ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਗਈ ਹੈ, ਜੋ ਚੰਡੀਗੜ੍ਹ ਵਿਖੇ ਹੋਵੇਗੀ। ਦੱਸ ਦੇਈਏ ਕਿ ਪੰਜਾਬ ਮੰਤਰੀ ਮੰਡਲ ਦੀ ਹੋਣ ਵਾਲੀ ਇਸ ਮੀਟਿੰਗ ਨੂੰ ਲੈ ਕੇ ਰਾਜ ਦੇ ਮੁਲਾਜ਼ਮਾਂ ਵਿਚ ਇਹ ਚਰਚਾ ਹੋ ਰਹੀ ਹੈ ਕਿ ਪੰਜਾਬ ਸਰਕਾਰ ਦੀਵਾਲੀ ਮੌਕੇ ਕੋਈ ਵੱਡਾ ਐਲਾਨ ਕਰ ਸਕਦੀ ਹੈ ਜਾਂ ਸਰਕਾਰੀ ਮੁਲਾਜ਼ਮਾਂ ਨੂੰ ਕੋਈ ਤੋਹਫ਼ਾ ਮਿਲ ਸਕਦਾ ਹੈ।
ਪੜ੍ਹੋ ਇਹ ਵੀ ਖ਼ਬਰ : ਕਮਰੇ ਦੇ ਬੈੱਡ ਦੀ ਸਫ਼ਾਈ ਨਾ ਹੋਣ ’ਤੇ ਨਾਰਾਜ਼ ਹੋਏ CM ਮਾਨ, ਸੁਪਰਵਾਈਜ਼ਰ ਖ਼ਿਲਾਫ਼ ਲਿਆ ਐਕਸ਼ਨ
ਦੱਸ ਦੇਈਏ ਕਿ ਭਾਰਤ ਸਰਕਾਰ ਵਲੋਂ ਜਾਰੀ ਡੀ.ਏ ਦੀਆਂ ਕਿਸ਼ਤਾਂ 'ਚੋਂ ਰਾਜ ਦੇ ਮੁਲਾਜ਼ਮਾਂ ਨੂੰ 11 ਫ਼ੀਸਦੀ ਡੀ.ਏ. ਮਿਲਣਾ ਅਜੇ ਬਾਕੀ ਹੈ। ਸੂਬੇ ਦੀ ਮੌਜੂਦਾ ਵਿੱਤੀ ਸਥਿਤੀ ਦੌਰਾਨ ਸਰਕਾਰ ਮੁਲਾਜ਼ਮਾਂ ਨੂੰ ਕਿੰਨਾ ਡੀ.ਏ. ਦੇਣ ਦਾ ਫ਼ੈਸਲਾ ਲੈਂਦੀ ਹੈ, ਦੇ ਬਾਰੇ ਬੈਠਕ ਤੋਂ ਬਾਅਦ ਪਤਾ ਲਗੇਗਾ। ਤਿਉਹਾਰਾਂ ਦੇ ਇਸ ਸੀਜ਼ਨ ਦੌਰਾਨ ਟੈਕਸਾਂ ਵਿਚ ਵੱਡਾ ਵਾਧਾ ਮਿਲਣ ਦੀ ਸੰਭਾਵਨਾ ਹੈ। ਪਹਿਲਾਂ ਵੀ ਸੂਬੇ ਦੇ ਸਾਲਾਨਾ ਟੈਕਸ ਪ੍ਰਾਪਤੀਆਂ ਸੰਬੰਧੀ 40 ਫ਼ੀਸਦੀ ਟੀਚੇ ਤਿਉਹਾਰਾਂ ਦੇ ਸੀਜ਼ਨ 'ਚ ਹੀ ਪੂਰੇ ਹੁੰਦੇ ਰਹੇ ਹਨ। ਇਸ ਮੀਟਿੰਗ 'ਚ ਕੁਝ ਵਿਭਾਗਾਂ ਵਿਚ ਨਵੀਆਂ ਭਰਤੀਆਂ ਸੰਬੰਧੀ ਪ੍ਰਵਾਨਗੀਆਂ ਵੀ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਵਿਖੇ ASI ਤੋਂ ਚੱਲੀ ਗੋਲੀ ਕਾਰਨ ਜ਼ਖ਼ਮੀ ਨੌਜਵਾਨ ਦੀ ਮੌਤ, ਮੁਅੱਤਲ ਕਰਨ ਮਗਰੋਂ ਪੁਲਸ ਮੁਲਾਜ਼ਮ ਗ੍ਰਿਫ਼ਤਾਰ
ਨੋਟ- ਇਸ ਖ਼ਬਰ ਦੇ ਸਬੰਧ ’ਚ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ
ਪੁਲਸ ਅਕੈਡਮੀ ’ਚ ਮੁਲਾਜ਼ਮਾਂ ਨੂੰ ਨਸ਼ਾ ਸਪਲਾਈ ਕਰਨ ਦੇ ਮਾਮਲੇ 'ਚ ਨਵਾਂ ਮੋੜ, ਇੰਟਰਨੈਸ਼ਨਲ ਸਮੱਗਲਰਾਂ ਨਾਲ ਜੁੜੇ ਤਾਰ
NEXT STORY