ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਣ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਪੂਰੀ ਕਰਨ ਜਾ ਰਹੀ ਇਕ ਹੋਰ ਗਾਰੰਟੀ, CM ਮਾਨ ਨੇ ਕਰ ਦਿੱਤਾ ਐਲਾਨ
ਇਸ ਮੀਟਿੰਗ ਦੌਰਾਨ ਜਿੱਥੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਹੋਣ ਦੀ ਸੰਭਾਵਨਾ ਹੈ, ਉੱਥੇ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਵੀ ਵੱਡਾ ਫ਼ੈਸਲਾ ਆ ਸਕਦਾ ਹੈ।
ਇਹ ਵੀ ਪੜ੍ਹੋ : PSEB ਦੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਬੋਰਡ ਨੇ ਜਾਰੀ ਕੀਤਾ ਇਹ ਸ਼ਡਿਊਲ
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਅੱਜ ਦੀ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਦੀਆਂ ਜੇਲ੍ਹਾਂ 'ਚੋਂ ਰਿਹਾਅ ਹੋਣ ਵਾਲੇ 51 ਕੈਦੀਆਂ ਦੀ ਸੂਚੀ ਨੂੰ ਹਰੀ ਝੰਡੀ ਦੇਣ ਜਾ ਰਹੀ ਹੈ, ਜਿਸ 'ਚ ਨਵਜੋਤ ਸਿੱਧੂ ਦਾ ਨਾਂ ਵੀ ਦਰਜ ਹੈ। ਜੇਕਰ ਸਰਕਾਰ ਵੱਲੋਂ ਮੀਟਿੰਗ 'ਚ ਇਸ ਸਬੰਧੀ ਹਰੀ ਝੰਡੀ ਮਿਲ ਗਈ ਤਾਂ ਨਵਜੋਤ ਸਿੱਧੂ ਕੇਂਦਰੀ ਜੇਲ੍ਹ 'ਚੋਂ ਰਿਹਾਅ ਹੋ ਸਕਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਦੇ IPS ਅਫ਼ਸਰ 'ਕੁਲਦੀਪ ਸਿੰਘ ਚਹਿਲ' ਨਵੀਂ ਮੁਸੀਬਤ 'ਚ, CBI ਨੇ ਸ਼ੁਰੂ ਕੀਤੀ ਜਾਂਚ
NEXT STORY