ਚੰਡੀਗੜ੍ਹ(ਬਿਊਰੋ)— ਪੰਜਾਬ ਕੈਬਨਿਟ ਮੰਤਰੀ 'ਤੇ ਸਰਕਾਰੀ ਵਿਭਾਗ ਵਿਚ ਤਾਇਨਾਤ ਇਕ ਸਰਕਾਰੀ ਮਹਿਲਾ ਅਧਿਕਾਰੀ ਨੂੰ ਅਸ਼ਲੀਲ ਮੈਸੇਜ ਭੇਜਣ ਦਾ ਦੋਸ਼ ਲੱਗਾ ਹੈ। ਸੂਤਰਾਂ ਅਨੁਸਾਰ ਜਦੋਂ ਇਹ ਮਾਮਲਾ ਮੁੱਖ ਮੰਤਰੀ ਅਮਰਿੰਦਰ ਸਿੰਘ ਕੋਲ ਪਹੁੰਚਿਆ ਤਾਂ ਉਨ੍ਹਾਂ ਨੇ ਮੰਤਰੀ ਨੂੰ ਮਹਿਲਾ ਤੋਂ ਮੁਆਫ਼ੀ ਮੰਗਣ ਲਈ ਕਿਹਾ। ਉਥੇ ਹੀ ਇਹ ਮਾਮਲਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੱਕ ਵੀ ਪਹੁੰਚ ਗਿਆ ਹੈ। ਹੁਣ ਪਾਰਟੀ ਇਸ ਗੱਲ 'ਤੇ ਵਿਚਾਰ ਕਰ ਰਹੀ ਹੈ ਕਿ ਮੰਤਰੀ ਨੂੰ ਕੈਬਨਿਟ ਵਿਚ ਰੱਖਿਆ ਜਾਵੇ ਜਾਂ ਨਹੀਂ।
ਸੀਨੀਅਰੀ ਅਧਿਕਾਰੀ ਨੂੰ ਦਿੱਤੀ ਇਸ ਮਾਮਲੇ ਦੀ ਸ਼ਿਕਾਇਤ—
ਸੂਤਰਾਂ ਅਨੁਸਾਰ ਕਥਿਤ ਤੌਰ 'ਤੇ ਮੰਤਰੀ ਵਲੋਂ ਮਹਿਲਾ ਅਧਿਕਾਰੀ ਨੂੰ ਦੇਰ ਰਾਤ ਅਸ਼ਲੀਲ ਮੈਸੇਜ ਭੇਜੇ ਗਏ ਸਨ, ਜਿਸ 'ਤੇ ਮਹਿਲਾ ਨੇ ਸ਼ਿਕਾਇਤ ਕਰਨ ਦੀ ਚਿਤਾਵਨੀ ਦਿੱਤੀ ਸੀ। ਇਸ ਤੋਂ ਬਾਅਦ ਕੁੱਝ ਸਮੇਂ ਤਕ ਮੰਤਰੀ ਵਲੋਂ ਕੋਈ ਮੈਸੇਜ ਨਹੀਂ ਭੇਜੇ ਗਏ ਪਰ ਇਕ ਮਹੀਨਾ ਪਹਿਲਾਂ ਦੁਬਾਰਾ ਮੈਸੇਜ ਭੇਜਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਇਸ ਤੋਂ ਪਰੇਸ਼ਾਨ ਹੋ ਕੇ ਮਹਿਲਾ ਅਧਿਕਾਰੀ ਨੇ ਆਪਣੇ ਇਕ ਸੀਨੀਅਰ ਅਧਿਕਾਰੀ ਨੂੰ ਇਸ ਦੀ ਸ਼ਿਕਾਇਤ ਕੀਤੀ।
ਮੰਤਰੀ ਨੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ—
ਦੱਸਿਆ ਜਾ ਰਿਹਾ ਹੈ ਕਿ ਉਕਤ ਮੰਤਰੀ ਮਹਿਲਾ ਅਧਿਕਾਰੀ ਨੂੰ ਪਹਿਲਾਂ ਆਪਣੇ ਵਿਭਾਗ ਵਿਚ ਹੀ ਤਾਇਨਾਤ ਕਰਨਾ ਚਾਹੁੰਦੇ ਸਨ ਪਰ ਸਫਲ ਨਹੀਂ ਹੋ ਸਕਿਆ। ਉਥੇ ਹੀ ਮਾਮਲਾ ਵਧਦਾ ਹੋਇਆ ਮੁੱਖ ਮੰਤਰੀ ਕੈਪਟਨ ਸਿੰਘ ਤੱਕ ਪਹੁੰਚਿਆ ਤਾਂ ਉਨ੍ਹਾਂ ਨੇ ਸਖਤੀ ਦਿਖਾਉਂਦੇ ਹੁਏ ਮੰਤਰੀ ਨੂੰ ਮਹਿਲਾ ਅਧਿਕਾਰੀ ਤੋਂ ਮੁਆਫੀ ਮੰਗਣ ਲਈ ਕਿਹਾ। ਉਥੇ ਹੀ ਇਸ ਪੂਰੇ ਮਾਮਲੇ 'ਤੇ ਮੰਤਰੀ ਦਾ ਪੱਖ ਜਾਨਣਾ ਚਾਹਿਆ ਤਾਂ ਉਨ੍ਹਾਂ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਅਤੇ ਕਿਹਾ ਕਿ ਕਿਸੇ ਮਹਿਲਾ ਅਧਿਕਾਰੀ ਵਲੋਂ ਉਨ੍ਹਾਂ ਖਿਲਾਫ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ। ਦੂਜੇ ਪਾਸੇ ਮਹਿਲਾ ਅਧਿਕਾਰੀ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਵਲੋਂ ਕੀਤੀ ਗਈ ਕਾਰਵਾਈ ਤੋਂ ਉਹ ਸੰਤੁਸ਼ਟ ਹੈ ਅਤੇ ਉਸ ਨੂੰ ਆਸ ਹੈ ਕਿ ਕੈਪਟਨ ਅਮਰਿੰਦਰ ਆਪਣੇ ਵਿਦੇਸ਼ ਦੌਰੇ ਤੋਂ ਪਰਤਦੇ ਹੀ ਮੰਤਰੀ ਖਿਲਾਫ ਸਖਤ ਕਾਰਵਾਈ ਕਰਨਗੇ।
ਸਰਕਾਰ ਪਈ ਨਰਮ, ਮੁਅੱਤਲ ਅਧਿਆਪਕਾਂ ਦੀ ਬਹਾਲੀ ਦਾ ਵੀ ਮਿਲਿਆ ਭਰੋਸਾ
NEXT STORY