
NEXT STORY