ਚੰਡੀਗੜ੍ਹ : ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਇਕ ਟਵੀਟ ਕੀਤਾ ਗਿਆ ਹੈ। ਇਸ ਟਵੀਟ 'ਚ ਸਾਫ਼ ਕਿਹਾ ਗਿਆ ਹੈ ਕਿ ਪੰਜਾਬ ਕੈਬਨਿਟ 'ਚ ਕਿਸੇ ਤਰ੍ਹਾਂ ਦਾ ਫੇਰਬਦਲ ਨਹੀਂ ਹੋ ਰਿਹਾ।
ਇਹ ਵੀ ਪੜ੍ਹੋ : ਬਿਜਲੀ ਦਾ ਆਨਲਾਈਨ ਬਿੱਲ ਭਰਨ ਵਾਲੇ ਜ਼ਰਾ ਬਚ ਕੇ!, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਅਜਿਹਾ
ਰਵੀਨ ਠੁਕਰਾਲ ਨੇ ਆਪਣੇ ਟਵੀਟ ਰਾਹੀਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਰਮਿਆਨ ਹੋਈ ਬੈਠਕ 'ਚ ਕੈਬਨਿਟ ਫੇਰਬਦਲ ਦਾ ਮੁੱਦਾ ਨਾ ਤਾਂ ਚੁੱਕਿਆ ਗਿਆ ਅਤੇ ਨਾ ਹੀ ਵਿਚਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ 'ਚ ਕਿਸੇ ਮੰਤਰੀ ਨੂੰ ਹਟਾਉਣ ਜਾਂ ਬਰਕਰਾਰ ਰੱਖਣ ਦਾ ਸਵਾਲ ਆਖ਼ਰ ਹੈ ਹੀ ਕਿੱਥੇ?
ਇਹ ਵੀ ਪੜ੍ਹੋ : ਫਿਰੋਜ਼ਪੁਰ ਤੋਂ ਵੱਡੀ ਖ਼ਬਰ : ਭਾਰਤੀ ਸਰਹੱਦ ਪਾਰ ਕਰਦਾ ਪਾਕਿਸਤਾਨੀ ਘੁਸਪੈਠੀਆ ਕਾਬੂ, ਲੱਗੀ ਗੋਲੀ
ਰਵੀਨ ਠੁਕਰਾਲ ਨੇ ਆਪਣੇ ਟਵੀਟ 'ਚ ਕਿਹਾ ਕਿ ਕੈਬਨਿਟ 'ਚ ਕੋਈ ਵੀ ਤਬਦੀਲੀ ਉਚਿਤ ਸਮੇਂ 'ਤੇ ਸਹੀ ਸਲਾਹ-ਮਸ਼ਵਰੇ ਤੋਂ ਬਾਅਦ ਹੀ ਹੋਵੇਗੀ। ਦੱਸ ਦੇਈਏ ਕਿ ਲੰਬੇ ਸਮੇਂ ਤੋਂ ਚਰਚਾਵਾਂ ਦਾ ਬਾਜ਼ਾਰ ਗਰਮ ਸੀ ਕਿ ਕਿਸੇ ਵੇਲੇ ਵੀ ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ ਹੋ ਸਕਦਾ ਹੈ ਪਰ ਕੈਪਟਨ ਦੇ ਮੀਡੀਆ ਸਲਾਹਕਾਰ ਦੇ ਇਸ ਟਵੀਟ ਪਿੱਛੋਂ ਹੁਣ ਇਹ ਤਾਂ ਸਾਫ਼ ਹੈ ਕਿ ਇਹ ਫੇਰਬਦਲ ਫਿਲਹਾਲ ਸੰਭਵ ਨਹੀਂ ਹੈ।
ਇਹ ਵੀ ਪੜ੍ਹੋ : ਦਿੱਲੀ ਤੋਂ ਖ਼ਾਲੀ ਹੱਥ ਵਾਪਸ ਪਰਤੇ 'ਨਵਜੋਤ ਸਿੱਧੂ', ਨਹੀਂ ਹੋਈ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ
ਇਸ ਦੇ ਨਾਲ ਹੀ ਇਹ ਵੀ ਦੱਸ ਦੇਈਏ ਕਿ ਰਵੀਨ ਠੁਕਰਾਲ ਨੇ ਆਪਣੇ ਟਵੀਟ ਰਾਹੀਂ ਫੇਰਬਦਲ ਤੋਂ ਇਨਕਾਰ ਨਹੀਂ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ਦੇ ਅਖ਼ੀਰ 'ਚ ਲਿਖਿਆ ਹੈ ਕਿ ਕੈਬਨਿਟ 'ਚ ਕੋਈ ਵੀ ਤਬਦੀਲੀ ਉਚਿਤ ਸਮੇਂ 'ਤੇ ਸਹੀ ਸਲਾਹ-ਮਸ਼ਵਰੇ ਤੋਂ ਬਾਅਦ ਹੀ ਹੋਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੋਗਾ ਤੋਂ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
NEXT STORY