ਚੰਡੀਗੜ੍ਹ : ਪੰਜਾਬ 'ਚ ਨਵੀਂ ਬਣੀ ਭਗਵੰਤ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਬੈਠਕ ਸ਼ੁਰੂ ਹੋ ਚੁੱਕੀ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੀ ਹੈ। ਬੈਠਕ ਦੌਰਾਨ ਪੰਜਾਬ ਲਈ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਇਹ ਵੀ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਇਸ ਬੈਠਕ ਦੌਰਾਨ ਸਰਕਾਰ ਵੱਲੋਂ ਦਿੱਤੀਆਂ ਗਾਰੰਟੀਆਂ 'ਤੇ ਵੀ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਦਿੱਗਜਾਂ ਨੂੰ ਹਰਾਉਣ ਵਾਲੇ 'ਆਪ' ਆਗੂਆਂ ਦੇ ਰੁਲ੍ਹੇ ਅਰਮਾਨ, ਨਹੀਂ ਬਣਾਇਆ ਗਿਆ ਮੰਤਰੀ
ਦੱਸਣਯੋਗ ਹੈ ਕਿ ਇਸ ਬੈਠਕ ਤੋਂ ਪਹਿਲਾਂ ਨਵੇਂ ਬਣੇ ਮੰਤਰੀਆਂ ਵੱਲੋਂ ਸਹੁੰ ਚੁੱਕੀ ਗਈ ਸੀ। ਇਹ ਵੀ ਦੱਸ ਦੇਈਏ ਕਿ ਬੈਠਕ ਦਾ ਸਮਾਂ ਪਹਿਲਾਂ ਸ਼ਨੀਵਾਰ ਨੂੰ 12.30 ਵਜੇ ਤੈਅ ਕੀਤਾ ਗਿਆ ਸੀ ਪਰ ਬਾਅਦ 'ਚ ਇਸ ਨੂੰ ਬਦਲ ਕੇ ਸ਼ਨੀਵਾਰ ਦੁਪਹਿਰ 2 ਵਜੇ ਦਾ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਕੈਪਟਨ ਦੀ ਰਾਹ 'ਤੇ ਚੱਲੇ ਮੁੱਖ ਮੰਤਰੀ 'ਭਗਵੰਤ ਮਾਨ', ਦੁਹਰਾਇਆ 5 ਸਾਲ ਪੁਰਾਣਾ ਇਤਿਹਾਸ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਹੋਲੇ-ਮਹੱਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਰਮਈ ਨਿਸ਼ਾਨ ਸਾਹਿਬ ਦੀ ਅਗਵਾਈ ’ਚ ਸਜਾਇਆ ਨਗਰ ਕੀਰਤਨ
NEXT STORY