ਚੰਡੀਗੜ੍ਹ (ਵੈੱਬ ਡੈਸਕ): ਅੱਜ ਪੰਜਾਬ ਭਰ ਵਿਚ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਕੈਬਨਿਟ ਦੇ ਮੰਤਰੀ ਵੱਖ-ਵੱਖ ਗੁਰੂਘਰਾਂ ਵਿਚ ਨਤਮਸਤਕ ਹੋਣਗੇ।
ਇਹ ਖ਼ਬਰ ਵੀ ਪੜ੍ਹੋ - ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! 16 ਤੇ 17 ਅਪ੍ਰੈਲ ਨੂੰ...
ਜਾਣਕਾਰੀ ਮੁਤਾਬਕ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਸੁਨਾਮ ਦੇ ਗੁਰਦੁਆਰਾ ਨਾਮਦੇਵ ਜੀ ਅਤੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ। ਮੰਤਰੀ ਬਲਜੀਤ ਕੌਰ ਪਿੰਡ ਬੋਰਾ ਗੁੱਜਰ, ਮਲੋਟ ਅਤੇ ਦਾਨੇਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣਗੇ। ਹਰਭਜਨ ਸਿੰਘ ਈਟੀਓ ਗੁਰਦੁਆਰਾ ਬਾਬਾ ਹੰਡਲ ਜੀ ਜੰਡਿਆਲਾ ਗੁਰੂ ਵਿਚ ਸੀਸ ਨਿਵਾਉਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦਾ SHO ਥਾਣੇ 'ਚੋਂ ਹੀ ਗ੍ਰਿਫ਼ਤਾਰ! ਹੈਰਾਨ ਕਰੇਗਾ ਪੂਰਾ ਮਾਮਲਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਰੋਹਤਾ ਸਾਹਿਬ, ਰੋਹਗੜ੍ਹ ਅਤੇ ਗੁਰਦੁਆਰਾ ਸਿੰਘ ਸੰਭਾ ਇੰਦਰਾਪੁਰੀ ਵਿਚ ਨਤਮਸਤਕ ਹੋਣਗੇ। ਸਿੱਖਿਆ ਮੰਤਰੀ ਹਰਜੋਤ ਬੈਂਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਸੀਸ ਨਿਵਾਉਣਗੇ ਤੇ ਇਸ ਮਗਰੋਂ ਪਿੰਡ ਬੱਧਲ ਅਤੇ ਪਿੰਡ ਕਲਰਾਲਾ ਦੇ ਵਿਸਾਖੀ ਦੇ ਸਮਾਗਮ ਵਿਚ ਸ਼ਮੂਲੀਅਤ ਕਰਨਗੇ। ਇਸੇ ਤਰ੍ਹਾਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਗੁਰਦੁਆਰਾ ਖ਼ਾਲਸਾ ਸਾਹਿਬ ਮੁੰਡੀਆ, ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੰਜਾਬ ਸਰਕਾਰ ਵੱਲੋਂ 21 DSPs ਦੇ ਤਬਾਦਲੇ, ਵੇਖੋ ਪੂਰੀ ਲਿਸਟ
NEXT STORY