ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ 21 ਫਰਵਰੀ ਨੂੰ 12.00 ਪੰਜਾਬ ਸਿਵਲ ਸਕੱਤਰੇਤ ਵਿਚ ਹੋਵੇਗੀ ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀਆਂ ਤਾਰੀਕਾਂ ਨੂੰ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 3 ਮਾਰਚ ਤੋਂ ਬਜਟ ਸੈਸ਼ਨ ਦੀ ਸ਼ੁਰੂਆਤ ਹੋ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ, ਕੀਤਾ ਇਹ ਵੱਡਾ ਐਲਾਨ
ਇਸ ਦੌਰਾਨ 10 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਏਜੰਡੇ, ਸਰਕਾਰੀ ਚੋਪਰ ਦੇ ਪਾਇਲਟਾਂ ਦੇ ਕਾਰਜਕਾਲ 3 ਸਾਲ ਵਧਾਏ ਜਾਣ ’ਤੇ, ਟਰਾਂਸਪੋਰਟ ਨੀਤੀ ਅਤੇ ਲੇਬਰ ਪਾਲਿਸੀ ’ਤੇ ਵੀ ਮੋਹਰ ਲੱਗ ਸਕਦੀ ਹੈ। ਨਾਲ ਹੀ ਪੰਜਾਬ ਦੀਆਂ ਜੇਲ੍ਹਾਂ ’ਚ ਬੰਦ ਕੈਦੀਆਂ ਦੀ ਰਿਹਾਈ ਦੀਆਂ ਫਾਈਲਾਂ ’ਤੇ ਵੀ ਮੋਹਰ ਲੱਗ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਵੀ ਕਈ ਅਹਿਮ ਮੁੱਦਿਆਂ ’ਤੇ ਵਿਚਾਰਾਂ ਹੋ ਸਕਦੀਆਂ ਹਨ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਯਾਦ ’ਚ ਰੱਖੇ ਕਬੱਡੀ ਟੂਰਨਮੈਂਟ ’ਤੇ ਗੈਂਗਸਟਰਾਂ ਦਾ ਸਾਇਆ, ਮੈਦਾਨ ’ਚ ਨਹੀਂ ਉੱਤਰੇ ਖਿਡਾਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸਿੱਖ ਇਤਿਹਾਸ ਦੀ ਸਿਰਮੌਰ ਗਾਥਾ: ਸਾਕਾ ਸ੍ਰੀ ਨਨਕਾਣਾ ਸਾਹਿਬ
NEXT STORY