ਚੰਡੀਗੜ੍ਹ (ਵੈੱਬ ਡੈਸਕ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹੋਵੇਗੀ। ਇਸ ਮੀਟਿੰਗ ਵਿਚ ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਦੇ ਸਪੈਸ਼ਲ ਇਜਲਾਸ ਨੂੰ ਵੀ ਮਨਜ਼ੂਰੀ ਮਿਲਣ ਦੀ ਉਮੀਦ ਹੈ।
ਇਹ ਵੀ ਪੜ੍ਹੋ : 26 ਸਤੰਬਰ ਤੋਂ 5 ਅਕਤੂਬਰ ਤੱਕ ਛੁੱਟੀਆਂ 'ਤੇ ਲੱਗ ਗਈ ਰੋਕ
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਆਏ ਹੜ੍ਹਾਂ ਦੇ ਮਸਲੇ 'ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਸੱਦਿਆ ਗਿਆ ਹੈ। ਇਹ ਸੈਸ਼ਨ 26 ਸਤੰਬਰ ਤੋਂ 29 ਸਤੰਬਰ ਤਕ ਹੋਵੇਗਾ। ਇਸ ਸੈਸ਼ਨ ਦੌਰਾਨ ‘ਜਿਸ ਦਾ ਖੇਤ, ਉਸ ਦੀ ਰੇਤ’ ਬਾਰੇ ਐਕਟ ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ ਹੋਰ ਵੀ ਕਈ ਫ਼ੈਸਲੇ ਲਏ ਜਾਣ ਦੀ ਚਰਚਾ ਹੈ। ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਸੱਦੀ ਗਈ ਇਹ ਮੀਟਿੰਗ ਕਾਫ਼ੀ ਅਹਿਮ ਹੋਵੇਗੀ ਤੇ ਇਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਵੀ ਹੈ।
ਇਹ ਵੀ ਪੜ੍ਹੋ : 25 ਲੱਖ ਔਰਤਾਂ ਨੂੰ ਮਿਲੇਗਾ ਮੁਫ਼ਤ LPG ਗੈਸ ਕੁਨੈਕਸ਼ਨ, ਸਰਕਾਰ ਨੇ ਕਰ 'ਤਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਲੁਧਿਆਣਾ ਦੇ ਉਦਯੋਗਪਤੀਆਂ ਨੇ ਹੜ੍ਹ ਪੀੜਤਾਂ ਲਈ ਦਿੱਤਾ ਵੱਡਾ ਯੋਗਦਾਨ, ਮੰਤਰੀ ਸੰਜੀਵ ਅਰੋੜਾ ਨੇ ਦਿੱਤੇ 50 ਲੱਖ ਰੁਪਏ
NEXT STORY