ਚੰਡੀਗੜ੍ਹ (ਹਰੀਸ਼ਚੰਦਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ, 31 ਅਕਤੂਬਰ ਨੂੰ ਪੰਜਾਬ ਕੈਬਨਿਟ ਦੀ ਬੈਠਕ ਬੁਲਾਈ ਹੈ। ਮੁੱਖ ਮੰਤਰੀ ਦੇ ਨਵੀਂ ਦਿੱਲੀ ’ਚ ਆਮ ਆਦਮੀ ਪਾਰਟੀ ਦੀ ਰਾਜਨੀਤਕ ਮਾਮਲਿਆਂ ਦੀ ਕਮੇਟੀ ਦੀ ਬੈਠਕ ’ਚ ਸ਼ਾਮਲ ਹੋਣ ਕਾਰਨ ਕੈਬਨਿਟ ਬੈਠਕ ਦਾ ਸਮਾਂ ਬਦਲ ਦਿੱਤਾ ਗਿਆ ਹੈ। ਮੁੱਖ ਮੰਤਰੀ ਰਿਹਾਇਸ਼ ’ਤੇ ਹੋਣ ਵਾਲੀ ਇਹ ਬੈਠਕ ਹੁਣ ਦੁਪਹਿਰ 12 ਵਜੇ ਦੀ ਬਜਾਏ ਸ਼ਾਮ 4.30 ਵਜੇ ਹੋਵੇਗੀ। ਮੁੱਖ ਸਕੱਤਰ ਕੇ. ਏ. ਪੀ. ਸਿਨ੍ਹਾ ਵਲੋਂ ਸਮੇਂ ’ਚ ਬਦਲਾਅ ਸਬੰਧੀ ਸੋਧਿਆ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਬੈਠਕ ਦਾ ਵਿਸਥਾਰਤ ਏਜੰਡਾ ਵੱਖਰੇ ਤੌਰ ’ਤੇ ਜਾਰੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪਰਵਿੰਦਰ ਝੋਟੇ ਦੇ ਇਨਸਾਫ ਲਈ ਲੱਗੇ ਧਰਨੇ ਵਿਚਾਲੇ ਮਾਨਸਾ ਪਹੁੰਚੀ ਸੀ. ਆਰ. ਪੀ. ਐੱਫ.
ਤਿਉਹਾਰੀ ਸੀਜ਼ਨ ਨੂੰ ਦੇਖਦਿਆਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (ਡੀ. ਏ.) ’ਚ ਵਾਧੇ ਦੀ ਉਮੀਦ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ’ਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਝੋਨੇ ਦੀ ਖਰੀਦ ਨਾਲ ਜੁੜੇ ਮੁੱਦਿਆਂ ’ਤੇ ਵੀ ਸੰਭਾਵੀ ਫੈਸਲਿਆਂ ਨੂੰ ਲੈ ਕੇ ਮੁਲਾਜ਼ਮਾਂ ਅਤੇ ਸਬੰਧਤ ਵਰਗਾਂ ਦੀਆਂ ਨਜ਼ਰਾਂ ਕੈਬਨਿਟ ਬੈਠਕ ’ਤੇ ਟਿਕੀਆਂ ਹੋਈਆਂ ਹਨ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਵੱਡਾ ਦਾਅ, ਸੰਗਰੂਰ 'ਚ ਦਿੱਤੇ ਸੰਕੇਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਵਿਭਾਗ ’ਚ ਵੱਡਾ ਫੇਰਬਦਲ : ਕਈ ਥਾਣਾ ਮੁਖੀਆਂ ਤੇ ਅਧਿਕਾਰੀਆਂ ਦੇ ਤਬਾਦਲੇ
NEXT STORY