ਚੰਡੀਗੜ੍ਹ— ਪੰਜਾਬ ਕੈਬਨਿਟ ਨੇ ਗੁਆਂਢੀ ਸੂਬਿਆਂ ਦੀ ਤਰਜ਼ ਉਤੇ ਮੋਟਰ ਵਾਹਨਾਂ ਦੇ ਨਵੇਂ ਮਾਡਲਾਂ ਜਾਂ ਇਨ੍ਹਾਂ ਦੀਆਂ ਵੱਖ ਵੱਖ ਕਿਸਮਾਂ, ਸੀ. ਐੱਨ. ਜੀ. ਜਾਂ ਐੱਲ. ਪੀ. ਜੀ. ਕਿੱਟਾਂ ਦੀ ਪ੍ਰਵਾਨਗੀ ਅਤੇ ਇਲੈਕਟਿ੍ਰਕ ਵਾਹਨਾਂ ਦੀ ਰਜਿਸਟ੍ਰੇਸ਼ਨ ਲਈ ਪ੍ਰੋਸੈੱਸ ਫ਼ੀਸ ਲਾਉਣ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਸਹੁਰੇ ਨੇ ਨਹਾਉਂਦੀ ਨੂੰਹ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੀਤੀਆਂ ਵਾਇਰਲ, NRI ਪਤੀ ਨੇ ਵੀ ਕੀਤਾ ਰੂਹ ਕੰਬਾਊ ਕਾਂਡ
ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵੀਰਵਾਰ ਨੂੰ ਵਰਚੁਅਲ ਤਰੀਕੇ ਨਾਲ ਹੋਈ ਕੈਬਨਿਟ ਮੀਟਿੰਗ ’ਚ ਲਿਆ ਗਿਆ। ਕੈਬਨਿਟ ਨੇ ਹਰਿਆਣਾ ਦੀ ਤਰਜ਼ ’ਤੇ ਪੰਜਾਬ ਮੋਟਰ ਵਾਹਨ ਨਿਯਮ, 1989 ਦੀ ਧਾਰਾ 130 ਦੇ ਨਾਲ ਧਾਰਾ 130-ਓ. ਜੋੜਨ ਦੀ ਪ੍ਰਵਾਨਗੀ ਦਿੱਤੀ ਹੈ। ਇਸ ਨਾਲ ਹੁਣ ਮੋਟਰ ਵਾਹਨ ਬਣਾਉਣ ਵਾਲੀਆਂ ਕੰਪਨੀਆਂ ਜਾਂ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਤੋਂ ਪੰਜਾਬ ’ਚ ਮੋਟਰ ਵਾਹਨਾਂ ਦੇ ਨਵੇਂ ਮਾਡਲਾਂ ਜਾਂ ਇਨ੍ਹਾਂ ਦੇ ਵੱਖ-ਵੱਖ ਰੂਪਾਂ ਜਾਂ ਐੱਲ. ਪੀ. ਜੀ. ਜਾਂ ਸੀ. ਐੱਨ. ਜੀ. ਕਿੱਟ ਜਾਂ ਇਲੈਕਟਿ੍ਰਕ ਵਾਹਨਾਂ ਦੀ ਰਜਿਸਟਰੇਸ਼ਨ ਲਈ ਪ੍ਰਵਾਨਗੀ ਦੇਣ ਵਾਸਤੇ ਪ੍ਰੋਸੈਸਿੰਗ ਫੀਸ ਵਜੋਂ 5 ਹਜ਼ਾਰ ਰੁਪਏ ਫ਼ੀਸ ਲਈ ਜਾਵੇਗੀ।
ਇਹ ਵੀ ਪੜ੍ਹੋ: ਪਤਨੀ ਨੂੰ ਫੋਨ ਕਰ ਆਖੀ ਨਹਿਰ ’ਚ ਛਾਲ ਮਾਰਨ ਦੀ ਗੱਲ,ਜਦ ਪਹੁੰਚੇ ਪਰਿਵਾਰ ਵਾਲੇ ਤਾਂ ਵੇਖ ਉੱਡੇ ਹੋਸ਼
ਕੈਬਨਿਟ ਨੇ ਮੋਟਰ ਵਾਹਨਾਂ ਦੇ ਨਵੇਂ ਮਾਡਲਾਂ ਜਾਂ ਇਨ੍ਹਾਂ ਦੇ ਹੋਰ ਰੂਪਾਂ ਦੀ ਰਜਿਸਟ੍ਰੇਸ਼ਨ ਦੀ ਪ੍ਰਵਾਨਗੀ ਦਾ ਅਧਿਕਾਰ ਟਰਾਂਸਪੋਰਟ ਮਹਿਕਮੇ ਦੇ ਗੈਰ-ਕਮਰਸ਼ੀਅਲ ਵਿੰਗ ਨੂੰ ਦੇਣ ਦਾ ਫੈਸਲਾ ਕੀਤਾ ਹੈ। ਇਸ ਪ੍ਰਵਾਨਗੀ ਲਈ ਵਾਹਨ ਨਿਰਮਾਤਾਵਾਂ ਜਾਂ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਨੂੰ ਕੇਂਦਰੀ ਮੋਟਰ ਵਾਹਨ ਨਿਯਮ, 1989 ਦੀ ਧਾਰਾ 126 ਅਧੀਨ ਰਜਿਸਟਰਡ ਅਧਿਕਾਰਤ ਟੈਸਟਿੰਗ ਏਜੰਸੀਆਂ ਵੱਲੋਂ ਜਾਰੀ ਪ੍ਰਵਾਨਗੀ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ। ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਰਜਿਸਟ੍ਰੇਸ਼ਨ ਦੀ ਪ੍ਰਵਾਨਗੀ ਲਈ ਮੋਟਰ ਵਾਹਨ ਨਿਰਮਾਤਾਵਾਂ ਜਾਂ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਤੋਂ ਕੋਈ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ ਜਦੋਂ ਕਿ ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ’ਚ ਕੰਪਨੀਆਂ ਅਤੇ ਉਨ੍ਹਾਂ ਦੇ ਡੀਲਰਾਂ ਨੂੰ ਇਹ ਫ਼ੀਸ ਦੇਣੀ ਪੈਂਦੀ ਹੈ।
ਇਹ ਵੀ ਪੜ੍ਹੋ: ਸੁਨੀਲ ਜਾਖ਼ੜ ਨੇ ਕਾਂਗਰਸੀ ਵਿਧਾਇਕਾਂ ਨੂੰ ਚਿੱਠੀ ਲਿਖ ਕੀਤੀ ਖ਼ਾਸ ਅਪੀਲ
ਨੋਟ: ਕੈਪਟਨ ਸਰਕਾਰ ਦੇ ਲਏ ਗਏ ਇਸ ਫ਼ੈਸਲੇ ਨੂੰ ਤੁਸੀਂ ਕਿਵੇਂ ਵੇਖਦੇ ਹੋ, ਕੁਮੈਂਟ ਬਾਕਸ ’ਚ ਦਿਓ ਜਵਾਬ
ਬੀਨੂੰ ਢਿੱਲੋਂ ਨੇ ਸਿੰਘੂ ਬਾਰਡਰ ’ਤੇ ਪਹੁੰਚ ਕੇ ਕੀਤਾ ਕਿਸਾਨਾਂ ਦਾ ਸਮਰਥਨ (ਵੀਡੀਓ)
NEXT STORY