ਚੰਡੀਗੜ੍ਹ : ਪੰਜਾਬ ਦੇ ਕਈ ਅਹਿਮ ਮਾਮਲਿਆਂ ’ਤੇ ਅੱਜ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਅੱਜ ਦੁਪਹਿਰ ਨੂੰ ਚੰਡੀਗੜ੍ਹ ਵਿਚ ਹੋਵੇਗੀ। ਇਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਮੰਤਰੀ ਮੰਡਲ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਲ ਬੁਲਾਉਣ ’ਤੇ ਵੀ ਚਰਚਾ ਹੋ ਸਕਦੀ ਹੈ। ਕਈ ਹੋਰ ਅਹਿਮ ਮੁੱਦਿਆਂ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ। ਪੰਜਾਬ ਵਿਚ ਫਿਲਹਾਲ ਓ. ਪੀ. ਐੱਸ. ਯੋਜਨਾ ਵੀ ਲਾਗੂ ਨਹੀਂ ਕੀਤੀ ਗਈ ਹੈ। ਹਾਲਾਂਕਿ ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਮੁਫ਼ਤ ’ਚ ਕਣਕ ਲੈਣ ਵਾਲੇ ਲਾਭਪਾਤਰੀਆਂ ਲਈ ਬੁਰੀ ਖ਼ਬਰ, ਕੇਂਦਰ ਸਰਕਾਰ ਨੇ ਦਿੱਤਾ ਵੱਡਾ ਝਟਕਾ
ਪੰਜਾਬ ਸਰਕਾਰ ਨੇ ਅਜੇ ਤਕ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਨਹੀਂ ਬੁਲਾਇਆ ਹੈ। ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਮੀਟਿੰਗ ਵਿਚ ਇਸ ’ਤੇ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਮਾਨ ਸਰਕਾਰ ਵਲੋਂ ਸਾਲ 2023 ਵਿਚ ਪੰਜਾਬ ਪੁਲਸ ਵਿਚ 1800 ਕਾਂਸਟੇਬਲ ਅਤੇ 300 ਸਬ ਇੰਸਪੈਕਟਰ ਰੈਂਕ ਦੇ ਪੁਲਸ ਮੁਲਾਜ਼ਮਾਂ ਦੀ ਭਰਤੀ ਵੀ ਕੀਤੀ ਜਾਣੀ ਹੈ। ਮੀਟਿੰਗ ਤੋਂ ਬਾਅਦ ਭਰਤੀ ਪ੍ਰਕਿਰਿਆ ਦੀ ਤਾਰੀਖ਼ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਕਈ ਹੋਰ ਵੱਡੇ ਮੁੱਦਿਆਂ ’ਤੇ ਐਲਾਨ ਕਰ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਹੋਰ ਕੱਢੇਗੀ ਵੱਟ, ਮੌਸਮ ਵਿਭਾਗ ਨੇ ਫਿਰ ਜਾਰੀ ਕੀਤੀ ਚਿਤਾਵਨੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ 'ਚ ਸੀਤ ਲਹਿਰ ਨੇ ਠਾਰੇ ਲੋਕ, ਇਸ ਦਿਨ ਨੂੰ ਨਿਕਲੇਗੀ ਧੁੱਪ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਅਪਡੇਟ
NEXT STORY