ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਪੰਜਾਬ ਦੇ ਕੈਬਨਿਟ ਮੰਤਰੀਆਂ ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਹਰਪਾਲ ਚੀਮਾ ਤੇ ਮੋਹਿੰਦਰ ਭਗਤ ਨੇ ਪੰਜਾਬ ਸਣੇ ਸਮੂਹ ਦੇਸ਼ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।
ਇਹ ਵੀ ਪੜ੍ਹੋ:ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ
ਉਨ੍ਹਾਂ ਕਿਹਾ ਕਿ ਦੀਵਾਲੀ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਇਹ ਤਿਉਹਾਰ ਦੇਸ਼ ਦੀ ਸੱਭਿਆਚਾਰਕ ਵਿਰਾਸਤ ਦੀਆਂ ਕਦਰਾਂ-ਕੀਮਤਾਂ ਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸੁਰੱਖਿਅਤ ਬਣਾਉਣ ਲਈ ਸਭਨਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਦੀ ਪਹਿਲ ਕਰਨੀ ਚਾਹੀਦੀ ਹੈ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਵੀ ਕੀਤੀ ਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।
ਇਹ ਵੀ ਪੜ੍ਹੋ: ਵੱਡੀ ਘਟਨਾ ਨਾਲ ਮੁੜ ਦਹਿਲਿਆ ਪੰਜਾਬ! ਦੀਵਾਲੀ ਦੇ ਪਟਾਕਿਆਂ ਵਾਂਗ ਚੱਲੀਆਂ ਗੋਲ਼ੀਆਂ, ਇੱਧਰ-ਉੱਧਰ ਭੱਜੇ ਲੋਕ
ਸਪੀਕਰ ਸੰਧਵਾਂ ਨੇ ਵੀ ਦਿੱਤੀਆਂ ਸ਼ੁੱਭਕਾਮਨਾਵਾਂ
ਉੱਥੇ ਹੀ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਮੂਹ ਪੰਜਾਬੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੀਵਾਲੀ ਪੰਜਾਬੀਆਂ ਦੇ ਜੀਵਨ ’ਚ ਸ਼ਾਂਤੀ, ਖ਼ੁਸ਼ੀਆਂ ਤੇ ਖ਼ੁਸ਼ਹਾਲੀ ਲੈ ਕੇ ਆਵੇ ਤੇ ਪਰਮਾਤਾਮਾ ਪੰਜਾਬੀਆਂ ਦੇ ਸੁਪਨਿਆਂ ਨੂੰ ਸਾਕਾਰ ਕਰੇ।
ਇਹ ਵੀ ਪੜ੍ਹੋ: ਪੰਜਾਬ ਦਾ ਇਹ ਜ਼ਿਲ੍ਹਾ ਕਰ 'ਤਾ ਸੀਲ! ਵਧਾਈ ਸੁਰੱਖਿਆ, ਹਰ ਪਾਸੇ ਪੁਲਸ ਤਾਇਨਾਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ
NEXT STORY